ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ 72 ਘੰਟੇ ਤੱਕ ਨਹੀਂ ਹੋ ਸਕੇਗਾ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਪਛਾਣ ਲਈ ਰਖਵਾਇਆ ਗਿਆ ਹੈ। ਥਾਣਾ ਈ-ਡਵੀਜ਼ਨ ਦੀ ਪੁਲੀਸ ਨੇ ਫਿਲਹਾਲ ਇਸ ਮਾਮਲੇ ਵਿੱਚ ਦੋ ਐਫਆਈਆਰ ਦਰਜ ਕਰ ਲਈਆਂ ਹਨ, ਪਰ ਹਾਲੇ ਤੱਕ ਕੋਈ ਅਧਿਕਾਰੀ ਇਸ ਬਾਰੇ ਜਾਣਕਾਰੀ ਨਹੀਂ ਦੇ ਰਿਹਾ।
ਥਾਣਾ ਈ-ਡਵੀਜ਼ਨ ਦੀ ਐਸਐਚਓ ਸਤਿੰਦਰ ਕੌਰ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਅਜੇ ਤੱਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਨਿਯਮਾਂ ਮੁਤਾਬਕ ਸ਼ਨਾਖਤ ਲਈ ਲਾਸ਼ ਨੂੰ 72 ਘੰਟੇ ਤੱਕ ਆਪਣੇ ਕੋਲ ਰੱਖਣਾ ਜ਼ਰੂਰੀ ਹੈ। ਪਛਾਣ ਨਾ ਹੋਣ ‘ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਸੰਸਕਾਰ ਕੀਤਾ ਜਾਵੇਗਾ। ਜੇਕਰ ਸ਼ਨਾਖਤ ਹੋ ਜਾਂਦੀ ਹੈ ਅਤੇ ਪਰਿਵਾਰਕ ਮੈਂਬਰ ਸਾਹਮਣੇ ਆਉਂਦੇ ਹਨ ਤਾਂ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਸ ਘਟਨਾ ਤੋਂ ਬਾਅਦ ਪੁਲਿਸ ਨੇ ਐਤਵਾਰ ਸਵੇਰੇ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਪਹਿਲਾਂ ਰਾਤ ਨੂੰ ਹੀ ਥਾਣਾ ਈ-ਡਵੀਜ਼ਨ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਇੱਕ ਸ਼ਿਕਾਇਤ ਬੇਅਦਬੀ ਦੀ ਕੋਸ਼ਿਸ਼ ਦੇ ਖਿਲਾਫ ਹੈ। ਦੂਜੇ ਪਾਸੇ ਮਾਰੇ ਗਏ ਨੌਜਵਾਨ ਸਬੰਧੀ ਇਕ ਹੋਰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫਿਲਹਾਲ ਇਹ ਮਾਮਲੇ ਅਣਪਛਾਤੇ ਆਧਾਰ ‘ਤੇ ਦਰਜ ਹਨ। ਇਸ ਸਬੰਧੀ ਜਦੋਂ ਪੁਲੀਸ ਅਧਿਕਾਰੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਹਾਲੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ, ਜਲਦੀ ਹੀ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: