ਗੁਰਦੁਆਰਾ ਸਾਹਿਬ ਵਿੱਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ, SGPC ਵੱਲੋਂ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਰੰਗ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।SGPC ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।
SGPC ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਸ਼ਿਕਾਇਤ ਮਗਰੋਂ ਪੰਜ ਸਾਹਿਬਾਨਾਂ ਵੱਲੋਂ 15 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: