shri guru angad dev ji: ਸਭ ਤੋਂ ਪਹਿਲਾਂ ਆਪ ਸਭ ਨੂੰ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।ਗੁਰਮੁਖੀ ਲਿਪੀ ਦੀ ਸਥਾਪਨਾ ਤੇ ਗੁਰ ਇਤਿਹਾਸ ਦੀ ਲਿਖਤੀ ਰੂਪ ‘ਚ ਸੰਭਾਲ ਦੇ ਨਾਲ-ਨਾਲ, ਗੁਰਮਤਿ ਸੰਗੀਤ ਦੀ ਸਥਾਪਨਾ ‘ਚ ਵੀ ਉਨਾਂ੍ਹ ਦਾ ਵਡਮੁੱਲਾ ਯੋਗਦਾਨ ਹੈ।
ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਦੇ ਵਰਤਮਾਨ ਰੂਪ ਦੀ ਖੋਜ ਕੀਤੀ।ਗੁਰੂ ਅੰਗਦ ਦੇਵ ਜੀ ਸਿੱਖਾਂ ਦੇ ਦੂਜੇ ਗੁਰੂ ਹੋਏ ਹਨ।ਗੁਰੂ ਨਾਨਕ ਦੇਵ ਜੀ ਮਗਰੋਂ ਗੁਰੂ ਅੰਗਦ ਦੇਵ ਜੀ ਨੇ ਬੜੇ ਮੁਸ਼ਕਿਲ ਸਮੇਂ ‘ਚ ਸਿੱਖੀ ਦੀ ਅਗਵਾਈ ਕੀਤੀ।ਗੁਰੂ ਅੰਗਦ ਦੇਵ ਜੀ ਦਾ ਜਨਮ 1504 ਈ. ਨੂੰ ਪਿਤਾ ਫੇਰੂ ਮੱਲ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਪਿੰਡ ਹਰੀਕੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੋਇਆ।
ਗੁਰੂ ਅੰਗਦ ਦੇਵ ਜੀ ਦਾ ਜਨਮ ਇੱਕ ਹਿੰਦੂ ਪਰਿਵਾਰ ‘ਚ ਹੋਇਆ ਸੀ।ਗੁਰੂ ਸਾਹਿਬ ਦਾ ਬਚਪਨ ਦਾ ਨਾਂਅ ਲਹਿਣਾ ਸੀ।ਮਾਤਾ ਖੀਵੀ ਜੀ ਨਾਲ ਵਿਆਹ ਸੰਨ 1519 ਈ. ‘ਚ ਭਾਈ ਲਹਿਣਾ ਜੀ ਦਾ ਵਿਆਹ ਖਡੂਰ ਸਾਹਿਬ ਦੇ ਵਾਸੀ ਭਾਈ ਦੇਵੀ ਚੰਦ ਦੀ ਸਪੁੱਤਰੀ ਬੀਬੀ ਖੀਵੀ ਜੀ ਨਾਲ ਹੋਇਆ।ਵਿਆਹ ਤੋਂ ਬਾਅਦ ਉਨਾਂ੍ਹ ਦੇ ਘਰ ਦੋ ਧੀਆਂ ਬੀਬੀ ਅਨੋਖੀ ਜੀ ਅਤੇ ਬੀਬੀ ਅਮਰੋ ਜੀ ਅਤੇ ਦੋ ਪੁੱਤਰ ਭਾਰੀ ਦਾਤੂ ਜੀ ਤੇ ਭਾਈ ਦਾਸੂ ਜੀ ਨੇ ਜਨਮ ਲਿਆ।ਭਾਈ ਫੇਰੂ ਮੱਲ ਜੀ ਦੇ ਅਕਾਲ ਚਲਾਣੇ ਮਗਰੋਂ ਭਾਈ ਲਹਿਣਾ ਜੀ ਨੇ ਆਪਣੇ ਪਿਤਾ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਚੰਗੀ ਤਰ੍ਹਾਂ ਸੰਭਾਲੀਆਂ।
ਗੁਰੂ ਨਾਨਕ ਦੇਵ ਜੀ ਦੇ ਸਿੱਖ ਬਣਨਾ 27 ਸਾਲ ਦੀ ਉਮਰ ਤੱਕ ਭਾਈ ਲਹਿਣਾ ਜੀ ਦੇਵੀ ਮਾਤਾ ਦੀ ਪੂਜਾ ਕਰਦੇ ਸਨ।27 ਸਾਲ ਦੀ ਉਮਰ ‘ਚ ਉਨ੍ਹਾਂ ਨੇ ਭਾਈ ਜੋਧਾ ਜੀ ਕੋਲੋਂ ਗੁਰੂ ਨਾਨਕ ਜੀ ਬਾਰੇ ਸੁਣਿਆ ਅਤੇ ਉਸ ਤੋਂ ਬਾਅਦ ਉਨਾਂ੍ਹ ਗੁਰੂ ਨਾਨਕ ਦੇਵ ਜੀ ਨੂੰ ਮਿਲਣ ਲਈ ਕਰਤਾਰਪੁਰ ਸਾਹਿਬ ਜਾਣ ਦਾ ਫੈਸਲਾ ਕੀਤਾ।ਗੁਰਮੁਖੀ ਲਿਪੀ ਦੇ ਖੋਜ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਦੇ ਵਰਤਮਾਨ ਰੂਪ ਦੀ ਖੋਜ ਕੀਤੀ।
ਉਸ ਤੋਂ ਬਾਅਦ ਗੁਰਮੁਖੀ ਪੰਜਾਬੀ ਭਾਸ਼ਾ ਲਿਖਣ ਦਾ ਮਾਧਿਅਮ ਬਣ ਗਈ।ਬਾਅਦ ‘ਚ ਇਸੇ ਲਿਪੀ ‘ਚ ਗੁਰੂ ਸਾਹਿਬਾਨਾਂ ਦੀ ਬਾਣੀ ਦਰਜ ਕੀਤੀ ਗਈ।ਬਾਣੀ ਦੀ ਰਚਨਾ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਜੀ ਦੀ ਬਾਣੀ ਨੂੰ ਲਿਪੀਬੰਧ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ ਵੱਲ ਪਹਿਲਾ ਕਦਮ ਚੁੱਕਿਆ।ਇਹ ਬਾਣੀ ਸ੍ਰੀ ਗੁਰੂ ਅਮਰਦਾਸ, ਸ੍ਰੀ ਗੁਰੂ ਰਾਮਦਾਸ ਜੀ ਦੇ ਹੱਥੋਂ ਲੰਘਦੀ ਹੋਈ ਸ੍ਰੀ ਗੁਰੂ ਅਰਜਨ ਦੇਵ ਜੀ ਤੱਕ ਪਹੁੰਚੀ ਜਿਸਦੇ ਫਲਸਰੂਪ 1604 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਸਰੂਪ ਤਿਆਰ ਹੋਇਆ।