shri guru arjun dev ji: ਗੁਰਗੱਦੀ ਤੇ ਬਿਰਾਜਮਾਨ ਹੋ ਕੇ ਆਪ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸ਼ੁਰੂ ਕੀਤਾ। ਸੰਗਤਾਂ ਦੇ ਨਾਲ-ਨਾਲ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲ ਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ। ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਹਿਤ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿੱਚ ਗੁਰੂ ਸਾਹਿਬ ਨੂੰ ਮਿਲੇ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਰੰਭੀ ਸੰਨ 1586 ਈਃ ਵਿੱਚ ਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ) ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ। ਸਰੋਵਰ ਵਿੱਚ ਬਿਰਾਜਮਾਨ ਸ੍ਰੀ ਹਰਿਮੰਦਰ ਸਾਹਿਬ ਦੀ ਮੂਰਤ ਅਤੇ ਦਿਨ-ਰਾਤ ਹੁੰਦਾ ਗੁਰਬਾਣੀ ਦਾ ਕੀਰਤਨ ਸੁਣ ਕੇ ਅਤੇ ਅਚਰਜ ਨਜ਼ਾਰੇ ਤੱਕ ਕੇ ਦੇਖਣ ਵਾਲੇ ਦੇ ਮਨ ਵਿੱਚ ਅਜਿਹਾ ਸਵਾਲ ਪੈਦਾ ਹੈ ਕਿ ਕੀ ਇਸ ਤੋਂ ਅੱਗੇ ਵੀ ਕੋਈ ਸੱਚਖੰਡ ਹੈ?
1590 ਤਕ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਵਿੱਚ ਰੁੱਝੇ ਰਹੇ ਅਤੇ ਇਸੇ ਹੀ ਸਾਲ ਗੁਰੂ ਸਾਹਿਬ ਨੇ 15 ਅਪ੍ਰੈਲ 1590 ਈ. ਬਾਬਾ ਬੁੱਢਾ ਜੀ ਦੇ ਅਰਦਾਸਾ ਸੋਧਣ ਉਪਰੰਤ ਤਰਨ ਤਾਰਨ ਸਰੋਵਰ ਦੀ ਨੀਂਹ ਰੱਖੀ, ਕਿਉਂਕਿ ਸਿੱਖੀ ਦੇ ਅਸੂਲ ਹਨ, ਆਪ ਤਰਨਾ ਅਤੇ ਦੂਜਿਆਂ ਨੂੰ ਤਾਰਨਾ ਅਤੇ ਗੁਰੂ ਸਾਹਿਬ ਦਾ ਮਨੋਰਥ ਗੁਰੂ ਨਾਨਕ ਸਾਹਿਬ ਦੀ ਸਿੱਖੀ ਨੂੰ ਪ੍ਰਚਾਰਨਾ ਸੀ ਅਤੇ ਖਾਸ ਕਰਕੇ ਇਸ ਇਲਾਕੇ ਦੇ ਹਾਕਮ ਨੂਰਦੀਨ ਅਤੇ ਉਸ ਦੇ ਪੁੱਤਰ ਅਮੀਰ ਦੀਨ ਅਤੇ ਸਖੀ ਸਰਵਰਾਂ ਦੇ ਵਧ ਰਹੇ ਮੁਸਲਮਾਨੀ ਪ੍ਰਭਾਵ ਨੂੰ ਰੋਕਣਾ ਸੀ, ਇਸ ਲਈ ਆਪ ਜੀ ਖੁਦ ਪ੍ਰਚਾਰ ਹਿੱਤ ਖਡੂਰ ਸਾਹਿਬ ਅਤੇ ਹੋਰ ਇਲਾਕਿਆਂ ਵਿੱਚ ਗਏ। ਤਰਨ ਤਾਰਨ ਵਿੱਚ ਕੋਹੜੀ ਘਰ ਬਣਵਾਉਣ ਉਪਰੰਤ ਸਰੋਵਰ ਦੇ ਪਾਣੀ ਨੂੰ ਅੰਮ੍ਰਿਤ ਰੂਪ ਵਿੱਚ ਬਦਲ ਕੇ ਕੋਹੜਿਆਂ ਦਾ ਕੋਹੜ ਹਮੇਸ਼ਾ ਲਈ ਖਤਮ ਕੀਤਾ।
1593 ਵਿੱਚ ਆਪ ਜੀ ਨੇ ਜਲੰਧਰ ਕੋਲ (ਦੁਆਬੇ ਵਿਚ) ਧਰਮ ਪ੍ਰਚਾਰ ਕੇਂਦਰ ਹਿਤ ਕਰਤਾਰਪੁਰ ਵਸਾਇਆ ਅਤੇ ਮਾਤਾ ਗੰਗਾ ਜੀ ਦੇ ਨਾਮ ’ਤੇ ਖੂਹ ਲਗਵਾਇਆ। 1594 ਈਃ ਨੂੰ ਆਪ ਜੀ ਨੇ ਗੁਰੂ ਕੀ ਵਡਾਲੀ ਨੂੰ ਧਰਮ ਪ੍ਰਚਾਰ ਹਿਤ ਪੱਕਾ ਟਿਕਾਣਾ ਬਣਾਇਆ, ਇਥੇ ਹੀ ਛੇਵੇਂ ਗੁਰੂ ਸਾਹਿਬ ਦਾ ਜਨਮ ਹੋਇਆ। ਇਨ੍ਹਾਂ ਹੀ ਸਾਲਾਂ ਵਿੱਚ ਸੋਕਾ ਪੈ ਜਾਣ ਕਾਰਨ ਜਨਤਾ ਦੀ ਲੋੜ ਨੂੰ ਮੁੱਖ ਰੱਖ ਕੇ ਆਪ ਜੀ ਨੇ ਦੋ-ਹਰਟੇ, ਚਾਰ-ਹਰਟੇ ਖੂਹ ਲਗਵਾਏ। ਗੁਰੂ ਕੀ ਵਡਾਲੀ ਦੇ ਪੱਛਮ ਵੱਲ ਛੇ-ਹਰਟਾ ਖੂਹ (ਜਿੱਥੇ ਗੁਰਦੁਆਰਾ ਛੇਹਰਟਾ ਸਾਹਿਬ ਹੈ) ਲਗਵਾਇਆ।
ਪਿਓ ਦੀ ‘Corona ‘ ਨਾਲ ਮੌਤ ‘ਤੇ ਗੁਰੂਘਰ ਸਹੁੰ ਖਾ ਸਿੱਖ Doctor ਨੇ ਖੋਲ੍ਹੇ ਭੇਦ !