shri guru harkrishan ji: ਹਰ ਗੁਰਸਿੱਖ ਜਦੋਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਦਾ ਹੈ ਤਾਂ ਉਹ ਇਨ੍ਹਾਂ ਸ਼ਬਦਾਂ ਦਾ ਉਚਾਰਨ ਕਰਦਾ ਹੋਇਆ ਬਹੁਤ ਪਿਆਰ, ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਅਕੀਦਤ ਪੇਸ਼ ਕਰਦਾ ਹੈ। ਅਰਦਾਸ ਦੇ ਇਹ ਬੋਲ ਅਜਿਹੇ ਹਨ, ਜਿਹੜੇ ਪ੍ਰੇਰਨਾ ਦਿੰਦੇ ਹਨ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੂੰ ਜ਼ਰੂਰ ਧਿਆਉਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਦਰਸ਼ਨ ਕੀਤਿਆਂ ਸਮੁੱਚੀ ਮਨੁੱਖਤਾ ਦੇ ਸਭ ਤਰ੍ਹਾਂ ਦੇ ਦੁੱਖਾਂ ਦੀ ਨਵਿਰਤੀ ਹੁੰਦੀ ਹੈ। ਇਸ ਤੁਕ ਤੋਂ ਦਸਮੇਸ਼ ਪਿਤਾ ਰਾਹੀਂ ‘ਬਾਲਾ ਪ੍ਰੀਤਮ’ ਗੁਰੂ ਦੀ ਮਾਨਤਾ, ਮਹਾਨਤਾ ਤੇ ਗੌਰਵਤਾ ਦਾ ਪਤਾ ਲੱਗਦਾ ਹੈ। ਆਪ ਜੀ ਨੇ ਇਸ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਅਜ਼ਮਤ ਦ੍ਰਿੜ੍ਹ ਕਰਾਈ ਹੈ।ਇਤਿਹਾਸਕ ਪੱਖ ਤੋਂ ਵੇਖੀਏ ਤਾਂ ਇਕ ਪਾਸੇ ਸ੍ਰੀ ਗੁਰੂ ਹਰਿ ਰਾਇ ਜੀ ਦਾ ਹੁਕਮ ਸੀ ਕਿ ਜੇ ਕੋਈ ਰਾਮ ਰਾਇ ਦੇ ਮੱਥੇ ਲੱਗੇਗਾ ਉਹ ਸਿੱਖ ਨਹੀਂ ਤੇ ਦੂਜੇ ਪਾਸੇ ਜੋ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਦਰਸ਼ਨ ਕਰੇਗਾ, ਉਸ ਦੇ ਦੁੱਖ ਦੂਰ ਹੋ ਜਾਣਗੇ।
“ਰਾਮ ਰਾਇ ਖੁਸ਼ਾਮਦ ਕਰ ਨੀਂਵਾਂ ਹੋ ਗਿਆ ਹੈ ਤੇ ਸ੍ਰੀ (ਗੁਰੂ) ਹਰਿਕ੍ਰਿਸ਼ਨ ਜੀ ਗੀਤ ਗੁਣ ਗਾ ਕੇ ਉੱਚੇ ਤੇ ਅਪਹੁੰਚ। ਬਾਕੀ ਗੁਰੂ ਸਾਹਿਬਾਨ ਨਾਲੋਂ ਵੱਖਰੀ ਸਿਫਤ ਦਾ ਕਾਰਨ ਰਾਮਰਾਇ ਦੁਆਰਾ ਦਿੱਲੀ ਜਾ ਕੇ ਔਰੰਗਜ਼ੇਬ ਦੇ ਸਾਹਮਣੇ ਤੁਕ ‘ਮਿਟੀ ਮੁਸਲਮਾਨ ਕੀ’ ਨੂੰ ਬਦਲ ਕੇ ‘ਮਿਟੀ ਬੇਈਮਾਨ ਕੀ’ ਕਰਨ ਦਾ ਵੱਡਾ ਅਪਰਾਧ ਕਰਨ ਦਾ ਪਤਾ ਲੱਗਣ ਤੇ ਪਿਤਾ ਗੁਰੂ ਸ੍ਰੀ ਹਰਿ ਰਾਇ ਜੀ ਨੇ ਬਚਨ ਕੀਤਾ ਕਿ ਉਸ ਨੇ ਬਾਣੀ ਦਾ ਸਤਿਕਾਰ ਨਹੀਂ ਕੀਤਾ, ਇਸ ਲਈ ਉਹ ਹੁਣ ਸਾਡੇ ਮੱਥੇ ਨਾ ਲੱਗੇ।”੧ ਇਤਿਹਾਸ ਵਿਚ ਜ਼ਿਕਰ ਆਉਂਦਾ ਹੈ ਕਿ ਜਦੋਂ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿ ਰਾਇ ਜੀ ਨੂੰ ਦਿੱਲ਼ੀ ਸੱਦ ਘੱਲਿਆ, ਤਾਂ ਉਨ੍ਹਾਂ ਨੇ ਆਪਣੀ ਥਾਂ ਵੱਡੇ ਪੁੱਤਰ ਸ੍ਰੀ ਰਾਮ ਰਾਇ ਨੂੰ ਭੇਜਿਆ। ਉਹ ਦੁਨੀਆਂਦਾਰ ਤਬੀਅਤ ਵਾਲਾ, ਨੀਤੀ ਨਿਪੁੰਨ, ਹੁਸ਼ਿਆਰ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿਚ ਚੰਗੇ ਅਸਰਰਸੂਖ ਵਾਲਾ ਸੀ। ਗੁਰੂ-ਪਿਤਾ ਨੇ ਪੁੱਤਰ ਨੂੰ ਸਮਝਾਇਆ ਕਿ ਦਿੱਲੀ ਜਾ ਕੇ ਔਰੰਗਜ਼ੇਬ ਜੋ ਪੁੱਛੇ ਨਿਡਰ ਹੋ ਕੇ ਸੱਚੀ ਗੱਲ ਕਹਿਣੀ ਤੇ ਕਰਾਮਾਤ ਨਹੀਂ ਵਿਖਾਉਣੀ। ‘ਮਹਿਮਾ
ਸੁਨੋ ਪੁੱਤਰ ਮੈਂ ਬਚਨ ਜੋ ਕਹੋਂ। ਤਮਰੇ ਸੰਗ ਸਦਾ ਮੈਂ ਰਹੋਂ।
ਦਿੱਲੀ ਪਤ ਸੋ ਜਾਇ ਤੁਮ ਮਿਲੋ। ਕੁਛ ਸ਼ੰਕ ਭੈ ਨਾਹੀ ਮਨ ਮੈ ਗਿਲੋ।
ਤੁਮਾਰਾ ਬਚਨ ਸਫਲ ਸਭ ਹੋਏ। ਤੁਮ ਸਮਾਨ ਬਲੀ ਨਹੀਂ ਕੋਏ।
ਜੋ ਪੂਛੈ ਸੋ ਸਤ ਕਹਿ ਦੀਜੇ। ਕਛੁ ਕਰਾਮਾਤ ਪ੍ਰਗਟ ਨਹੀਂ ਕੀਜੇ।