shri guru nanak dev ji: ਅੱਜ ਤੋਂ ਸਾਢੇ ਪੰਜ ਸਦੀਆਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਪਾਵਨ ਧਰਤੀ ‘ਤੇ ਹੋਇਆ। ਉਸ ਸਮੇਂ ਇਹ ਨਗਰ ਰਾਇ ਭੋਇ ਦੀ ਤਲਵੰਡੀ ਵਜੋਂ ਜਾਣਿਆ ਜਾਂਦਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਮਗਰੋਂ ਹੀ ਇਸ ਨਗਰ ਨੂੰ ਸ੍ਰੀ ਨਨਕਾਣਾ ਸਾਹਿਬ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਕੂੜ-ਕੁਸੱਤ ਦੇ ਭਾਰ ਨਾਲ ਡਿੱਗਦੀ, ਡੋਲਦੀ, ਅਗਿਆਨਤਾ ਦੇ ਹਨੇਰੇ ਵਿਚ ਭਟਕਦੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਇਕ ਅਗੰਮੀ ਸੁੱਖ-ਚੈਨ ਨਸੀਬ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੀ ਹੈ। ਗੁਰੂ ਜੀ ਨੇ ਪਹਿਲੀ ਵਾਰ ਮਨੁੱਖੀ ਬਰਾਬਰੀ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ ਦਰਸ਼ਨ ਕੀਤਾ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੇ ਮਨੁੱਖ ਨੂੰ ਧਾਰਮਿਕ ਪੱਖ ਤੋਂ ਸਚਿਆਰ, ਸਮਾਜਿਕ ਪੱਖ ਤੋਂ ਬਰਾਬਰ ਤੇ ਆਰਥਿਕ ਪੱਖ ਤੋਂ ਆਪਣੀ ਸੱਚੀ-ਸੁੱਚੀ ਕਿਰਤ ਰਾਹੀਂ ਸੰਤੁਸ਼ਟ ਰਹਿਣਾ ਸਿਖਾਇਆ। ਉਨ੍ਹਾਂ ਦੀ ਇਹ ਵਿਚਾਰਧਾਰਾ ਅੱਜ ਵੀ ਨਵੀਂ-ਨਰੋਈ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਕ ਕਰਤਾ ਪੁਰਖ ਨਾਲ ਮਾਨਵਤਾ ਨੂੰ ਜੋੜਨ ਲਈ ਸਰਲ ਜੀਵਨ ਮਾਰਗ ਦਿਖਾਇਆ। ਉਨ੍ਹਾਂ ਨੇ ਧਾਰਮਿਕ ਖੇਤਰ ਅੰਦਰ ਫੈਲੀਆਂ ਕੁਰੀਤੀਆਂ ਦਾ ਖੰਡਨ ਕੀਤਾ ਅਤੇ ਪਰਮਾਤਮਾ ਦੀ ਪ੍ਰਾਪਤੀ ਲਈ ਜੋ ਦਿਸ਼ਾ ਨਿਰਧਾਰਤ ਕੀਤੀ, ਉਹ ਸਮਾਜ ਦੇ ਹਰ ਵਰਗ ਨੂੰ ਜੋੜਨ ਵਾਲੀ ਹੈ। ਗੁਰੂ ਸਾਹਿਬ ਜੀ ਨੇ ਮੂਲ-ਮੰਤਰ ਵਿਚ ਪਰਮਾਤਮਾ ਦੇ ਸਰੂਪ ਦੀ ਵਿਆਖਿਆ ਕੀਤੀ ਅਤੇ ਉਸ ਦੀ ਪ੍ਰਾਪਤੀ ਦਾ ਮਾਰਗ ਵੀ ਦੱਸਿਆ। ਜਪੁਜੀ ਸਾਹਿਬ ਵਿਚ ਗੁਰੂ ਸਾਹਿਬ ਨੇ ਸਚਿਆਰ ਮਨੁੱਖ ਦੀ ਅਵਸਥਾ ਬਿਆਨ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਨਾਮ ਸਿਮਰਨ ਦੁਆਰਾ ਮਨ ਤੋਂ ਵਿਕਾਰਾਂ ਦੀ ਮੈਲ ਲੱਥ ਜਾਂਦੀ ਹੈ ਅਤੇ ਮਨ ਜਾਗਰਤ ਹੋ ਜਾਂਦਾ ਹੈ। ਜਿਹੜੇ ਮਨੁੱਖ ਪਰਮਾਤਮਾ ਦੀ ਯਾਦ ਵਿਚ ਆਪਣੇ ਮਨ ਨੂੰ ਟਿਕਾਈ ਰੱਖਦੇ ਹਨ, ਉਹ ਉਸੇ ਵਿਚ ਅਭੇਦ ਹੋ ਜਾਂਦੇ ਹਨ ਅਤੇ ਨਾਮ ਮਾਰਗ ਉੱਪਰ ਚੱਲ ਕੇ ਸਰਬੱਤ ਦੇ ਭਲੇ ਵਾਲਾ ਜੀਵਨ ਬਤੀਤ ਕਰਦੇ ਹਨ। ਗੁਰੂ ਸਾਹਿਬ ਫ਼ੁਰਮਾਉਂਦੇ ਹਨ:
ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਨੂੰ ਸਿਰਫ਼ ਅਧਿਆਤਮਿਕਤਾ ਤਕ ਹੀ ਸੀਮਤ ਨਹੀਂ ਰੱਖਿਆ ਸਗੋਂ ਇਹ ਧਰਮ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਨ ਵਾਲਾ ਬਣਾਇਆ। ਉਨ੍ਹਾਂ ਨੇ ਮਨੁੱਖ ਨੂੰ ਦਇਆ, ਸੇਵਾ, ਸੰਤੋਖ, ਸਹਿਜ, ਸੰਜਮ, ਨਿਮਰਤਾ, ਆਤਮ-ਨਿਰਮਲ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ। ਗੁਰੂ ਸਾਹਿਬ ਜੀ ਨੇ ਆਪਣੇ ਸਮਕਾਲੀ ਸਮਾਜ ਵਿਚ ਆਰਿਥਕ ਅਸਮਾਨਤਾ, ਲੁੱਟ-ਖਸੁੱਟ ਖੋਹਾ-ਖਿੰਝੀ ਨੂੰ ਦੇਖਦਿਆਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤ ਦਾ ਪ੍ਰਚਾਰ ਕੀਤਾ। ਭਾਵ ਗੁਰੂ ਸਾਹਿਬ ਦੀ ਵਿਚਾਰਧਾਰਾ ਮਨੁੱਖ ਦੀ ਹਰ ਪੱਖ ਤੋਂ ਅਗਵਾਈ ਕਰਨ ਵਾਲੀ ਹੈ। ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ, ਵਿਗਿਆਨਕ ਆਦਿ ਬਾਰੇ ਬਹੁਮੁਖੀ ਸੇਧਾਂ ਉਨ੍ਹਾਂ ਦੀ ਪਾਵਨ ਗੁਰਬਾਣੀ ਵਿੱਚੋਂ ਮਿਲਦੀਆਂ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਅੰਦਰ ਪ੍ਰਚੱਲਿਤ ਊਚ-ਨੀਚ ਦੇ ਵਰਤਾਰੇ ਨੂੰ ਨਕਾਰਦਿਆਂ ਹਰ ਮਨੁੱਖ ਨੂੰ ਬਰਾਬਰ ਚੁੱਕਿਆ। ਸਮਾਜ ਅੰਦਰ ਦੁਰਕਾਰੇ ਅਤੇ ਦਬਾਏ ਜਾ ਰਹੇ ਲੋਕਾਂ ਦੀ ਬੇਬੱਸੀ ਨੂੰ ਮਹਿਸੂਸ ਕੀਤਾ ਅਤੇ ਉਨ੍ਹਾਂ ਉਨ੍ਹਾਂ ਨੂੰ ਨਾਮ ਅਤੇ ਗਿਆਨ ਦੇ ਮਾਰਗ ਉੱਤੇ ਤੋਰਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਹਿੰਦੁਸਤਾਨੀ ਸਮਾਜ ਵਿਚ ਇਸਤਰੀ ਦੀ ਦਸ਼ਾ ਬੜੀ ਮਾੜੀ ਸੀ। ਉਸ ਨੂੰ ਪੈਰ ਦੀ ਜੁੱਤੀ, ਦਾਸੀ ਅਤੇ ਪਰਦੇ ਆਦਿ ਵਿਚ ਰਹਿਣ ਵਾਲੀ ਵਸਤੂ ਹੀ ਸਮਝਿਆ ਜਾਂਦਾ ਸੀ। ਇਸਤਰੀ ਨੂੰ ਅਜ਼ਾਦੀ ਪ੍ਰਦਾਨ ਕਰਨ ਦੇਣ ਦੀ ਸ਼ਕਤੀ ਦੇਣ ਦੀ ਵਡਿਆਈ ਵੀ ਗੁਰੂ ਜੀ ਦੇ ਹਿੱਸੇ ਆਈ। ਉਨ੍ਹਾਂ ਇਸਤਰੀ ਦੇ ਸਨਮਾਨ ਨੂੰ ਹਕੀਕੀ ਤੌਰ ‘ਤੇ ਬਹਾਲ ਕਰਦਿਆਂ ਆਪਣੇ ਪੰਥ ਵਿਚ ਮਰਦ ਦੇ ਬਰਾਬਰ ਖੜ੍ਹਾ ਕਰ ਦਿੱਤਾ।
ਕੈਪਟਨ ਦੀ ਆਲ ਪਾਰਟੀ ਮੀਟਿੰਗ ‘ਤੇ ਕਿਉਂ ਭੜਕੇ BJP ਆਗੂ ਜਿਆਣੀ , ਸੁਣੋ ਵੱਡਾ ਬਿਆਨ…