shri hargobind sahib ji da prakash purab: ਗੁਰੂ ਹਰਗੋਬਿੰਦ ਜੀ ਨੇ ਸਿੱਖ-ਧਰਮ ਦੇ ਪਰਚਾਰ ਵਿੱਚ ਵੀ ਵਿਸ਼ੇਸ਼ ਧਿਆਨ ਦਿੱਤਾ ਅਤੇ ਇੱਕ ਚੰਗੀ ਜੱਥੇ ਬੰਦੀ ਦੀ ਸਥਾਪਨਾ ਕੀਤੀ। 1612-13 ਵਿੱਚ ਦੁਆਬੇ ਅਤੇ ਮਾਲਵੇ ਵਿੱਚ ਸਿੱਖੀ ਦਾ ਪਰਚਾਰ ਕੀਤਾ ਅਤੇ ਇਸੇ ਸਮੇਂ ਗੁਰੂ ਸਾਹਿਬ ਦੀ ਪਰਖੂ ਅੱਖ ਨੇ ਪੈਂਦੇ ਖਾਂ ਤੇ ਖ਼ਾਸ ਮਿਹਰ ਕੀਤੀ। 1613 ਵਿੱਚ ਬਾਬਾ ਗੁਰਦਿਤਾ ਜੀ ਦਾ ਜਨਮ ਡਰੌਲੀ ਵਿੱਚ ਹੋਇਆ। ਇੱਥੇ ਹੀ ਸਾਧੂ ਨਾਮ ਦਾ ਇੱਕ ਸਰਵਰੀਆ ਗੁਰੂ ਸਾਹਿਬ ਜੀ ਦਾ ਸਿੱਖ ਬਣਿਆ ਜਿਸਦੇ ਘਰ ‘ਭਾਈ ਰੂਪ ਚੰਦ’ ਦਾ ਜਨਮ ਹੋਇਆ। ਅੰਮ੍ਰਿਤਸਰ ਦੀ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸੰਗਤਾਂ ਦੇ ਪਾਣੀ ਲਈ ਰਾਮਸਰ ਅਤੇ ਬਿਬੇਕਸਰ ਨਾਮ ਦੇ ਸਰੋਵਰ ਬਣਵਾਏ ਅਤੇ ਅੰਮ੍ਰਿਤਸਰ ਦੀ ਰੱਖਿਆ ਲਈ ਲੋਹਗੜ੍ਹ ਦਾ ਕਿਲਾ ਬਣਵਾਇਆ।
ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰ ਕੇ ਕਈ ਮੁਸਲਮਾਨ ਵੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿੱਚ ਭਰਤੀ ਹੋ ਗਏ।
ਅੰਮ੍ਰਿਤਸਰ ਸਿੱਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ। 1627 ਵਿੱਚ ਗੁਰੂ ਜੀ ਨੇ ਕੀਰਤਪੁਰ ਸ਼ਹਿਰ ਦੀ ਸਥਾਪਨਾ ਕੀਤੀ। ਇੱਥੇ 9 ਸਾਲ ਸਮਾਂ ਗੁਜਾਰਿਆ।
ਇਹ ਵੀ ਪੜੋ:ਸਿੱਖ ਇਤਿਹਾਸ: ਸ੍ਰੀ ਗੁਰੂ ਹਰਿਗੋਬਿੰਦ ਜੀ ਵਲੋਂ ਕੀਰਤਪੁਰ ਨਗਰ ਵਸਾਉਣਾ
ਗਵਾਲੀਅਰ ਦੇ ਕਿਲੇ ‘ਚੋਂ ਰਿਹਾਅ ਹੋਣ ਅਤੇ ਜਹਾਂਗੀਰ ਵੱਲੋਂ ਨਜ਼ਰਬੰਦ ਕੀਤੇ ਗਏ 52 ਪਹਾੜੀ ਰਾਜਿਆਂ ਦੀ ਰਿਹਾਈ ਕਰਵਾਉਣ ਉਪ੍ਰੰਤ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚਣ ਵਾਲੇ ਦਿਨ ਨੂੰ ਅਸੀਂ ਬੰਦੀ ਛੋੜ ਦਿਵਸ ਦਾ ਨਾਮ ਦੇ ਕੇ ਹਰ ਸਾਲ ਬੰਦੀ ਛੋੜ ਦਿਵਸ ਮਨਾਉਂਦੇ ਹਾਂ। ਹਰ ਸਿੱਖ ਨੂੰ ਸ਼ਬਦ ਗੁਰੂ ਦਾ ਗਿਆਨ ਦੇ ਕੇ ਕਰਮਕਾਂਡਾਂ, ਵਹਿਮਾਂ, ਭਰਮਾਂ ਦੀ ਕੈਦ ਵਿੱਚੋਂ ਵੀ ਮੁਕਤ ਕਰਵਾਇਆ ਸੀ, ਤਾਂ ਕੀ ਤੁਸੀਂ ਨਹੀਂ ਚਾਹੁੰਦੇ ਕਿ ਗੁਰੂ ਦੇ ਗਿਆਨ ਦੀ ਵਰਤੋਂ ਕਰ ਕੇ ਕਰਮਕਾਂਡਾਂ, ਵਹਿਮਾਂ, ਭਰਮਾਂ ਦੀ ਇਸ ਕੈਦ ਵਿੱਚੋਂ ਵੀ ਮੁਕਤ ਹੋਣਾ ਹੈ।
ਇਹ ਵੀ ਪੜੋ:ਵਿਕਾਸ ਦੇ ਨਾਮ ‘ਤੇ ਪੁੱਟ ਕੇ ਰੱਖ ਦਿੱਤੀਆਂ ਚੰਗੀਆਂ-ਭਲੀਆਂ ਬਣੀਆਂ Roads, ਸਰਕਾਰ ਦੇ ਕੰਮਾਂ ‘ਤੇ ਭੜਕੇ ਲੋਕ