shri sukhmani sahib ji: ਸੁਖਮਨੀ ਸਾਹਿਬ ਇੱਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿੱਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿੱਚ ਇੱਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿੱਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ।ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ।[1] ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ।
ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ
ਸਲੋਕੁ ॥ ੴ ਸਤਿਗੁਰ ਪ੍ਰ੍ਸਾਦਿ ॥
ਆਦਿ ਗੁਰਏ ਨਮਹ ॥
ਜੁਗਾਦਿ ਗੁਰਏ ਨਮਹ ॥
ਸਤਿਗੁਰਏ ਨਮਹ ॥
ਸ਼੍ਰੀ ਗੁਰਦੇਵਏ ਨਮਹ ॥੧॥
ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧।
ਅਸਟਪਦੀ ॥
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
ਕਲਿ ਕਲੇਸ ਤਨ ਮਾਹਿ ਮਿਟਾਵਉ ॥
ਸਿਮਰਉ ਜਾਸੁ ਬਿਸੁੰਭਰ ਏਕੈ ॥
ਨਾਮੁ ਜਪਤ ਅਗਨਤ ਅਨੇਕੈ ॥
ਬੇਦ ਪੁਰਾਨ ਸਿੰਮ੍ਰਿਤ ਸੁਧਾਖ੍ਹਰ ॥
ਕੀਨੇ ਰਾਮ ਨਾਮ ਇੱਕ ਆਖ੍ਹਰ ॥
ਕਿਨਕਾ ਏਕ ਜਿਸੁ ਜੀਅ ਬਸਾਵੈ ॥
ਤਾ ਕੀ ਮਹਿਮਾ ਗਨੀ ਨ ਆਵੈ ॥
ਕਾਂਖੀ ਏਕੈ ਦਰਸ ਤੁਹਾਰੋ ॥
ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥{ਪੰਨਾ ੨੬੨}
ਅਰਥ:- ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ; (ਇਸ ਤਰ੍ਹਾਂ) ਸਰੀਰ ਵਿੱਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ।ਜਿਸ ਇੱਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇੱਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ।
ਜਿਸ (ਮਨੁੱਖ) ਦੇ ਜੀ ਵਿੱਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ। ਸਿਮਰਾਂ। (ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ, ਉਹਨਾਂ ਦੀ ਸੰਗਤਿ ਵਿੱਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ।੧