Sidki Yodhe Shaheed Bhai Mani Singh Ji:ਸਿੱਖ ਕੌਮ ਬਹਾਦਰਾਂ, ਸਿਰਲੱਥ ਯੋਧਿਆਂ ਅਤੇ ਸ਼ਹੀਦਾਂ ਦੀ ਕੌਮ ਹੈ।ਸਿੱਖ ਕੌਮ ਨੇ ਉਹ ਮਰਜੀਵੜੇ ਪੈਦਾ ਕੀਤੇ ਜਿਨ੍ਹਾਂ ਨੇ ਕੇਵਲ ਆਪਣੇ ਲਈ ਹੀ ਨਹੀਂ ਸ਼ਹੀਦੀ ਪ੍ਰਾਪਤ ਕੀਤੀ ਸਗੋਂ ਉਨਾਂ੍ਹ ਦਾ ਪੂਰਾ ਪਰਿਵਾਰ,ਸਰਬੰਸ ਸ਼ਹਾਦਤਾਂ ਪੀਣ ਵਾਲਾ ਸੀ।ਜਿਸਦੀ ਉਦਾਹਰਨ ਸਾਰੇ ਸੰਸਾਰ ਭਰ ਦੇ ਇਤਿਹਾਸ ਵਿੱਚ ਨਹੀਂ ਲੱਭਣੀ।ਸਿੱਖੀ ਨੂੰ ਨੇਸਤੋਨਾਬੂਦ ਕਰਨ ਲਈ ਸਮੇਂ ਦੇ ਹਾਕਮਾਂ ਨੇ ਅਨੇਕਾਂ ਘਟੀਆ ਚਾਲਾਂ ਚੱਲੀਆਂ, ਅਨੇਕਾਂ ਤਰ੍ਹਾਂ ਦੇ ਤਸੀਹੇ ਗੁਰੂ ਦੇ ਸਿੱਖਾਂ ਨੂੰ ਦਿੱਤੇ ਗਏ, ਸਿੱਖਾਂ ਦੇ ਸਿਰਾਂ ਦੇ ਮੁੱਲ ਰੱਖੇ ਗਏ, ਗੁਰੂ ਨੂੰ ਗੁੜ ਕਹਿਣ ਦਾ ਹੁਕਮ ਦਿੱਤਾ ਗਿਆ, ਪਰ ਧੰਨ ਸੀ, ਉਸ ਸਮੇਂ ਦੀ ਸਿੱਖੀ, ਸਿੱਖ ਸਿਦਕ ਅਤੇ ਗੁਰੂ ਜੀ ਦੇ ਸਿੱਖ।
ਜਿਨ੍ਹਾਂ ਨੇ ਸਿਰ-ਧੜ ਦੀ ਬਾਜ਼ੀ ਲਗਾਉਂਦਿਆਂ ਆਪਾ ਤਾਂ ਕੁਰਬਾਣ ਕਰ ਲਿਆ ਪਰ ਜ਼ਾਲਮਾਂ ਦਾ ਹੁਕਮ ਮੰਨ ਕੇ ਗੁਰਮਤਿ ਦੇ ਅਸੂਲਾਂ ਨਾਲ ਸਮਝੌਤਾ ਨਾ ਕੀਤਾ ਅਤੇ ਸ਼ਹਾਦਤਾਂ ਦਾ ਜਾਮ ਹੱਸਦੇ-ਹੱਸਦੇ ਪੀ ਗਏ।ਐਸੇ ਹੀ ਮਹਾਨ ਸ਼ਹੀਦਾਂ ਵਿੱਚੋਂ ਸਨ ਸ਼ਹੀਦ ਭਾਈ ਮਨੀ ਸਿੰਘ ਜੀ ਸ਼ਹੀਦ।ਭਾਈ ਮਨੀ ਸਿੰਘ ਜੀ ਦੇ ਜਨਮ ਮਿਤੀ ਬਾਰੇ ਵਿਦਵਾਨਾਂ ਵਿੱਚ ਕਾਫੀ ਮਤਭੇਦ ਪਾਏ ਜਾ ਰਹੇ ਹਨ।ਭਾਈ ਮਨੀ ਸਿੰਘ ਜੀ ਦਾ ਜਨਮ 10 ਮਾਰਚ 1644 ਈ. ਨੂੰ ਪਿੰਡ ਅਲੀਪੁਰ ਜ਼ਿਲਾ ਮੁਜੱਫਰਗੜ੍ਹ, ਪੱਛਮੀ ਪਾਕਿਸਤਾਨ ‘ਚ ਭਾਈ ਮਾਈਦਾਸ ਦੇ ਗ੍ਰਹਿ ਵਿਖੇ ਮਾਤਾ ਮਧਰੀ ਬਾਈ ਦੀ ਕੁੱਖੋਂ ਹੋਇਆ।ਆਪ ਜੀ ਦੇ ਦਾਦਾ ਭਾਈ ਬਲੂ ਰਾਇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸੰਨ 1628 ਨੂੰ ਤੁਰਕਾਂ ਨਾਲ ਜੰਗ ਕਰਦੇ ਅੰਮ੍ਰਿਤਸਰ ਵਿਖੇ ਸ਼ਹੀਦੀ ਪ੍ਰਾਪਤ ਕਰ ਗਏ ਸਨ।
ਕੈਪਟਨ ਦੇ ਸ਼ਹਿਰ ‘ਚ ਬਾਦਹਵਾਸੀ ਤੇ ਗੁਰਬੱਤ ਦੀ ਜ਼ਿੰਦਗੀ ਬਿਤਾ ਰਹੀ ਇਸ ਔਰਤ ਦਾ ਗੁਨਾਹਗਾਰ ਕੌਣ?