ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿੱਚ ਫੁੱਲਾਂ ਨਾਲ ਸਜਾਵਟ ਕੀਤੀ ਗਈ, ਜਿਸ ਨਾਲ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਹੈ।
ਫੁੱਲਾਂ ਨਾਲ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਲਿਖਿਆ ਗਿਆ ਅਤੇ ਖੰਡੇ ਦਾ ਵੀ ਆਕਾਰ ਬਣਾਇਆ ਗਿਆ। ਪੂਰੇ ਦੇਸ਼ ਦੀਆਂ ਵੱਖ-ਵੱਖ ਥਾਵਾਂ ਤੋਂ ਪਹੁੰਚੇ 300 ਤੋਂ ਵੱਧ ਕਾਰੀਗਰ ਸ੍ਰੀ ਦਰਬਾਰ ਨੂੰ ਸਜਾਇਆ।
ਇਸ ਦੇ ਲਈ 115 ਤਰ੍ਹਾਂ ਦੇ ਸਵਦੇਸ਼ੀ ਅਤੇ ਆਯਾਤ ਕੀਤੇ ਗਏ 110 ਟਨ ਫੁੱਲਾਂ ਨਾਲ ਸਜਾਵਟ ਕੀਤੀ ਗਈ।
ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਐਤਵਾਰ ਸਵੇਰੇ ਅੰਮ੍ਰਿਤਸਰ ਵਿੱਚ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਪਵਿੱਤਰ ਦਿਨ ਦੇ ਲਈ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੁੱਲਾਂ ਦੀ ਖੂਬਸੂਰਤ ਸਜਾਵਟ ਕੀਤੀ ਗਈ ਹੈ।