ਅਫਗਾਨਿਸਤਾਨ ਦੇ ਕਾਬੁਲ ਵਿੱਚ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਵਿਖੇ ਹਮਲੇ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਅੱਤਵਾਦੀ ਸੰਗਠਨ ISIS ਖੁਰਾਸਾਨ ਦੇ ਕੁਝ ਹਮਲਾਵਰਾਂ ਦਾ ਹੀ ਕੰਮ ਹੈ। ਇਸ ਹਮਲੇ ਵਿੱਚ ਇੱਕ ਸਿੱਖ ਦੀ ਸਵਿੰਦਰ ਸਿੰਘ ਦੀ ਮੌਤ ਹੋ ਗਈ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ISIS ਖੁਰਾਸਾਨ ਗਰੁੱਪ ਵੱਲੋਂ ਗੁਰਦੁਆਰਾ ਕਰਤੇ ਪਰਵਾਨ ਸਾਹਿਬ ‘ਤੇ ਕੀਤੇ ਗਏ ਵਹਿਸ਼ੀ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਖੁਰਾਸਾਨ ਦਾ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ‘ਤੇ ਹਮਲਾ ਕਰਨ ਦਾ ਇਤਿਹਾਸ ਰਿਹਾ ਹੈ ਅਤੇ ਸਿੱਖਾਂ ਨੂੰ ਇਸਲਾਮ ਕਬੂਲ ਕਰਨ ਜਾਂ ਗੁਰਦੁਆਰੇ ‘ਤੇ ਕਿਸੇ ਹੋਰ ਹਮਲੇ ਦਾ ਸਾਹਮਣਾ ਕਰਨ ਦੀ ਧਮਕੀ ਦਿੱਤੀ ਜਾ ਚੁੱਕੀ ਹੈ। ਸਾਰੀਆਂ ਕੌਮਾਂ ਨੂੰ ਇਕਜੁੱਟ ਹੋ ਕੇ ਸਿੱਖਾਂ ‘ਤੇ ਇਸ ਜ਼ੁਲਮ ਦੀ ਨਿੰਦਾ ਕਰਨੀ ਚਾਹੀਦੀ ਹੈ
ਸਿਰਸਾ ਨੇ ਕਿਹਾ ਕਿ ਉਨ੍ਹਾਂ ਦੀ ਗੁਰਦੁਆਰਾ ਕਰਤਾ ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨਾਲ ਗੱਲ ਹੋਈ ਹੈ। ਉਨ੍ਹਾਂ ਅਫਗਾਨਿਸਤਾਨ ਵਿੱਚ ਸਿੱਖਾਂ ਲਈ ਗਲੋਬਲ ਸਮਰਥਨ ਦੀ ਗੁਹਾਰ ਲਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਹਮਲੇ ਤੋਂ ਬਾਅਦ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਦੀਆਂ ਤਸਵੀਰਾਂ ਦਿਲ ਝੰਜੋੜਨ ਵਾਲੀਆਂ ਹਨ। ਇਸ ਵਿੱਚ ਹੋਏ ਨੁਕਸਾਨ ਦੀ ਭਰਪਾਈ ਨਹੀਂ ਹੋ ਸਕਦੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਗੁਰਦੁਆਰਾ ਸਾਹਿਬ ਵਿੱਚ ਹੋਏ ਇਸ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖਬਰ ਹੈ। ਉਸ ਗੁਰਦੁਆਰਾ ਸਾਹਿਬ ‘ਚ 35-40 ਵਿਅਕਤੀ ਮੌਜੂਦ ਸਨ, ਜਿਨ੍ਹਾਂ ‘ਚੋਂ 10-15 ਬਾਹਰ ਨਿਕਲਣ ‘ਚ ਸਫਲ ਹੋ ਗਏ ਪਰ ਅਜੇ ਵੀ ਕਈ ਲੋਕ ਉਥੇ ਫਸੇ ਹੋਏ ਹਨ। ਮੈਨੂੰ ਸਮਝ ਨਹੀਂ ਆ ਰਿਹਾ ਕਿ ਧਾਰਮਿਕ ਸਥਾਨਾਂ ‘ਤੇ ਹਮਲਾ ਕਰਨ ਵਾਲਾ ਕੀ ਚਾਹੁੰਦਾ ਹੈ।