ਸਿੱਧੂ ਮੂਸੇਵਾਲਾ ਹੱਤਿਆਕਾਂਡ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਨਹੀਂ ਕਰਨਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਮੂਸੇਵਾਲਾ ਦੀ ਪਿਤਾ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਹਾਈਕੋਰਟ ਰਜਿਸਟਰਾਰ ਨੂੰ ਚਿੱਠੀ ਭੇਜੀ ਸੀ। ਸਰਕਾਰ ਨੂੰ ਦਿੱਤੇ ਜਵਾਬ ਵਿਚ ਕਿਹਾ ਗਿਆ ਕਿ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਕਿ ਹਾਈਕੋਰਟ ਕਿਸੇ ਸਿਟਿੰਗ ਜੱਜ ਨੂੰ ਅਜਿਹੇ ਮਾਮਲੇ ਵਿਚ ਜਾਂਚ ਲਈ ਕਹੇ। ਇਸ ਨੂੰ ਦੇਖਦੇ ਹੋਏ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ।
ਦੱਸ ਦੇਈਏ ਕਿ 29 ਮਈ ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿਚ ਮੂਸੇਵਾਲਾ ਦੀ ਹੱਤਿਆ ਹੋਈ ਸੀ। 30 ਮਈ ਨੂੰ ਪਰਿਵਾਰ ਨੇ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਦੀ ਮੰਗ ਕੀਤੀ। ਉਨ੍ਹਾਂ ਨੇ ਪੋਸਟਮਾਰਟਮ ਦੀ ਆਗਿਆ ਨਹੀਂ ਦਿੱਤੀ ਜਿਸ ਤੋਂ ਬਾਅਦ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਹਾਈਕੋਰਟ ਰਜਿਸਟਰਾਰ ਨੂੰ ਚਿੱਠੀ ਲਿਖੀ। ਇਸ ਦੇ ਬਾਅਦ ਹੀ ਪੋਸਟਮਾਰਟਮ ਹੋਇਆ।
ਹਾਈਕੋਰਟ ਦੇ ਇਨਕਾਰ ਕਰਨ ਤੋਂ ਬਾਅਦ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਰਿਵਾਰ ਨੂੰ ਰਿਟਾਇਰਡ ਹਾਈਕੋਰਟ ਜੱਜ ਤੋਂ ਜਾਂਚ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਨੇ 5 ਨਾਂ ਵੀ ਦਿੱਤੇ ਗਏ ਸਨ। ਹਾਲਾਂਕਿ ਉਹ ਸਿਟਿੰਗ ਜੱਜ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਫਿਲਹਾਲ ਪੰਜਾਬ ਪੁਲਿਸ ਕਰ ਰਹੀ ਹੈ ਜਿਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ADGP ਪ੍ਰਮੋਦ ਬਾਨ ਕਰ ਰਹੇ ਹਨ। ਇਸ ਵਿਚ ਆਈਜੀ ਜਸਕਰਨ ਸਿੰਘ, ਏਆਈਜੀ ਗੁਰਮੀਤ ਚੌਹਾਨ ਸਣੇ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਇਸ ਮਾਮਲੇ ਵਿਚ ਪੁਲਿਸ ਕੋਈ ਵੱਡਾ ਖੁਲਾਸਾ ਨਹੀਂ ਕਰ ਸਕੀ ਹੈ।