ਹਿੰਸਾ ਦੇ ਸ਼ਿਕਾਰ ਹੋਏ ਕਿਸਾਨਾਂ ਅਤੇ ਇਸ ਮਾਮਲੇ ਵਿੱਚ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਸੰਯੁਕਤ ਕਿਸਾਨ ਮੋਰਚੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਅੱਜ ਵੀਰਵਾਰ ਲਖੀਮਪੁਰ ਖੀਰੀ ਪਹੁੰਚੇ, ਜਿਨ੍ਹਾਂ ਵਿੱਚ ਰਾਕੇਸ਼ ਟਿਕੈਤ, ਜੋਗਿੰਦਰ ਸਿੰਘ ਉਗਰਾਹਾਂ, ਜੰਗਵੀਰ ਸਿੰਘ, ਜਗਜੀਤ ਸਿੰਘ ਦੱਲੇਵਾਲ ਤੇ ਵੱਖ-ਵੱਖ ਰਾਜਾਂ ਤੋਂ ਹੋਰ ਕਿਸਾਨ ਸ਼ਾਮਲ ਸਨ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਅਜੈ ਮਿਸ਼ਰਾ ਟੇਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਦੀ ਮੁੜ ਗ੍ਰਿਫਤਾਰੀ ਹੋ ਚੁੱਕੀ ਹੈ। ਉਸ ਦੀ ਜ਼ਮਾਨਤ ਸਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਸ਼ੁਰੂ ਤੋਂ ਹੀ ਪ੍ਰਭਾਵਿਤ ਕਿਸਾਨਾਂ ਦੇ ਸੰਪਰਕ ਵਿੱਚ ਰਿਹਾ ਹੈ ਤੇ ਸੁਪਰੀਮ ਕੋਰਟ ਵਿੱਚ ਉਨ੍ਹਾਂ ਨੂੰ ਕਾਨੂੰਨੀ ਮਦਦ ਸਣੇ ਹਰ ਤਰ੍ਹਾਂ ਦੀ ਮਦਦ ਕੀਤੀ ਹੈ।
ਐੱਸ.ਕੇ.ਐੱਮ. ਦਾ ਵਫਦ ਅੱਜ ਜ਼ਿਲ੍ਹਾ ਮੈਜਿਸਟ੍ਰੇਟ, ਜ਼ਿਲ੍ਹਾ ਪੁਲਿਸ ਇੰਸਪੈਕਟਰ ਤੇ ਹੋਰ ਅਧਿਕਾਰੀਆਂ ਨੂੰ ਮਿਲਿਆ ਤੇ ਉਨ੍ਹਾਂ ਅੱਗੇ ਮੰਗਾਂ ਰੱਖੀਆਂ, ਜਿਨ੍ਹਾਂ ਵਿੱਚ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਿਆ ਜਾਣਆ ਤੇ ਸਾਜ਼ਿਸ਼ ਦੇ ਦੋਸ਼ ਵਿੱਚ ਗ੍ਰਿਫਤਾਰੀ, ਕਿਸਾਨਾਂ ‘ਤੇ ਕਤਲ ਦੇ ਦੋਸ਼ ਅਤੇ ਸਾਰੇ ਮਾਮਲਿਆਂ ਨੂੰ ਵਾਪਿਸ ਲੈਣਾ, ਲਖੀਮਪੁਰ ਖੀਰੀ ਕਤਲਕਾਂਡ ਦੇ ਸਾਰੇ ਜ਼ਖਮੀਆਂ ਨੂੰ ਮੁਆਵਾਜ਼ਾ, ਮਾਮਲੇ ਵਿੱਚ ਗਵਾਹਾਂ ਨੂੰ ਪੂਰੀ ਸੁਰੱਖਿਆ ਅਤੇ ਉਨ੍ਹਾਂ ਦੀ ਸੁਰੱਖਿਆ ਲੀ ਹਥਿਆਰ ਰੱਖਣ ਲਈ ਲਾਇਸੈਂਸ ਦੇਣਾ ਸ਼ਾਮਲ ਹੈ।
ਡੀ.ਐੱਮ. ਤੇ ਐੱਸ.ਪੀ. ਨੇ ਐੱਸ.ਕੇ.ਐੱਮ. ਦੇ ਵਫਦ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਦਾਇਰੇ ਵਿੱਚ ਆਉਣ ਵਾਲੇ ਸਾਰੇ ਮੁੱਦਿਆਂ ਨੂੰ ਤੁਰੰਤ ਲਾਗੂ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: