ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਬਸੰਤ ਪੰਚਮੀ ਦੇ ਸ਼ੁਭ ਮੌਕੇ ‘ਤੇ ਬੁੱਧਵਾਰ ਨੂੰ ਰਾਜਸਥਾਨ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨਗੇ। ਸੋਨੀਆ ਗਾਂਧੀ ਦੇ ਨਾਲ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਜੈਪੁਰ ਆਉਣਗੇ। ਸਾਰੇ ਨੇਤਾ ਦਿੱਲੀ ਤੋਂ ਦੋ ਚਾਰਟਰ ਜਹਾਜ਼ਾਂ ਰਾਹੀਂ ਜੈਪੁਰ ਪਹੁੰਚਣਗੇ ਅਤੇ ਹਵਾਈ ਅੱਡੇ ਤੋਂ ਵਿਧਾਨ ਸਭਾ ਜਾਣਗੇ, ਜਿੱਥੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੋਧੀ ਲਾਬੀ ਵਿਚ ਕਾਂਗਰਸ ਦੇ ਵਿਧਾਇਕਾਂ ਨੂੰ ਮਿਲਣਗੇ। ਸੋਨੀਆ ਗਾਂਧੀ ਰਾਜਸਥਾਨ ਜਾਣ ਲਈ ਆਪਣੀ ਰਿਹਾਇਸ਼ ਤੋਂ ਰਵਾਨਾ ਹੋ ਚੁੱਕੇ ਹਨ।
ਸੋਨੀਆ ਗਾਂਧੀ ਦੇ ਜੈਪੁਰ ਆਉਣ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਜੈਪੁਰ ਬੁਲਾ ਲਿਆ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ਤੋਂ ਰਾਜ ਸਭਾ ਦੀਆਂ ਦਸ ਸੀਟਾਂ ਹਨ। ਇਨ੍ਹਾਂ ਵਿੱਚੋਂ ਡਾ. ਮਨਮੋਹਨ ਸਿੰਘ (ਕਾਂਗਰਸ) ਅਤੇ ਭੂਪੇਂਦਰ ਯਾਦਵ (ਭਾਜਪਾ) ਦਾ ਕਾਰਜਕਾਲ 3 ਅਪ੍ਰੈਲ 2024 ਨੂੰ ਖਤਮ ਹੋ ਰਿਹਾ ਹੈ। ਜਦੋਂ ਕਿ ਡਾ. ਕਿਰੋਦੀਲਾਲ ਮੀਨਾ (ਭਾਜਪਾ) ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਰਾਜਸਥਾਨ ਦੀਆਂ ਤਿੰਨ ਰਾਜ ਸਭਾ ਸੀਟਾਂ ‘ਤੇ ਚੋਣਾਂ ਹੋਣੀਆਂ ਹਨ। ਵਿਧਾਇਕਾਂ ਦੀ ਗਿਣਤੀ ਦੇ ਹਿਸਾਬ ਨਾਲ ਤਿੰਨ ‘ਚੋਂ ਦੋ ਸੀਟਾਂ ‘ਤੇ ਭਾਜਪਾ ਉਮੀਦਵਾਰ ਅਤੇ ਇਕ ਸੀਟ ‘ਤੇ ਕਾਂਗਰਸ ਉਮੀਦਵਾਰ ਦੀ ਜਿੱਤ ਯਕੀਨੀ ਹੈ।
ਇਹ ਵੀ ਪੜ੍ਹੋ : ਰਾਜਪੁਰਾ ਦੇ ਸਰਕਾਰੀ ਹਸਪਤਾਲ ਪਹੁੰਚੇ ਰਾਜਾ ਵੜਿੰਗ, ਜ਼ਖਮੀ ਹੋਏ ਕਿਸਾਨਾਂ ਦਾ ਪੁੱਛਿਆ ਹਾਲ
ਸੂਬਾ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਟਾਸਰਾ ਨੇ ਬੁੱਧਵਾਰ ਨੂੰ ਸਾਰੇ ਵਿਧਾਇਕਾਂ ਨੂੰ ਜੈਪੁਰ ਆਉਣ ਲਈ ਕਿਹਾ ਸੀ। ਰਾਜਸਥਾਨ ਵਿੱਚ ਰਾਜ ਸਭਾ ਦੀਆਂ ਕੁੱਲ 3 ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਵਿੱਚ ਗਿਣਤੀ ਦੇ ਹਿਸਾਬ ਨਾਲ ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਦੋ ਸੀਟਾਂ ਜਿੱਤੇਗੀ ਅਤੇ ਕਾਂਗਰਸ ਇੱਕ ਸੀਟ ਜਿੱਤੇਗੀ। ਇੱਕ ਸੀਟ ਲਈ 51 ਵੋਟਾਂ ਦੀ ਲੋੜ ਹੈ। ਜਦਕਿ ਕਾਂਗਰਸ ਦੀਆਂ 70 ਵੋਟਾਂ ਹਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਸੋਨੀਆ ਗਾਂਧੀ ਅੱਜ ਉਨ੍ਹਾਂ ਦੀ ਥਾਂ ਨਾਮਜ਼ਦਗੀ ਦਾਖ਼ਲ ਕਰਨਗੇ।
ਵੀਡੀਓ ਲਈ ਕਲਿੱਕ ਕਰੋ –