ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰ ਮੰਗਲਵਾਰ ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਲਈ ਇਕੱਠੇ ਹੋਣਗੇ। ‘ਭਾਰਤੀ ਸੰਸਦ ਦੀ ਵਿਰਾਸਤ ਅਤੇ 2047 ਤੱਕ ਵਿਕਸਤ ਭਾਰਤ ਦਾ ਨਿਰਮਾਣ’ ਪ੍ਰੋਗਰਾਮ ਦੀ ਅਗਵਾਈ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਕਰਨਗੇ।
ਨਵੇਂ ਸੰਸਦ ਭਵਨ ਵਿੱਚ ਮੰਗਲਵਾਰ ਦੁਪਹਿਰ ਤੋਂ ਵਿਸ਼ੇਸ਼ ਸੈਸ਼ਨ ਸ਼ੁਰੂ ਹੋਵੇਗਾ। ਪਰ ਇੱਥੇ ਰਸਮੀ ਬਕਾਇਦਾ ਕਾਰਵਾਈ 20 ਸਤੰਬਰ ਤੋਂ ਹੀ ਸ਼ੁਰੂ ਹੋਣ ਦੀ ਉਮੀਦ ਹੈ। ਮੰਗਲਵਾਰ ਸਵੇਰੇ 9.30 ਵਜੇ ਦੋਵਾਂ ਸਦਨਾਂ ਦੇ ਮੈਂਬਰਾਂ ਦਾ ਸਾਂਝਾ ਫੋਟੋਸ਼ੂਟ ਹੋਇਆ। ਇਸ ਤੋਂ ਇਲਾਵਾ ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰਾਂ ਦੀਆਂ ਵੱਖ-ਵੱਖ ਗਰੁੱਪ ਫੋਟੋਆਂ ਵੀ ਹੋਇਆਂ। ਇਸ ਤੋਂ ਬਾਅਦ ਮੌਜੂਦਾ ਇਮਾਰਤ ਦੇ ਸੈਂਟਰਲ ਹਾਲ ਵਿੱਚ ਸਵੇਰੇ 11 ਵਜੇ ਤੋਂ 12.30 ਵਜੇ ਤੱਕ ‘‘ਭਾਰਤੀ ਸੰਸਦ ਦੀ ਵਿਰਾਸਤ ਅਤੇ 2047 ਤੱਕ ਵਿਕਸਤ ਭਾਰਤ ਬਣਾਉਣਾ’’ ਵਿਸ਼ੇ ’ਤੇ ਵਿਚਾਰ ਚਰਚਾ ਹੋਵੇਗੀ। ਮੰਗਲਵਾਰ ਨੂੰ ਨਵੇਂ ਸੰਸਦ ਭਵਨ ਵਿੱਚ ਰਾਜ ਸਭਾ ਦੀ ਕਾਰਵਾਈ ਦੁਪਹਿਰ 2.15 ਵਜੇ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 1.15 ਵਜੇ ਸ਼ੁਰੂ ਹੋਵੇਗੀ। ਪਰ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦਾ ਸੰਸਦ ਦੇ ਸੈਂਟਰਲ ਹਾਲ ਵਿੱਚ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਮੌਕੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਲੋਕ ਸਭਾ ਵਿੱਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿੱਚ ਐਨਡੀਏ ਆਗੂ ਪਿਊਸ਼ ਗੋਇਲ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਵੀ ਇਕੱਠ ਨੂੰ ਸੰਬੋਧਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਸਾਂਝੀ ਮੀਟਿੰਗ ਵਿੱਚ ਤਿੰਨ ਹੋਰ ਮੈਂਬਰਾਂ ਨੂੰ ਵੀ ਆਪਣੇ ਤਜ਼ਰਬੇ ਅਤੇ ਵਿਚਾਰ ਪੇਸ਼ ਕਰਨ ਲਈ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਲੋਕ ਸਭਾ ਵਿੱਚ ਭਾਜਪਾ ਮੈਂਬਰ ਮੇਨਕਾ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਅਤੇ ਰਾਜ ਸਭਾ ਮੈਂਬਰ ਮਨਮੋਹਨ ਸਿੰਘ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਮੁਖੀ ਸ਼ਿਬੂ ਸੋਰੇਨ ਸ਼ਾਮਲ ਹਨ। ਦਰਅਸਲ, ਮੌਜੂਦਾ ਲੋਕ ਸਭਾ ਮੈਂਬਰਾਂ ਵਿੱਚੋਂ ਮੇਨਕਾ ਗਾਂਧੀ ਸਭ ਤੋਂ ਲੰਬੇ ਸਮੇਂ ਤੱਕ ਇਸ ਸਦਨ ਵਿੱਚ ਰਹੀ ਹੈ। ਇਸੇ ਤਰ੍ਹਾਂ ਮਨਮੋਹਨ ਸਿੰਘ ਰਾਜ ਸਭਾ ਵਿੱਚ ਸਭ ਤੋਂ ਵੱਧ ਤਜ਼ਰਬੇਕਾਰ ਹਨ। ਜੇਕਰ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਸਦਨਾਂ ਦੀ ਮੈਂਬਰਸ਼ਿਪ ਦੇ ਮਾਮਲੇ ਵਿਚ ਸਭ ਤੋਂ ਵੱਧ ਤਜ਼ਰਬੇ ਵਾਲੇ ਸੰਸਦ ਮੈਂਬਰ ਦੀ ਗੱਲ ਕਰੀਏ ਤਾਂ ਇਸ ਕਸੌਟੀ ‘ਤੇ ਸ਼ਿਬੂ ਸੋਰੇਨ ਦਾ ਨਾਂ ਪਹਿਲੇ ਨੰਬਰ ‘ਤੇ ਹੈ। ਇਸੇ ਲਈ ਇਨ੍ਹਾਂ ਤਿੰਨਾਂ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨ ਲਈ ਚੁਣਿਆ ਗਿਆ ਹੈ।