ਚੰਡੀਗੜ੍ਹ, 02 ਨਵੰਬਰ: ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ ਹਨ। ਉਕਤ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਕੀਤਾ। ਸ੍ਰੀਮਤੀ ਗੁਲਾਟੀ ਨੇ ਕਿਹਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਮੈਚ ਤੋਂ ਬਾਅਦ ਕੁਝ ਲੋਕਾਂ ਵਲੋਂ ਵਿਰਾਟ ਕੋਹਲੀ ਸਮੇਤ ਪੂਰੀ ਟੀਮ ਦੇ ਖ਼ਿਲਾਫ਼ ਸ਼ੋਸ਼ਲ ਮੀਡੀਆ ਤੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਨ੍ਹਾਂ ਕਿਹਾ ਕਿ ਦਰਸ਼ਕਾਂ ਅਤੇ ਖੇਡ ਪ੍ਰਸ਼ੰਸਕਾਂ ਨੂੰ ਇਹ ਹੱਕ ਹੈ ਕਿ ਆਪਣੀ ਚਹੇਤੇ ਖਿਡਾਰੀ ਬਾਰੇ ਉਸਾਰੂ ਅਲੋਚਨਾ ਕਰਨ ਪ੍ਰੰਤੂ ਇਹ ਹੱਕ ਨਹੀਂ ਹੈ ਕਿ ਜੇਕਰ ਕੋਈ ਟੀਮ ਇਕ ਮੈਚ ਹਾਰ ਗਈ ਜਾਂ ਫਿਰ ਸੀਰੀਜ਼ ਤੋਂ ਬਾਹਰ ਹੋ ਗਈ ਤਾਂ ਅਖੌਤੀ ਖੇਡ ਪ੍ਰਸ਼ੰਸਕਾਂ ਖਿਡਾਰੀ ਬਾਰੇ ਜਾਂ ਉਸ ਦੇ ਪਰਿਵਾਰ ਬਾਰੇ ਗ਼ਲਤ ਟਿੱਪਣੀਆਂ ਕਰਨ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਜਿਨ੍ਹ ਲੋਕਾਂ ਨੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਧੀ ਬਾਰੇ ਜ਼ੋ ਬੇਹੁਦਾ ਟਿੱਪਣੀਆਂ ਕੀਤੀਆਂ ਹਨ ਉਨ੍ਹਾਂ ਲੋਕਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰਾਂ ਤੋਂ ਇਲਾਜ਼ ਕਰਵਾਉਣ ਦੀ ਲੋੜ ਹੈ।