ਇੰਗਲੈਂਡ ਦੌਰੇ ‘ਤੇ ਗਈ ਭਾਰਤੀ ਕ੍ਰਿਕਟ ਟੀਮ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਅਤੇ ਸਹਿਯੋਗੀ ਸਟਾਫ ਦੇ ਤਿੰਨ ਮੈਂਬਰ ਇੰਗਲੈਂਡ ਵਿਰੁੱਧ ਚੌਥੇ ਟੈਸਟ ਦੌਰਾਨ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ।
ਜਿਸ ਤੋਂ ਬਾਅਦ ਹੁਣ ਟੀਮ ਵਿੱਚ ਕੋਰੋਨਾ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਹੁਣ ਜਿਸ ਵਿਅਕਤੀ ਨੂੰ ਕੋਰੋਨਾ ਪੌਜੇਟਿਵ ਪਾਇਆ ਗਿਆ ਹੈ ਉਹ ਟੀਮ ਦਾ ਫਿਜ਼ੀਓ ਯੋਗੇਸ਼ ਪਰਮਾਰ ਹੈ। ਕੋਰੋਨਾ ਦਾ ਇਹ ਕੇਸ ਓਲਡ ਟ੍ਰੈਫੋਰਡ ਵਿਖੇ ਸ਼ੁੱਕਰਵਾਰ ਤੋਂ ਹੋਣ ਵਾਲੇ ਪੰਜਵੇਂ ਟੈਸਟ ਤੋਂ ਪਹਿਲਾਂ ਆਇਆ ਹੈ। ਟੀਮ ਇੰਡੀਆ ਦਾ ਅੱਜ ਯਾਨੀ ਵੀਰਵਾਰ ਨੂੰ ਹੋਣ ਵਾਲਾ ਸਿਖਲਾਈ ਸੈਸ਼ਨ ਵੀ ਰੱਦ ਕਰ ਦਿੱਤਾ ਗਿਆ ਹੈ। ਯੋਗੇਸ਼ ਪਰਮਾਰ ਤੋਂ ਪਹਿਲਾਂ, ਟੀਮ ਦੇ ਮੁੱਖ ਫਿਜ਼ੀਓ ਨਿਤਿਨ ਪਟੇਲ ਵੀ ਸੰਕਰਮਿਤ ਪਾਏ ਗਏ ਸਨ। ਦੋਵੇਂ ਫਿਜ਼ੀਓ ਸਕਾਰਾਤਮਕ ਪਾਏ ਜਾਣ ਦਾ ਮਤਲਬ ਹੈ ਕਿ ਟੀਮ ਇੰਡੀਆ ਨੂੰ ਇੰਗਲੈਂਡ ਦੇ ਫਿਜ਼ੀਓ ਦੀ ਮਦਦ ਲੈਣੀ ਪਵੇਗੀ।
ਮੀਡੀਆ ਰਿਪੋਰਟਸ ਦੇ ਅਨੁਸਾਰ, ਭਾਰਤੀ ਟੀਮ ਦੇ ਮੈਂਬਰਾਂ ਨੂੰ ਅਗਲੇ ਨੋਟਿਸ ਤੱਕ ਉਨ੍ਹਾਂ ਦੇ ਹੋਟਲ ਦੇ ਕਮਰਿਆਂ ਵਿੱਚ ਰਹਿਣ ਲਈ ਕਿਹਾ ਗਿਆ ਹੈ। ਮੰਨਿਆ ਜਾਂ ਰਿਹਾ ਹੈ ਕਿ ਬੁੱਧਵਾਰ ਸ਼ਾਮ ਨੂੰ ਕੀਤੇ ਗਏ ਟੈਸਟ ਤੋਂ ਬਾਅਦ ਕੋਰੋਨਾ ਦਾ ਇਹ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਰਵੀ ਸ਼ਾਸਤਰੀ, ਗੇਂਦਬਾਜ਼ੀ ਕੋਚ ਭਰਤ ਅਰੁਣ, ਫਿਜ਼ੀਓ ਨਿਤਿਨ ਪਟੇਲ ਅਤੇ ਆਰ ਸ਼੍ਰੀਧਰ ਵੀ ਕੋਰੋਨਾ ਪੌਜੇਟਿਵ ਪਾਏ ਗਏ ਸਨ। ਇਨ੍ਹਾਂ ਮੈਂਬਰਾਂ ਨੂੰ 10 ਦਿਨਾਂ ਲਈ ਏਕਾਂਤਵਾਸ ਕਰ ਦਿੱਤਾ ਗਿਆ ਹੈ।
ਇਹ ਵੀ ਦੇਖੋ : ਕੈਪਟਨ ਸਾਹਬ ਇਸ ਨੌਜਵਾਨ ਦੇ ਕੌੜੇ ਬੋਲ ਤੁਹਾਨੂੰ ਚੁੱਭਣਗੇ ਜਰੂਰ , ਕਹਿੰਦਾ ਖਿਡਾਰੀਆਂ ਨੂੰ ਪਕਵਾਨ ਬਣਾ…