23 ਸਾਲਾ ਅਭਿਸ਼ੇਕ ਸ਼ਰਮਾ ਨੇ ਜ਼ਿੰਬਾਬਵੇ ਦੇ ਖਿਲਾਫ਼ ਦੂਜੇ ਟੀ-20 ਇੰਟਰਨੈਸ਼ਨਲ ਮੈਚ ਵਿੱਚ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਦੇ ਅੱਗੇ ਜ਼ਿੰਬਾਬਵੇ ਦੇ ਗੇਂਦਬਾਜ਼ ਟਿਕ ਨਹੀਂ ਸਕੇ ਤੇ ਆਊਟ ਹੋ ਗਏ। ਉਹ ਟੀਮ ਇੰਡੀਆ ਦੇ ਲਈ ਇੱਕ ਮੈਚ ਦੇ ਬਾਅਦ ਹੀ ਜ਼ੀਰੋ ਤੋਂ ਹੀਰੋ ਬਣ ਗਏ। ਪਿਛਲੇ ਮੈਚ ਵਿੱਚ ਉਨ੍ਹਾਂ ਨੇ ਡੈਬਿਊ ਕੀਤਾ ਸੀ ਤੇ ਉਹ ਜ਼ੀਰੋ ਦੌੜਾਂ ਬਣਾ ਕੇ ਆਊਟ ਹੋ ਗਏ ਸਨ। ਇਸਦੇ ਬਾਅਦ ਹੁਣ ਉਹ ਦੂਜੇ ਮੈਚ ਵਿੱਚ ਹੀ ਸੈਂਕੜਾ ਜੜ ਕੇ ਹੀਰੋ ਬਣ ਗਏ। ਦੂਜੇ ਟੀ-20 ਮੈਚ ਵਿੱਚ ਅਭਿਸ਼ੇਕ ਸ਼ਰਮਾ ਦੀ ਬਦੌਲਤ ਹੀ ਟੀਮ ਇੰਡੀਆ ਵੱਡਾ ਸਕੋਰ ਬਣਾਉਣ ਵਿੱਚ ਸਫਲ ਰਹੀ ਤੇ ਜਿੱਤ ਦਰਜ ਕਰ ਸਕੀ।
ਜ਼ਿੰਬਾਬਵੇ ਖਿਲਾਫ਼ ਅਭਿਸ਼ੇਕ ਸ਼ਰਮਾ ਨੇ ਪਾਰੀ ਦੀ ਸ਼ੁਰੂਆਤ ਤੋਂ ਹੀ ਸ਼ਾਨਦਾਰ ਬੈਟਿੰਗ ਕਰਨੀ ਜਾਰੀ ਰੱਖੀ। ਜਦਕਿ ਕਪਤਾਨ ਸ਼ੁਭਮਨ ਗਿੱਲ ਜਲਦੀ ਹੀ ਆਊਟ ਹੋ ਗਏ। ਉਨ੍ਹਾਂ ਨੇ ਮਹਿਜ਼ 46 ਗੇਂਦਾਂ ਵਿੱਚ ਹੀ ਸੈਂਕੜਾ ਪੂਰਾ ਕਰ ਲਿਆ। ਇਹ ਟੀਮ ਇੰਡੀਆ ਦੇ ਲਈ ਟੀ-20 ਇੰਟਰਨੈਸ਼ਨਲ ਵਿੱਚ ਤੀਜਾ ਸਭ ਤੋਂ ਤੇਜ਼ ਸੈਂਕੜਾ ਹੈ। ਉਨ੍ਹਾਂ ਨੇ ਆਪਣੀ ਪਾਰੀ ਦੇ ਦੌਰਾਨ 7 ਚੌਕੇ ਤੇ 8 ਛੱਕੇ ਲਗਾਏ। ਉਹ 100 ਦੌੜਾਂ ਬਣਾ ਕੇ ਹੀ ਆਊਟ ਹੋ ਗਏ।
ਅਭਿਸ਼ੇਕ ਸ਼ਰਮਾ ਲਗਾਤਾਰ ਤਿੰਨ ਛੱਕੇ ਲਗਾ ਕੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸੈਂਕੜਾ ਪੂਰਾ ਕਰਨ ਵਾਲੇ ਪਹਿਲੇ ਭਾਰਤੀ ਬੱਲੇਬਾਜ਼ ਬਣੇ ਹਨ। ਉਨ੍ਹਾਂ ਤੋਂ ਪਹਿਲਾਂ ਕੋਈ ਵੀ ਭਾਰਤੀ ਬੱਲੇਬਾਜ਼ ਅਜਿਹਾ ਨਹੀਂ ਕਰ ਸਕਿਆ ਸੀ। ਸ਼ੁਭਮਨ ਗਿੱਲ ਨੇ ਸਾਲ 2023 ਵਿੱਚ ਵਨਡੇ ਕ੍ਰਿਕਟ ਵਿੱਚ ਬੈਕ ਟੂ ਬੈਕ ਛੱਕਿਆਂ ਦੇ ਨਾਲ ਡੋਹਲ ਸੈਂਕੜਾ ਪੂਰਾ ਕੀਤਾ ਸੀ। ਅਭਿਸ਼ੇਕ ਸ਼ਰਮਾ ਨੇ ਆਪਣੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਸੌਂਕਦਾ ਲਗਾ ਦਿੱਤਾ ਹੈ। ਉਹ ਸਭ ਤੋਂ ਘੱਟ ਪਾਰੀਆਂ ਵਿੱਚ ਟੀ-20 ਅੰਤਰਰਾਸ਼ਟਰੀ ਸੈਂਕੜਾ ਜਦਂ ਵਾਲੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਦੂਜੀ ਪਾਰੀ ਵਿੱਚ ਹੀ ਸੈਂਕੜਾ ਲਗਾਇਆ ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ ਦੀਪਕ ਹੁੱਡਾ ਦੇ ਨਾਮ ਸੀ। ਹੁੱਡਾ ਨੇ ਆਪਣੀ ਟੀ-20 ਦੀ ਤੀਜੀ ਪਾਰੀ ਵਿੱਚ ਸੈਂਕੜਾ ਲਗਾਇਆ ਸੀ। ਉਸਨੇ ਆਇਰਲੈਂਡ ਦੇ ਖਿਲਾਫ ਸੈਂਕੜਾ ਲਗਾ ਕੇ ਕਮਾਲ ਕੀਤਾ ਸੀ।
ਦੱਸ ਦੇਈਏ ਕਿ ਜ਼ਿੰਬਾਬਵੇ ਦੇ ਖਿਲਾਫ਼ ਭਾਰਤੀ ਤੰ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਜੋ ਸਹੀ ਸਾਬਿਤ ਹੋਇਆ। ਇਸ ਮੈਚ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 234 ਦੌੜਾਂ ਬਣਾਈਆਂ। ਅਭਿਸ਼ੇਕ ਸ਼ਰਮਾ ਨੇ 100 ਦੌੜਾਂ ਤੇ ਰੁਤੂਰਾਜ ਗਾਇਕਵਾੜ ਨੇ 77 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਰਿੰਕੂ ਸਿੰਘ 48 ਦੌੜਾਂ ਬਣਾ ਕੇ ਨਾਬਾਦ ਰਹੇ। ਉੱਥੇ ਹੀ 235 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਦੀ ਟੀਮ 134 ਦੌੜਾਂ ‘ਤੇ ਆਲ-ਆਊਟ ਹੋ ਗਈ। ਜਿਸ ਕਾਰਨ ਭਾਰਤੀ ਟੀਮ ਨੇ 100 ਦੌੜਾਂ ਨਾਲ ਜਿੱਤ ਦਰਜ ਕਰ ਲਈ।
ਵੀਡੀਓ ਲਈ ਕਲਿੱਕ ਕਰੋ -: