ਭਾਰਤ ਤੇ ਅਫਗਾਨਿਸਤਾਨ ਵਿਚਾਲੇ ਪਹਿਲੀ ਵਾਰ ਦੋ ਪੱਖੀ ਸੀਰੀਜ਼ ਹੋਣ ਜਾ ਰਹੀ ਹੈ। ਇਹ ਸੀਰੀਜ਼ ਅਗਲੇ ਸਾਲ ਜਨਵਰੀ ਦੇ ਮਹੀਨੇ ਵਿੱਚ ਖੇਡੀ ਜਾਵੇਗੀ। ਹੁਣ ਤੱਕ ਇਹ ਦੋਵੇਂ ਟੀਮਾਂ ਆਈਸੀਸੀ ਟੂਰਨਾਮੈਂਟ ਵਿੱਚ ਹੀ ਵਨਡੇ ਤੇ ਟੀ-20 ਮੈਚ ਖੇਡੀਆਂ ਹਨ। ਅਫਗਾਨਿਸਤਾਨ ਦੀ ਪੁਰਸ਼ ਕ੍ਰਿਕਟ ਟੀਮ ਜਨਵਰੀ ਵਿੱਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤ ਦਾ ਦੌਰਾ ਕਰੇਗੀ। ਇਸਦਾ ਐਲਾਨ ਮੰਗਲਵਾਰ ਨੂੰ ਅਫਗਾਨਿਸਤਾਨ ਕ੍ਰਿਕਟ ਬੋਰਡ ਵੱਲੋਂ ਕੀਤਾ ਗਿਆ। ਇਹ ਸੀਰੀਜ਼ 11 ਜਨਵਰੀ ਤੋਂ ਲੈ ਕੇ 17 ਜਨਵਰੀ ਤੱਕ ਖੇਡੀ ਜਾਵੇਗੀ। ਇਸ ਸੀਰੀਜ਼ ਦਾ ਪਹਿਲਾ ਮੁਕਾਬਲਾ 11 ਜਨਵਰੀ ਨੂੰ ਮੋਹਾਲੀ ਵਿੱਚ, ਦੂਜਾ 14 ਜਨਵਰੀ ਨੂੰ ਇੰਦੌਰ ਤੇ 17 ਜਨਵਰੀ ਨੂੰ ਬੈਂਗਲੁਰੂ ਵਿੱਚ ਖੇਡਿਆ ਜਾਵੇਗਾ।
ਇਸ ਸਬੰਧੀ ਅਫਗਾਨਿਸਤਾਨ ਕ੍ਰਿਕਟ ਬੋਰਡ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਫਗਾਨਿਸਤਾਨ ਦੀ ਕ੍ਰਿਕਟ ਟੀਮ 2024 ਦੀ ਸ਼ੁਰੂਆਤ ਵਿੱਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਲਈ ਭਾਰਤ ਦਾ ਦੌਰਾ ਕਰੇਗੀ। ਇਹ ਮੈਚ 11,14 ਤੇ 17 ਜਨਵਰੀ ਨੂੰ ਖੇਡੇ ਜਾਣਗੇ। ਦੱਸ ਦੇਈਏ ਕਿ ਦੋਵੇਂ ਟੀਮਾਂ ਹੁਣ ਤੱਕ 5 ਟੀ-20 ਮੈਚਾਂ ਵਿੱਚ ਆਹਮੋ-ਸਾਹਮਣੇ ਹੋਈਆਂ ਹਨ, ਜਿਨ੍ਹਾਂ ਵਿੱਚ ਸਾਰਿਆਂ ਵਿੱਚ ਭਾਰਤ ਨੇ ਜਿੱਤ ਹਾਸਿਲ ਕੀਤੀ ਹੈ। ਅਫਗਾਨਿਸਤਾਨ ਨੇ ਹਾਲ ਹੀ ਵਿੱਚ ICC ਵਿਸ਼ਵ ਕੱਪ ਲਈ ਭਾਰਤ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੰਗਲੈਂਡ, ਪਾਕਿਸਤਾਨ, ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਖਿਲਾਫ਼ ਜਿੱਤ ਦਰਜ ਕਰਨ ਮਗਰੋਂ ਪੁਆਇੰਟ ਟੇਬਲ ਵਿੱਚ 6ਵਾਂ ਸਥਾਨ ਹਾਸਿਲ ਕੀਤਾ।
ਇਹ ਵੀ ਪੜ੍ਹੋ: ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ
ਮੰਨਿਆ ਜਾ ਰਿਹਾ ਹੈ ਕਿ BCCI ਅਫਗਾਨਿਸਤਾਨ ਦੇ ਖਿਲਾਫ਼ ਨੌਜਵਾਨ ਖਿਡਾਰੀਆਂ ਦੀ ਟੀਮ ਉਤਾਰ ਸਕਦਾ ਹੈ, ਕਿਉਂਕਿ ਇਸ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਦੱਖਣੀ ਅਫਰੀਕਾ ਦੇ ਦੌਰੇ ‘ਤੇ ਜਾਣਾ ਹੈ। ਜਿੱਥੇ ਆਲ ਫਾਰਮੈਟ ਸੀਰੀਜ਼ ਖੇਡਣੀ ਹੈ। ਅਜਿਹੇ ਵਿੱਚ ਅਫਰੀਕਾ ਦੌਰੇ ‘ਤੇ ਪੂਰੀ ਮਜ਼ਬੂਤ ਟੀਮ ਜਾਵੇਗੀ। ਅਜਿਹੇ ਵਿੱਚ ਸਾਲ ਦੇ ਪਹਿਲੇ ਹੋਮ ਅਸਾਈਨਮੈਂਟ ‘ਤੇ ਸਿਲੈਕਟਰ ਸੀਨੀਅਰ ਖਿਡਾਰੀਆਂ ਨੂੰ ਆਰਾਮ ਦੇ ਸਕਦੇ ਹਨ। ਅਫਗਾਨਾਂ ਖਿਲਾਫ਼ ਸੀਰੀਜ਼ ਦੇ ਬਾਅਦ ਟੀਮ ਇੰਡੀਆ ਨੂੰ ਇੰਗਲੈਂਡ ਨਾਲ 5 ਮੈਚਾਂ ਦੀ ਟੈਸਟ ਸੀਰੀਜ਼ ਖੇਡਣੀ ਹੈ। ਅਫਰੀਕਾ ਤੇ ਇੰਗਲੈਂਡ ਦੇ ਖਿਲਾਫ਼ ਸੀਰੀਜ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਲਿਹਾਜ ਨਾਲ ਅਹਿਮ ਹੈ।
ਵੀਡੀਓ ਲਈ ਕਲਿੱਕ ਕਰੋ : –