ਐਤਵਾਰ ਨੂੰ ਕ੍ਰਿਕਟ ਪ੍ਰੇਮੀਆਂ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ 46 ਸਾਲਾਂ ਸਾਇਮੰਡਸ ਦੀ ਕਾਰ ਕੁਈਨਜ਼ਲੈਂਡ ਦੇ ਟਾਊਨਸਵਿਲੇ ਵਿੱਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਈ । ਸਾਇਮੰਡਸ ਦੀ ਮੌਤ ਤੋਂ ਬਾਅਦ ਕ੍ਰਿਕਟ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਮਾਰਚ ਦੇ ਸ਼ੁਰੂ ਵਿੱਚ ਆਸਟ੍ਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਕੁਈਨਜ਼ਲੈਂਡ ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਐਂਡਰਿਊ ਸਾਇਮੰਡਸ ਦੀ ਕਾਰ ਰਾਤ 11 ਵਜੇ ਦੇ ਕਰੀਬ ਐਲਿਸ ਰਿਵਰ ਬ੍ਰਿਜ ਨੇੜੇ ਹਰਵੇ ਰੇਂਜ ਰੋਡ ‘ਤੇ ਜਦੋਂ ਇੱਕ ਤੇਜ਼ ਰਫਤਾਰ ਕਾਰ ਸੜਕ ਨਾਲ ਟਕਰਾ ਗਈ ਪਰ ਉਹ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ਵਿੱਚ ਸਾਇਮੰਡਸ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸੀ ਅਤੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਇਹ ਵੀ ਪੜ੍ਹੋ: ਵਿਵਾਦਿਤ ਕਿਤਾਬਾਂ ਦੇ ਮਾਮਲੇ ‘ਚ ਵੱਡਾ ਐਕਸ਼ਨ, ਲੇਖਕਾਂ ਤੇ ਪਬਲਿਸ਼ਰਾਂ ਖਿਲਾਫ ਕੇਸ ਦਰਜ
ਦੱਸ ਦੇਈਏ ਕਿ ਐਂਡਰਿਊ ਸਾਇਮੰਡਸ ਨੇ ਸਾਲ 1998 ਨੂੰ ਆਪਣਾ ਵਨਡੇ ਡੈਬਿਊ ਕੀਤਾ ਸੀ। ਸਾਇਮੰਡਸ ਨੇ ਆਸਟ੍ਰੇਲੀਆ ਲਈ 198 ਵਨਡੇ ਮੈਚਾਂ ਵਿੱਚ 5088 ਦੌੜਾਂ ਬਣਾਈਆਂ, ਜਿਸ ਵਿੱਚ 5 ਸੈਂਕੜੇ ਅਤੇ 30 ਅਰਧ ਸੈਂਕੜੇ ਸ਼ਾਮਿਲ ਸਨ। ਸਾਇਮੰਡਸ ਨੇ 8 ਮਾਰਚ 2004 ਨੂੰ ਆਪਣਾ ਟੈਸਟ ਡੈਬਿਊ ਕੀਤਾ ਅਤੇ 26 ਮੈਚਾਂ ਵਿੱਚ 1462 ਦੌੜਾਂ ਬਣਾਈਆਂ।
ਵੀਡੀਓ ਲਈ ਕਲਿੱਕ ਕਰੋ -: