ਏਸ਼ੀਅਨ ਖੇਡਾਂ ਵਿੱਚ ਪੁਰਸ਼ ਭਾਰਤੀ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ। ਟੀਮ ਇੰਡੀਆ ਨੇ ਸੈਮੀਫਾਈਨਲ ਮੁਕਾਬਲੇ ਵਿੱਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਮਾਤ ਦਿੱਤੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਬੰਗਲਾਦੇਸ਼ ਦੀ ਟੀਮ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ 96 ਦੌੜਾਂ ਹੀ ਬਣਾ ਸਕੀ। ਜਵਾਬ ਵਿੱਚ ਭਾਰਤ ਨੇ 9.2 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ ‘ਤੇ ਟੀਚਾ ਹਾਸਿਲ ਕਰ ਲਿਆ। ਤਿਲਕ ਸ਼ਰਮਾ ਨੇ 26 ਗੇਂਦਾਂ ‘ਤੇ ਨਾਬਾਦ 55 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ 2 ਚੌਕੇ ਤੇ 6 ਛੱਕੇ ਲਗਾਏ। ਕਪਤਾਨ ਰੁਤੁਰਾਜ ਗਾਇਕਵਾੜ ਨੇ ਨਾਬਾਦ 40 ਦੌੜਾਂ ਬਣਾਈਆਂ।
ਫਾਈਨਲ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਤੇ ਅਫਗਾਨਿਸਤਾਨ ਦੇ ਵਿਚਾਲੇ ਹੋਣ ਵਾਲੇ ਮੈਚ ਦੇ ਜੇਤੂ ਨਾਲ ਹੋਵੇਗਾ। ਪਾਕਿਸਤਾਨ ਤੇ ਅਫਗਾਨਿਸਤਾਨ ਮੈਚ ਅੱਜ ਹੀ ਖੇਡਿਆ ਜਾਣਾ ਹੈ। ਫਾਈਨਲ ਮੁਕਾਬਲਾ 7 ਅਕਤੂਬਰ ਨੂੰ ਹੋਵੇਗਾ। ਭਾਰਤ, ਪਾਕਿਸਤਾਨ, ਸ਼੍ਰੀਲੰਕਾ ਤੇ ਬੰਗਲਾਦੇਸ਼ ਨੂੰ ਪੁਰਸ਼ ਕ੍ਰਿਕਟ ਈਵੈਂਟ ਵਿੱਚ ਸਿੱਧਾ ਕੁਆਰਟਰ ਫਾਈਨਲ ਵਿੱਚ ਐਂਟਰੀ ਮਿਲੀ ਸੀ।
ਇਹ ਵੀ ਪੜ੍ਹੋ: ਵਿਨੋਦ ਘਈ ਦੇ ਬਾਅਦ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਇਸ ਮੈਚ ਵਿੱਚ ਤਿਲਕ ਵਰਮਾ ਨੇ ਸ਼ਾਨਦਾਰ ਬੈਟਿੰਗ ਕਰਦੇ ਹੋਏ ਅਰਧ ਸੈਂਕੜਾ ਜੜਿਆ। ਟੀਮ ਇੰਡੀਆ ਦੇ ਲਈ ਤਿਲਕ ਵਰਮਾ ਨੇ ਨਾਬਾਦ 55 ਦੌੜਾਂ ਬਣਾਈਆਂ। ਉਨ੍ਹਾਂ ਨੇ 26 ਗੇਂਦਾਂ ‘ਤੇ 6 ਛੱਕੇ ਤੇ 2 ਚੌਕੇ ਲਗਾਏ। ਰੁਤੁਰਾਜ ਗਾਇਕਵਾੜ ਨੇ ਨਾਬਾਦ 40 ਦੌੜਾਂ ਬਣਾਈਆਂ। ਉੱਥੇ ਹੀ ਯਸ਼ਸਵੀ ਜੈਸਵਾਲ ਬਿਨ੍ਹਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਏ। ਬੰਗਲਾਦੇਸ਼ ਵੱਲੋਂ ਰਿਪਨ ਮੰਡਲ ਨੂੰ ਇੱਕ ਵਿਕਟ ਮਿਲੀ।
ਦੱਸ ਦੇਈਏ ਕਿ ਇਸ ਮੈਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ। ਜ਼ਾਕਿਰ ਅਲੀ 24 ਦੌੜਾਂ ਬਣਾ ਕੇ ਨਾਬਾਦ ਰਹੇ। ਭਾਰਤ ਵੱਲੋਂ ਆਰ ਸਾਈ ਕਿਸ਼ੋਰ ਨੇ ਸਭ ਤੋਂ ਜ਼ਿਆਦਾ ਤਿੰਨ ਵਿਕਟਾਂ ਲਈਆਂ। ਉੱਥੇ ਹੀ ਵਾਸ਼ਿੰਗਟਨ ਸੁੰਦਰ ਨੂੰ ਦੋ ਵਿਕਟਾਂ ਮਿਲੀਆਂ। ਅਰਸ਼ਦੀਪ ਸਿੰਘ, ਤਿਲਕ ਵਰਮਾ, ਸ਼ਾਹਬਾਜ ਅਹਿਮਦ ਤੇ ਰਵੀ ਬਿਸ਼ਨੋਈ ਨੇ ਇੱਕ-ਇੱਕ ਵਿਕਟ ਲਈ।
ਵੀਡੀਓ ਲਈ ਕਲਿੱਕ ਕਰੋ -: