ਹਾਂਗਝੂ ਵਿੱਚ ਚੱਲ ਰਹੀਆਂ ਏਸ਼ੀਅਨ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਅੰਕਿਤ ਭਕਤ, ਭਜਨ ਕੌਰ ਤੇ ਸਿਮਰਨਜੀਤ ਕੌਰ ਦੀ ਭਾਰਤੀ ਮਹਿਲਾ ਰਿਕਰਵ ਤੀਰਅੰਦਾਜ਼ੀ ਟੀਮ ਨੇ ਰਿਕਾਰਡ ਤੋੜ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਸ਼ੁੱਕਰਵਾਰ ਨੂੰ ਵੀਅਤਨਾਮ ਨੂੰ ਹਰਾ ਕੇ ਕਾਂਸੀ ਦਾ ਤਮਗਾ ਹਾਸਿਲ ਕੀਤਾ।
ਇਸ ਤੋਂ ਪਹਿਲਾਂ ਭਾਰਤੀ ਟੀਮ ਨੂੰ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਤੋਂ 6-2 ਨਾਲ ਹਾਰ ਮਿਲੀ ਸੀ, ਜਿਸਨੇ ਇਸ ਵਰਗ ਵਿੱਚ ਪਿਛਲੇ 6 ਖਿਤਾਬ ਜਿੱਤੇ ਸਨ। ਇਸਦੇ ਬਾਅਦ ਭਾਰਤ ਦੀ ਵੀਅਤਨਾਮ ਦੇ ਨਾਲ ਕਾਂਸੀ ਦੇ ਤਮਗੇ ਲਈ ਮੈਚ ਹੋਣਾ ਸੀ। ਕਾਂਸੀ ਦੇ ਤਮਗੇ ਲਈ ਮੁਕਾਬਲੇ ਵਿੱਚ ਭਾਰਤ ਨੇ ਵੀਅਤਨਾਮ ਨੂੰ 6-2 ਨਾਲ ਹਰਾਇਆ। ਜਿਸ ਤੋਂ ਬਾਅਦ ਭਾਰਤ ਦੇ ਕੋਲ ਹਾਂਗਝੂ ਵਿੱਚ ਤੀਰਅੰਦਾਜ਼ੀ ਵਿੱਚ ਕੁੱਲ ਚਾਰ ਮੈਡਲ ਹੋ ਗਏ ਹਨ, ਜਿਨ੍ਹਾਂ ਵਿੱਚੋਂ ਤਿੰਨ ਗੋਲਡ ਮੈਡਲ ਹੈ। ਹੁਣ ਭਾਰਤ ਦੇ ਕੋਲ ਕੁੱਲ 87 ਮੈਡਲ ਹੋ ਗਏ ਹਨ, ਜਿਨ੍ਹਾਂ ਵਿੱਚ 21 ਗੋਲਡ, 32 ਚਾਂਦੀ ਤੇ 34 ਕਾਂਸੀ ਦੇ ਤਮਗੇ ਸ਼ਾਮਿਲ ਹਨ।
ਇਹ ਵੀ ਪੜ੍ਹੋ: ਵਿਨੋਦ ਘਈ ਦੇ ਬਾਅਦ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਹੀ ਭਾਰਤੀ ਪੁਰਸ਼ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚ ਗਈ ਹੈ। ਮਹਿਲਾ ਕ੍ਰਿਕਟ ਵਿੱਚ ਗੋਲਡ ਜਿੱਤਣ ਤੋਂ ਬਾਅਦ ਭਾਰਤ ਹੁਣ ਪੁਰਸ਼ ਕ੍ਰਿਕਟ ਵਿੱਚ ਵੀ ਗੋਲਡ ਮੈਡਲ ਜਿੱਤਣ ਤੋਂ ਸਿਰਫ਼ ਇੱਕ ਕਦਮ ਦੂਰ ਹੈ।
ਵੀਡੀਓ ਲਈ ਕਲਿੱਕ ਕਰੋ -: