ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਆਸਟ੍ਰੇਲੀਆ ਦੀ ਟੀਮ ਟੀਮ ਨੇ ਇਸ ਮੁਕਾਬਲੇ ਵਿੱਚ ਆਸਾਨੀ ਨਾਲ ਜਿੱਤ ਹਾਸਿਲ ਕੀਤੀ। ਭਾਰਤ ਨੇ ਆਸਟ੍ਰੇਲੀਆ ਦੇ ਸ਼ੁਰੂਆਤੀ 3 ਬੱਲੇਬਾਜਾਂ ਨੂੰ ਜਲਦੀ ਆਊਟ ਕੀਤਾ, ਪਰ ਬਾਅਦ ਟ੍ਰੇਵਿਸ ਹੈੱਡ ਤੇ ਮਾਰਨਸ ਲਾਬੁਸ਼ੇਨ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਆਸਟ੍ਰੇਲੀਆ ਨੇ 6ਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਇਸੇ ਵਿਚਾਲੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਆਸਟ੍ਰੇਲੀਆ ਦੇ ਮਿਚੇਲ ਮਾਰਸ਼ ਟ੍ਰਾਫੀ ‘ਤੇ ਪੈਰ ਰੱਖ ਕੇ ਬੈਠੇ ਨਜ਼ਰ ਆ ਰਹੇ ਹਨ।
ਮਿਚੇਲ ਮਾਰਸ਼ ਦੀ ਇਹ ਫੋਟੋ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਦਰਅਸਲ, ਇਹ ਤਸਵੀਰ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਵੱਲੋਂ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ਦੇ ਵਾਇਰਲ ਹੋਣ ਮਗਰੋਂ ਭਾਰਤੀ ਫੈਨਜ਼ ਬਹੁਤ ਜ਼ਿਆਦਾ ਗੁੱਸੇ ਵਿੱਚ ਦਿਖਾਈ ਦੇ ਰਹੇ ਹਨ।
ਕਈ ਫੈਨਜ਼ ਨੇ ਤਾਂ ਇਹ ਤੱਕ ਕਹਿ ਦਿੱਤਾ ਹੈ ਕਿ ਤੁਸੀਂ ਇਹ ਟ੍ਰਾਫੀ ਡਿਜ਼ਰਵ ਨਹੀਂ ਕਰਦੇ ਤੇ ਕੁਝ ਨੇ ਉਨ੍ਹਾਂ ਦੀ ਤੁਲਨਾ ਮੇਸੀ ਨਾਲ ਕੀਤੀ ਹੈ। ਕਿਉਂਕਿ ਮੇਸੀ ਨੇ ਜਦੋਂ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ ਤਾਂ ਅਗਲੇ ਦਿਨ ਉਹ ਟ੍ਰਾਫੀ ਨੂੰ ਆਪਣੇ ਕੋਲ ਰੱਖ ਕੇ ਸੁੱਤੇ ਦਿਖਾਈ ਦੇ ਰਹੇ ਸਨ।
ਇਹ ਵੀ ਪੜ੍ਹੋ: ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ, ਸਾਹਮਣੇ ਆਈਆਂ ਵਿਆਹ ਦੀਆਂ ਖੂਬਸੂਰਤ ਤਸਵੀਰਾਂ
ਦੱਸ ਦੇਈਏ ਕਿ ਭਾਰਤ ਨੇ ਸ਼ੁਰੂਆਤ ਵਿੱਚ ਆਸਟ੍ਰੇਲੀਆ ਦੇ ਤਿੰਨ ਅਹਿਮ ਬੱਲੇਬਾਜ਼ਾਂ ਨੂੰ ਪਵੇਲੀਅਨ ਦਾ ਰਸਤਾ ਦਿਖਾ ਦਿੱਤਾ ਸੀ, ਪਰ ਇਸ ਤੋਂ ਬਾਅਦ ਹੈੱਡ ਨੇ 120 ਗੇਂਦਾਂ ਵਿੱਚ 137 ਦੌੜਾਂ ਦੀ ਮੈਚ ਵਿਨਿੰਗ ਪਾਰੀ ਖੇਡੀ। ਆਪਣੀ ਪਾਰੀ ਵਿੱਚ ਹੈੱਡ ਨੇ 15 ਚੌਕੇ ਤੇ 4 ਛੱਕੇ ਲਗਾਏ। ਇਸ ਤੋਂ ਇਲਾਵਾ ਮਾਰਨਸ ਲਾਬੁਸ਼ੇਨ ਨੇ ਵੀ ਅਰਧ ਸੈਂਕੜਾ ਲਗਾਇਆ। ਆਸਟ੍ਰੇਲੀਆ ਨੇ ਵਿਸ਼ਵ ਕੱਪ ਫਾਈਨਲ ਵਿੱਚ ਭਾਰਤ ਨੂੰ ਦੂਜੀ ਵਾਰ ਮਾਤ ਦਿੱਤੀ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਇੰਡੀਆ ਨੂੰ 2003 ਵਿਚਵ ਕੱਪ ਫਾਈਨਲ ਵਿੱਚ ਮਾਤ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ : –