ਭਾਰਤ ਦੇ ਦੱਖਣੀ ਅਫਰੀਕਾ ਦੌਰੇ ‘ਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਦੱਖਣੀ ਅਫਰੀਕਾ ਖਿਲਾਫ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੇਗਾ । ਚੋਣ ਕਮੇਟੀ ਦੇ ਮੁਖੀ ਚੇਤਨ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਟੀਮ ਇੰਡੀਆ ਦਾ ਐਲਾਨ ਕੀਤਾ ਹੈ। ਇਸ ਚੋਣ ਵਿੱਚ ਸਭ ਦੀਆਂ ਨਜ਼ਰਾਂ ਟੀਮ ਇੰਡੀਆ ਦੇ ਨਵੇਂ ਸੀਮਤ ਓਵਰਾਂ ਦੇ ਕਪਤਾਨ ਰੋਹਿਤ ਸ਼ਰਮਾ ‘ਤੇ ਟਿਕੀਆਂ ਹੋਈਆਂ ਸਨ। ਸੱਟ ਦੀ ਵਜ੍ਹਾ ਕਰ ਕੇ ਟੈਸਟ ਸੀਰੀਜ਼ ਤੋਂ ਬਾਹਰ ਹੋਏ ਰੋਹਿਤ ਸ਼ਰਮਾ ਵਨਡੇ ਵਿੱਚ ਵੀ ਟੀਮ ਦਾ ਹਿੱਸਾ ਨਹੀਂ ਹੋਣਗੇ। ਜਿਸ ਕਾਰਨ ਕੇਐੱਲ ਰਾਹੁਲ ਨੂੰ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦੀ ਕਮਾਨ ਸੌਂਪੀ ਗਈ ਹੈ। ਉੱਥੇ ਹੀ ਜਸਪ੍ਰੀਤ ਬੁਮਰਾਹ ਨੂੰ ਵਨਡੇ ਸੀਰੀਜ਼ ਲਈ ਟੀਮ ਦਾ ਉਪ-ਕਪਤਾਨ ਬਣਾਇਆ ਗਿਆ ਹੈ।
ਇਸ ਦੌਰੇ ’ਤੇ ਭਾਰਤੀ ਟੀਮ 19 ਜਨਵਰੀ ਨੂੰ ਸਾਊਥ ਅਫਰੀਕਾ ਖ਼ਿਲਾਫ਼ ਪਹਿਲਾ ਵਨਡੇ ਮੈਚ ਖੇਡਣਲਈ ਮੈਦਾਨ ‘ਤੇ ਉਤਰੇਗੀ । ਇਸ ਤੋਂ ਬਾਅਦ 21 ਅਤੇ ਫਿਰ 23 ਜਨਵਰੀ ਨੂੰ ਆਖ਼ਰੀ ਵਨਡੇ ਮੈਚ ਖੇਡੇਗੀ । ਇਹ ਸਾਰੇ ਮੁਕਾਬਲੇ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਤੋਂ ਸ਼ੁਰੂ ਹੋਣਗੇ ।
ਇਹ ਵੀ ਪੜ੍ਹੋ: ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਹੋਇਆ ਸ਼ਹੀਦ, 2017 ‘ਚ CRPF ‘ਚ ਹੋਇਆ ਸੀ ਭਰਤੀ
ਵਨਡੇ ਸੀਰੀਜ਼ ਲਈ ਟੀਮ
ਕੇਐੱਲ ਰਾਹੁਲ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਰਿਤੁਰਾਜ ਗਾਇਕਵਾੜ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਵੈਂਕਟੇਸ਼ਨ ਅਈਅਰ, ਰਿਸ਼ਭ ਪੰਤ, ਇਸ਼ਾਨ ਕਿਸ਼ਨ, ਆਰ ਅਸ਼ਵਿਨ, ਯੁਜਵੇਂਦਰ ਚਹਿਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਦੀਪਕ ਚਾਹਰ, ਪ੍ਰਸਿੱਧ ਕ੍ਰਿਸ਼ਨਾ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ ।
ਦੱਸ ਦੇਈਏ ਕਿ ਸ਼ਿਖਰ ਧਵਨ, ਅਸ਼ਵਿਨ ਵਰਗੇ ਖਿਡਾਰੀਆਂ ਦੀ ਲੰਬੇ ਸਮੇਂ ਤੋਂ ਬਾਅਦ ਵਨਡੇ ਟੀਮ ਵਿੱਚ ਵਾਪਸੀ ਹੋ ਰਹੀ ਹੈ। ਅਸ਼ਵਿਨ ਨੇ ਹਾਲ ਹੀ ਵਿੱਚ ਟੀ-20 ਫ਼ਾਰਮੈੱਟ ਵਿੱਚ ਵਾਪਸੀ ਕੀਤੀ ਸੀ ਤੇ ਟੀ-20 ਵਿਸ਼ਵ ਕੱਪ ਵੀ ਖੇਡਿਆ ਸੀ। ਉੱਥੇ ਹੀ ਸ਼ਿਖਰ ਧਵਨ ਨੇ ਸ਼੍ਰੀਲੰਕਾ ਖਿਲਾਫ਼ ਸੀਰੀਜ਼ ਵਿੱਚ ਟੀਮ ਦੀ ਕਪਤਾਨੀ ਸੰਭਾਲੀ ਸੀ।
ਵੀਡੀਓ ਲਈ ਕਲਿੱਕ ਕਰੋ -: