ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਇੰਡੀਆ ਇਸ ਸਮੇਂ ਇੰਗਲੈਂਡ ਵਿੱਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਤਿਆਰੀ ਕਰ ਰਹੀ ਹੈ । ਭਾਰਤੀ ਟੀਮ 18-22 ਜੂਨ ਤੱਕ ਨਿਊਜ਼ੀਲੈਂਡ ਖਿਲਾਫ਼ WTC ਦਾ ਫਾਈਨਲ ਖੇਡੇਗੀ। ਇਸ ਵੱਡੇ ਮੈਚ ਤੋਂ ਪਹਿਲਾਂ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ।
ਭਾਰਤ ਨੇ ਸ਼ੁੱਕਰਵਾਰ ਤੋਂ ਨਿਊਜ਼ੀਲੈਂਡ ਨਾਲ ਹੋਣ ਵਾਲੇ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਲਈ ਮੰਗਲਵਾਰ ਨੂੰ ਆਪਣੀ ਟੀਮ ਦਾ ਐਲਾਨ ਕਰ ਦਿੱਤਾ । ਨਿਊਜ਼ੀਲੈਂਡ ਦੀ ਟੀਮ ਨੇ ਵੀ ਮੰਗਲਵਾਰ ਨੂੰ WTC ਦੇ ਫਾਈਨਲ ਲਈ ਆਪਣੀ ਟੀਮ ਦਾ ਐਲਾਨ ਕੀਤਾ ਹੈ । ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮੰਗਲਵਾਰ ਨੂੰ ਟਵਿੱਟਰ ‘ਤੇ ਟੀਮ ਦਾ ਐਲਾਨ ਕੀਤਾ ।
ਇਹ ਵੀ ਪੜ੍ਹੋ: PM ਮੋਦੀ ਅੱਜ VivaTech ਦੇ 5ਵੇਂ ਸੰਸਕਰਣ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਸੰਬੋਧਿਤ
BCCI ਨੇ 15 ਮੈਂਬਰੀ ਟੀਮ ਵਿੱਚ ਰਿਸ਼ਭ ਪੰਤ ਅਤੇ ਰਿਧੀਮਾਨ ਸਾਹਾ ਦੇ ਰੂਪ ਵਿੱਚ ਦੋ-ਦੋ ਵਿਕਟਕੀਪਰਾਂ ਨੂੰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਨੂੰ ਵੀ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ ।
ਦਰਅਸਲ, ਤੇਜ਼ ਗੇਂਦਬਾਜ਼ਾਂ ਵਿੱਚ ਜਸਪ੍ਰੀਤ ਬੁਮਰਾਹ, ਇਸ਼ਾਂਤ ਸ਼ਰਮਾ, ਮੁਹੰਮਦ ਸ਼ਮੀ, ਉਮੇਸ਼ ਯਾਦਵ ਅਤੇ ਮੁਹੰਮਦ ਸਿਰਾਜ ਨੂੰ ਸ਼ਾਮਿਲ ਕੀਤਾ ਗਿਆ ਹੈ, ਜਦਕਿ ਬੱਲੇਬਾਜ਼ਾਂ ਵਿੱਚ ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਕਪਤਾਨ ਵਿਰਾਟ ਕੋਹਲੀ, ਉਪ ਕਪਤਾਨ ਅਜਿੰਕਿਆ ਰਹਾਣੇ ਅਤੇ ਹਨੁਮਾ ਵਿਹਾਰੀ ਸ਼ਾਮਿਲ ਹਨ।
WTC ਦੇ ਫਾਈਨਲ ਲਈ 15 ਮੈਂਬਰੀ ਭਾਰਤੀ ਟੀਮ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ (ਉਪ-ਕਪਤਾਨ), ਹਨੁਮਾ ਵਿਹਾਰੀ, ਰਿਸ਼ਭ ਪੰਤ, ਰਿਧੀਮਾਨ ਸਾਹਾ, ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਇਸ਼ਾਂਤ ਸ਼ਰਮਾ, ਮੁਹੰਮਦ ਸ਼ਮੀ, ਉਮੇਸ਼ ਯਾਦਵ ਅਤੇ ਮੁਹੰਮਦ ਸਿਰਾਜ।
WTC ਫਾਈਨਲ ਲਈ 15 ਮੈਂਬਰੀ ਨਿਊਜ਼ੀਲੈਂਡ ਟੀਮ: ਕੇਨ ਵਿਲੀਅਮਸਨ (ਕਪਤਾਨ), ਟੌਮ ਬਲੰਡਲ, ਟ੍ਰੇਂਟ ਬੋਲਟ, ਡਿਵੋਨ ਕੌਨਵੇ, ਕੋਲਿਨ ਡੀ ਗ੍ਰੈਂਡਹੋਮ, ਮੈਟ ਹੈਨਰੀ, ਕਾਇਲ ਜੈਮੀਸਨ, ਟੌਮ ਲੈਥਮ, ਹੈਨਰੀ ਨਿਕੋਲਸ, ਅਜਾਜ਼ ਪਟੇਲ, ਟਿਮ ਸਾਊਥੀ, ਰਾਸ ਟੇਲਰ , ਨੀਲ ਵੈਗਨਰ, ਬੀਜੇ ਵਾਟਲਿੰਗ, ਵਿਲ ਯੰਗ।
ਇਹ ਵੀ ਦੇਖੋ: ਮੋਦੀ ਦੀ ਅੱਖ ਹੁਣ ਤੁਹਾਡੇ ਸੋਨੇ ‘ਤੇ ? ਦੇਖੋ ਕਿਵੇਂ ਸੂਬੇ ਭਰ ਦੇ ਸੁਨਿਆਰੇ ਹੋ ਜਾਣਗੇ ਕੰਗਾਲ !