ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਮੈਦਾਨ ‘ਤੇ ਫਿਰ ਤੋਂ ਵਾਪਸੀ ਦਾ ਇੰਤਜ਼ਾਰ ਸਾਰੇ ਕ੍ਰਿਕਟ ਫੈਨਜ਼ ਕਾਫ਼ੀ ਬੇਸਬਰੀ ਨਾਲ ਕਰ ਰਹੇ ਹਨ। ਸਾਰਿਆਂ ਨੂੰ ਉਮੀਦ ਸੀ ਕਿ ਉਹ ਇੰਡੀਅਨ ਪ੍ਰੀਮੀਅਰ ਲੀਗ (IPL) 2023 ਦੇ ਸੀਜ਼ਨ ਵਿੱਚ ਉਹ ਫਿੱਟ ਹੋ ਕੇ ਵਾਪਸੀ ਕਰਨਗੇ ਪਰ ਹੁਣ ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਉਹ ਪੂਰੇ ਸੀਜ਼ਨ ਤੋਂ ਬਾਹਰ ਰਹਿ ਸਕਦੇ ਹਨ।
ਜਸਪ੍ਰੀਤ ਬੁਮਰਾਹ ਇਸ ਸਮੇਂ ਨੈਸ਼ਨਲ ਕ੍ਰਿਕੇਟ ਅਕੈਡਮੀ (NCA) ਵਿੱਚ ਰਿਹੈਬ ਦੀ ਪ੍ਰਕਿਰਿਆ ਤੋਂ ਗੁਜ਼ਰ ਰਹੇ ਹਨ ਅਤੇ ਕੁਝ ਸਮੇਂ ਤੋਂ ਉੱਥੇ ਗੇਂਦਬਾਜ਼ੀ ਦਾ ਅਭਿਆਸ ਵੀ ਕਰ ਰਹੇ ਹਨ । ਅਜਿਹੇ ਵਿੱਚ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਦੇ ਆਖਰੀ 2 ਮੈਚਾਂ ਵਿੱਚ ਖੇਡਦੇ ਨਜ਼ਰ ਆ ਸਕਦੇ ਹਨ, ਪਰ ਚੋਣਕਾਰਾਂ ਨੇ ਉਨ੍ਹਾਂ ਦੀ ਫਿਟਨੈੱਸ ਦੇ ਆਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਾ ਚੁੱਕਦੇ ਹੋਏ ਉਨ੍ਹਾਂ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ।
ਪਿਛਲੇ ਸਾਲ ਟੀ-20 ਵਿਸ਼ਵ ਕੱਪ ਤੋਂ ਠੀਕ ਪਹਿਲਾਂ ਆਸਟ੍ਰੇਲੀਆ ਖਿਲਾਫ਼ ਟੀ-20 ਸੀਰੀਜ਼ ਦੌਰਾਨ ਖੇਡਿਆ ਸੀ ਪਰ ਉਸ ਤੋਂ ਬਾਅਦ ਪਿੱਠ ਦੀ ਸੱਟ ਕਾਰਨ ਉਸ ਨੂੰ ਬਾਹਰ ਹੋਣਾ ਪਿਆ ਸੀ। ਹੁਣ ਕਰੀਬ 8 ਮਹੀਨੇ ਬੀਤ ਚੁੱਕੇ ਹਨ, ਉਨ੍ਹਾਂ ਦੀ ਫਿਟਨੈੱਸ ਨੂੰ ਲੈ ਕੇ ਆ ਰਹੀਆਂ ਖਬਰਾਂ ਮੁਤਾਬਕ ਉਮੀਦ ਕੀਤੀ ਜਾ ਰਹੀ ਸੀ ਕਿ ਉਹ IPL 2023 ਸੀਜ਼ਨ ਤੋਂ ਵਾਪਸੀ ਕਰੇਗਾ, ਪਰ ਮੀਡੀਆ ਰਿਪੋਰਟਾਂ ਮੁਤਾਬਕ ਉਹ ਇਸ ਪੂਰੇ ਸੀਜ਼ਨ ਤੋਂ ਵੀ ਬਾਹਰ ਰਹਿ ਸਕਦੇ ਹਨ।
ਜਸਪ੍ਰੀਤ ਬੁਮਰਾਹ ਆਈਪੀਐਲ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਸਫਲ ਫ੍ਰੈਂਚਾਇਜ਼ੀ ਮੁੰਬਈ ਇੰਡੀਅਨਜ਼ ਦਾ ਇੱਕ ਬਹੁਤ ਮਹੱਤਵਪੂਰਨ ਹਿੱਸਾ ਹੈ । ਉਸ ਦੇ ਬਾਹਰ ਹੋਣ ਕਾਰਨ ਇਸ ਦਾ ਅਸਰ ਟੀਮ ਦੇ ਗੇਂਦਬਾਜ਼ੀ ਕ੍ਰਮ ‘ਤੇ ਸਾਫ ਦੇਖਿਆ ਜਾ ਸਕਦਾ ਹੈ । ਅਜਿਹੇ ਵਿੱਚ ਫ੍ਰੈਂਚਾਇਜ਼ੀ ਲਈ ਉਸ ਦੀ ਜਗ੍ਹਾ ਕਿਸੇ ਹੋਰ ਖਿਡਾਰੀ ਦਾ ਬਦਲ ਲੱਭਣਾ ਆਸਾਨ ਕੰਮ ਨਹੀਂ ਹੋਵੇਗਾ । ਹਾਲਾਂਕਿ, ਟੀਮ ਲਈ ਚੰਗੀ ਖ਼ਬਰ ਇਹ ਹੈ ਕਿ ਜੋਫਰਾ ਆਰਚਰ, ਜੋ ਕਿ ਅਨਫਿੱਟ ਹੋਣ ਕਾਰਨ ਪਿਛਲੇ ਸੀਜ਼ਨ ਦੇ ਪੂਰੇ ਸੀਜ਼ਨ ਲਈ ਬਾਹਰ ਰਹੇ ਸਨ, ਆਉਣ ਵਾਲੇ ਸੀਜ਼ਨ ਵਿੱਚ ਟੀਮ ਲਈ ਬੁਮਰਾਹ ਦੀ ਗੈਰ-ਮੌਜੂਦਗੀ ਵਿੱਚ ਤੇਜ਼ ਗੇਂਦਬਾਜ਼ੀ ਹਮਲੇ ਦੀ ਅਗਵਾਈ ਕਰਦੇ ਨਜ਼ਰ ਆ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: