ਕ੍ਰਿਕਟ ਨੂੰ 128 ਸਾਲ ਬਾਅਦ ਓਲੰਪਿਕ ‘ਚ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 2028 ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕੀਤਾ ਜਾਵੇਗਾ। ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਕਾਰਜਕਾਰਨੀ ਨੇ ਮਨਜ਼ੂਰੀ ਦੇ ਦਿੱਤੀ ਹੈ। IOC ਦੇ ਪ੍ਰਧਾਨ ਥਾਮਸ ਬਾਕ ਦੀ ਅਗਵਾਈ ਵਿੱਚ ਸੋਮਵਾਰ ਨੂੰ ਮੁੰਬਈ ਵਿੱਚ ਹੋਈ ਮੀਟਿੰਗ ਵਿੱਚ ਇਸ ਬਾਰੇ ਅੰਤਿਮ ਫੈਸਲਾ ਲਿਆ ਗਿਆ। ਕ੍ਰਿਕਟ ਪਹਿਲਾਂ 1900 ਪੈਰਿਸ ਓਲੰਪਿਕ ਵਿੱਚ ਖੇਡਿਆ ਗਿਆ ਸੀ। ਮਤਲਬ ਇਹ 128 ਸਾਲ ਬਾਅਦ ਓਲੰਪਿਕ ‘ਚ ਵਾਪਸੀ ਕਰੇਗਾ।
IOC ਦੇ ਕਾਰਜਕਾਰੀ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਕ੍ਰਿਕਟ ਸਮੇਤ ਪੰਜ ਖੇਡਾਂ ਨੂੰ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ। ਕ੍ਰਿਕਟ ਤੋਂ ਇਲਾਵਾ, ਲਾਸ ਏਂਜਲਸ ਦੇ ਪ੍ਰਬੰਧਕਾਂ ਵੱਲੋਂ ਬੇਸਬਾਲ/ਸਾਫਟਬਾਲ, ਫਲੈਗ ਫੁੱਟਬਾਲ, ਸਕੁਐਸ਼ ਅਤੇ ਲੈਕਰੋਸ ਸਮੇਤ ਪੰਜ ਨਵੀਆਂ ਖੇਡਾਂ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਇਸ ਸਬੰਧੀ ਪ੍ਰਸਤਾਵ ਪਹਿਲਾਂ ਹੀ ਪਾਸ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਸਾਰੀਆਂ ਨਵੀਆਂ ਖੇਡਾਂ ਨੂੰ 2028 ਖੇਡਾਂ ਵਿੱਚ ਸਥਾਨ ਯਕੀਨੀ ਬਣਾਉਣ ਲਈ IOC ਮੈਂਬਰਸ਼ਿਪ ਦੁਆਰਾ ਇੱਕ ਵੋਟ ਜਿੱਤਣ ਦੀ ਲੋੜ ਸੀ। ਸੋਮਵਾਰ ਨੂੰ ਪੰਜ ਨਵੀਆਂ ਖੇਡਾਂ ਨੂੰ ਅਧਿਕਾਰਤ ਤੌਰ ‘ਤੇ ਸ਼ਾਮਲ ਕੀਤਾ ਗਿਆ ਸੀ।
IOC ਮੀਡੀਆ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਵਿੱਚ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਲਿਖਿਆ- ਲਾਸ ਏਂਜਲਸ ਓਲੰਪਿਕ ਵਿੱਚ ਪੰਜ ਨਵੀਆਂ ਖੇਡਾਂ ਨੂੰ ਸ਼ਾਮਲ ਕਰਨ ਦੇ ਆਯੋਜਨ ਕਮੇਟੀ ਦੇ ਪ੍ਰਸਤਾਵ ਨੂੰ ਆਈਓਸੀ ਸੈਸ਼ਨ ਨੇ ਸਵੀਕਾਰ ਕਰ ਲਿਆ ਹੈ। ਨਾਲ ਹੀ, IOC ਨੇ ਕ੍ਰਿਕਟ ਦੇ ਅੱਗੇ T20 ਲਿਖਿਆ, ਯਾਨੀ ਕ੍ਰਿਕਟ ਮੈਚ ਟੀ-20 ਫਾਰਮੈਟ ਵਿੱਚ ਖੇਡੇ ਜਾਣਗੇ। ਇਨ੍ਹਾਂ ਵਿੱਚ ਪੁਰਸ਼ ਅਤੇ ਮਹਿਲਾ ਕ੍ਰਿਕਟ ਮੈਚ ਸ਼ਾਮਲ ਹੋਣਗੇ।
ਇਸ ਤੋਂ ਪਹਿਲਾਂ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਕ੍ਰਿਕਟ ਦੀ ਵਾਪਸੀ ਹੋਈ ਸੀ ਪਰ ਇਸ ਵਿੱਚ ਸਿਰਫ਼ ਮਹਿਲਾ ਟੀ-20 ਮੈਚ ਹੀ ਖੇਡਿਆ ਗਿਆ ਸੀ। ਭਾਰਤੀ ਮਹਿਲਾ ਟੀਮ ਨੇ ਉਸ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਇਸ ਦੇ ਨਾਲ ਹੀ ਇਸ ਸਾਲ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਟੀ-20 ਮੈਚ ਪੁਰਸ਼ ਅਤੇ ਮਹਿਲਾ ਦੋਵਾਂ ਵਰਗਾਂ ਵਿੱਚ ਖੇਡੇ ਗਏ। ਭਾਰਤ ਨੇ ਏਸ਼ੀਆਡ ਵਿੱਚ ਮਹਿਲਾ ਅਤੇ ਪੁਰਸ਼ ਦੋਨਾਂ ਵਰਗਾਂ ਵਿੱਚ ਸੋਨ ਤਗਮੇ ਜਿੱਤੇ ਸਨ।
ਇਹ ਵੀ ਪੜ੍ਹੋ : ਅਗਨੀਵੀਰ ਸ਼ਹੀਦ ਅੰਮ੍ਰਿਤਪਾਲ ਦੇ ਘਰ ਪਹੁੰਚੇ CM ਮਾਨ, ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਸੌਂਪਿਆ ਚੈੱਕ
ਕ੍ਰਿਕੇਟ ਪਹਿਲਾਂ 1900 ਪੈਰਿਸ ਓਲੰਪਿਕ ਵਿੱਚ ਖੇਡਿਆ ਗਿਆ ਸੀ, ਜਿੱਥੇ ਇੰਗਲੈਂਡ ਅਤੇ ਫਰਾਂਸ ਗੋਲਡ ਮੈਡਲ ਲਈ ਆਹਮੋ-ਸਾਹਮਣੇ ਹੋਏ ਸਨ। ਹਾਲਾਂਕਿ ਕ੍ਰਿਕਟ ਨੂੰ ਓਲੰਪਿਕ ‘ਚ ਸ਼ਾਮਲ ਕਰਨ ਲਈ ਲੰਬੇ ਸਮੇਂ ਤੋਂ ਕੋਸ਼ਿਸ਼ਾਂ ਚੱਲ ਰਹੀਆਂ ਹਨ ਅਤੇ ਹੁਣ ਇਸ ‘ਚ ਸਫਲਤਾ ਮਿਲੀ ਹੈ। ICC ਪ੍ਰਧਾਨ ਗ੍ਰੇਗ ਬਾਰਕਲੇ ਨੇ ਵੀ ਓਲੰਪਿਕ ‘ਚ ਕ੍ਰਿਕਟ ਨੂੰ ਸ਼ਾਮਲ ਕਰਨ ਦੇ ਫੈਸਲੇ ‘ਤੇ ਖੁਸ਼ੀ ਜਤਾਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…