ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਤ੍ਰਿਲੋਕਚੰਦ ਰੈਨਾ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਤ੍ਰਿਲੋਕਚੰਦ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਐਤਵਾਰ ਨੂੰ ਗਾਜ਼ੀਆਬਾਦ ਸਥਿਤ ਘਰ ਵਿੱਚ ਆਖਰੀ ਸਾਹ ਲਏ। ਦੱਸ ਦੇਈਏ ਕਿ ਤ੍ਰਿਲੋਕਚੰਦ ਰੈਨਾ ਭਾਰਤੀ ਫੌਜ ਦਾ ਹਿੱਸਾ ਰਹੇ ਸਨ।
ਇਸ ਸਬੰਧੀ ਇੱਕ ਵਾਰ ਰੈਨਾ ਨੇ ਆਪਣੀ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਫੌਜੀਆਂ ਦੇ ਪਰਿਵਾਰਾਂ ਦੀ ਦੇਖਭਾਲ ਕਰਦੇ ਸਨ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਉਹ ਇਨ੍ਹਾਂ ਪਰਿਵਾਰਾਂ ਦੀ ਆਰਥਿਕ ਰੂਪ ਵਿੱਚ ਮਦਦ ਕਰਦੇ ਸਨ। ਇਸਦੇ ਨਾਲ ਹੀ ਉਹ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਦੇ ਸਨ ਕਿ ਉਨ੍ਹਾਂ ਨੂੰ ਉਹ ਸਾਰੀਆਂ ਸੁਵਿਧਾਵਾਂ ਮਿਲਣ, ਜਿਸਦੇ ਉਹ ਹੱਕਦਾਰ ਹਨ।
ਇਹ ਵੀ ਪੜ੍ਹੋ: ਵੱਡੀ ਖੁਸ਼ਖਬਰੀ! ਸਕੌਟ ਮੋਰਿਸਨ ਦਾ ਐਲਾਨ, 21 ਫਰਵਰੀ ਤੋਂ ਖੁੱਲ੍ਹਣਗੇ ਆਸਟ੍ਰੇਲੀਆ ਦੇ ਬਾਰਡਰ
ਪਿਤਾ ਦੇ ਦਿਹਾਂਤ ਤੋਂ ਬਾਅਦ ਸੁਰੇਸ਼ ਰੈਨਾ ਨੇ ਆਪਣੇ ਟਵਿਟਰ ਅਕਾਊਂਟ ’ਤੇ ਆਪਣੇ ਪਿਤਾ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ਪਿਤਾ ਨੂੰ ਗੁਆਉਣ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਲਿਖਿਆ ਕਿ ਮੇਰੇ ਪਿਤਾ ਦੇ ਦਿਹਾਂਤ ’ਤੇ ਮੈਂ ਆਪਣਾ ਸਪੋਰਟ ਸਿਸਟਮ, ਆਪਣੀ ਤਾਕਤ ਦਾ ਥੰਮ੍ਹ ਵੀ ਗੁਆ ਦਿੱਤਾ ਹੈ । ਉਹ ਆਖ਼ਰੀ ਸਾਹ ਤੱਕ ਸੱਚੇ ਯੋਧਾ ਸਨ। ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ । ਤੁਹਾਡੀ ਕਮੀ ਹਮੇਸ਼ਾ ਖਲੇਗੀ।
ਦੱਸ ਦੇਈਏ ਕਿ ਕ੍ਰਿਕਟਰ ਹਰਭਜਨ ਸਿੰਘ ਸਣੇ ਭਾਰਤੀ ਟੀਮ ਦੇ ਹੋਰ ਖਿਡਾਰੀਆਂ ਨੇ ਵੀ ਸੋਸ਼ਲ ਮੀਡੀਆ ’ਤੇ ਸੋਗ ਪ੍ਰਗਟ ਕੀਤਾ ਹੈ । ਹਰਭਜਨ ਸਿੰਘ ਨੇ ਸੋਗ ਪ੍ਰਗਟ ਕਰਦਿਆਂ ਲਿਖਿਆ ਕਿ ਸੁਰੇਸ਼ ਰੈਨਾ ਦੇ ਪਿਤਾ ਦੇ ਦਿਹਾਂਤ ਬਾਰੇ ਸੁਣ ਕੇ ਦੁੱਖ ਹੋਇਆ।ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।
ਵੀਡੀਓ ਲਈ ਕਲਿੱਕ ਕਰੋ -: