ਬੈਡਮਿੰਟਨ ‘ਚ ਧਰੁਵ ਕਪਿਲਾ ਤੇ ਅਰਜੁਨ ਨੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ ਹੈ। ਇਸ ਉਪਲਬਧੀ ‘ਤੇ ਮੰਤਰੀ ਮੀਤ ਹੇਅਰ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਇਹ ਖਿਡਾਰੀਆਂ ਦੀ ਸਖ਼ਤ ਮਿਹਨਤ ਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ : ਏਸ਼ੀਆ ਕੱਪ ‘ਚ ਪੰਜਾਬੀ ਖਿਡਾਰੀਆਂ ਨੇ ਗੱਡਿਆ ਝੰਡਾ, ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ‘ਚ ਜਿੱਤੇ 5 ਤਮਗੇ
ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਇਸ ਸਾਲ ਜ਼ੋਰਾਂ ਸ਼ੋਰਾਂ ਨਾਲ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਓਲੰਪਿਕਸ ਵਿੱਚ ਵੀ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ –