England fast bowler Archer fined: ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੀ ਬਹਾਲੀ ਲਈ ਲਗਾਏ ਗਏ ਸਖਤ ਏਕਾਂਤਵਾਸ ਪ੍ਰੋਟੋਕੋਲ ਦੀ ਉਲੰਘਣਾ ਕਰਨ ਲਈ ਜੁਰਮਾਨਾ ਲਗਾਇਆ ਗਿਆ ਹੈ। ਉਸ ਨੂੰ ਅਧਿਕਾਰਤ ਲਿਖਤੀ ਚਿਤਾਵਨੀ ਵੀ ਦਿੱਤੀ ਗਈ ਹੈ। ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਸ਼ਨੀਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਇਹ ਸ਼ੁੱਕਰਵਾਰ ਸ਼ਾਮ ਨੂੰ ਅਨੁਸ਼ਾਸਨੀ ਸੁਣਵਾਈ ਤੋਂ ਬਾਅਦ ਇਹ ਸਜ਼ਾ ਦਿੱਤੀ ਗਈ ਹੈ।
ਬਾਰਬਾਡੋਸ ਵਿੱਚ ਜਨਮੇ ਆਰਚਰ ਨੇ ਵੈਸਟਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਤੋਂ ਬਾਅਦ ਘਰ ਜਾ ਕੇ ਬਾਇਓ ਸੇਫ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਸੀ। ਫਿਰ ਉਸਨੇ ਅਜਿਹਾ ਕਰਨ ਲਈ ਮੁਆਫੀ ਵੀ ਮੰਗੀ ਸੀ। ਵੀਰਵਾਰ ਤੋਂ ਵੈਸਟਇੰਡੀਜ਼ ਖ਼ਿਲਾਫ਼ ਸ਼ੁਰੂ ਹੋਣ ਵਾਲੇ ਦੂਜੇ ਟੈਸਟ ਮੈਚ ਲਈ ਉਸਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਸੀ ਅਤੇ ਉਹ ਪੰਜ ਦਿਨਾਂ ਲਈ ਏਕਾਂਤਵਾਸ ਵਿੱਚ ਹੈ। ਉਸਨੂੰ ਦੋ ਕੋਵਿਡ -19 ਜਾਂਚ ਕਰਵਾਉਣੀਆਂ ਪੈਣਗੀਆਂ ਅਤੇ ਸਿਰਫ ਨਕਾਰਾਤਮਕ ਆਉਣ ਤੇ ਹੀ ਉਹ ਮੰਗਲਵਾਰ ਨੂੰ ਟੀਮ ਦੇ ਬਾਕੀ ਮੈਂਬਰਾਂ ਵਿੱਚ ਸ਼ਾਮਿਲ ਹੋਣ ਦੇ ਯੋਗ ਹੋ ਸਕੇਗਾ।