Ganguly’s brother covid 19 reports positive: ਦੇਸ਼ ਵਿੱਚ ਕੋਰੋਨਾ ਵਾਇਰਸ ਲਗਾਤਾਰ ਤਬਾਹੀ ਮਚਾ ਰਿਹਾ ਹੈ। ਹਰ ਰੋਜ਼ ਕੋਰੋਨਾ ਵਾਇਰਸ ਦੇ ਨਵੇਂ ਸੰਕਰਮਿਤ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਹੁਣ ਤੱਕ ਦੇਸ਼ ਵਿੱਚ 9 ਲੱਖ ਤੋਂ ਵੱਧ ਲੋਕਾਂ ‘ਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ ਹੈ। ਇਸ ਦੌਰਾਨ, ਹੁਣ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਅਤੇ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਦੇ ਭਰਾ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਦੇ ਭਰਾ ਸਨੇਹਸ਼ੀਸ਼ ਗਾਂਗੁਲੀ ਕੋਰੋਨਾ ਵਾਇਰਸ ਨਾਲ ਸਕਾਰਾਤਮਕ ਪਾਏਵ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੌਰਵ ਗਾਂਗੁਲੀ ਅਤੇ ਉਨ੍ਹਾਂ ਦਾ ਭਰਾ ਸਨੇਹਸ਼ੀਸ਼ ਗਾਂਗੁਲੀ ਇੱਕੋ ਘਰ ਦੀਆਂ ਵੱਖ-ਵੱਖ ਮੰਜ਼ਿਲਾਂ ‘ਤੇ ਰਹਿੰਦੇ ਹਨ।
ਹਾਲਾਂਕਿ, ਜੂਨ ਮਹੀਨੇ ਦੇ ਸ਼ੁਰੂ ਵਿੱਚ ਸਨੇਹਸ਼ੀਸ਼ ਗਾਂਗੁਲੀ ਦੇ ਕੋਰੋਨਾ ਵਾਇਰਸ ਨਾਲ ਸਕਾਰਾਤਮਕ ਹੋਣ ਦੀਆਂ ਖਬਰਾਂ ਆਈਆਂ ਸਨ। ਪਰ ਉਸ ਸਮੇਂ ਸਨੇਹਸ਼ੀਸ਼ ਗਾਂਗੁਲੀ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀਆਂ ਖ਼ਬਰਾਂ ਝੂਠੀਆਂ ਸਾਬਿਤ ਹੋਈਆਂ ਸੀ। ਬੰਗਾਲ ਦੀ ਕ੍ਰਿਕਟ ਐਸੋਸੀਏਸ਼ਨ (ਕੈਬ) ਨੇ ਵੀ ਇਸ ਬਾਰੇ ਸਪਸ਼ਟੀਕਰਨ ਦਿੱਤਾ ਸੀ। ਦੱਸ ਦੇਈਏ ਕਿ ਸੌਰਵ ਗਾਂਗੁਲੀ ਦਾ ਵੱਡਾ ਭਰਾ ਸਨੇਹਸ਼ੀਸ਼ ਗਾਂਗੁਲੀ ਕ੍ਰਿਕਟ ਐਸੋਸੀਏਸ਼ਨ ਆਫ਼ ਬੰਗਾਲ (ਕੈਬ) ਦਾ ਸਕੱਤਰ ਹੈ।