ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਦੇ ਖਿਲਾਫ਼ ਖੇਡੇ ਜਾ ਰਹੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ 20 ਓਵਰਾਂ ਵਿੱਚ 197 ਦੌੜਾਂ ਬਣਾਈਆਂ। ਇਸਦੇ ਜਵਾਬ ਵਿੱਚ ਭਾਰਤੀ ਟੀਮ 6 ਵਿਕਟਾਂ ਗੁਆ ਕੇ 159 ਦੌੜਾਂ ਹੀ ਬਣਾ ਸਕੀ। ਜਿਸ ਕਾਰਨ ਇੰਗਲੈਂਡ ਦੀ ਟੀਮ ਨੇ ਪਹਿਲਾ ਟੀ-20 ਮੈਚ 38 ਦੌੜਾਂ ਨਾਲ ਜਿੱਤ ਲਿਆ। ਬੇਸ਼ੱਕ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪੀ, ਪਰ ਕਪਤਾਨ ਹਰਮਨਪ੍ਰੀਤ ਕੌਰ ਨੇ ਇੱਕ ਵਿਸ਼ਵ ਰਿਕਾਰਡ ਆਪਣੇ ਨਾਮ ਕੀਤਾ। ਬਤੌਰ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਦਾ ਟੀ-20 ਇੰਟਰਨੈਸ਼ਨਲ ਵਿੱਚ ਉਨ੍ਹਾਂ ਦਾ 101ਵਾਂ ਮੈਚ ਸੀ। ਉਹ ਮਹਿਲਾ ਕ੍ਰਿਕਟ ਦੀ ਕਪਤਾਨ ਦੇ ਤੌਰ ‘ਤੇ ਸਭ ਤੋਂ ਜ਼ਿਆਦਾ ਮੈਚਾਂ ਵਿੱਚ ਕਪਤਾਨੀ ਕਰਨ ਵਾਲੀ ਖਿਡਾਰੀ ਬਣ ਗਈ ਹੈ।
ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਕਪਤਾਨੀ ਦਾ ਇਹ 101ਵਾਂ ਟੀ-20 ਮੈਚ ਰਿਹਾ, ਜਿਸ ਵਿੱਚ ਉਨ੍ਹਾਂ ਦੇ ਹੱਥ ਨਿਰਾਸ਼ਾ ਲੱਗੀ। ਹਰਮਨਪ੍ਰੀਤ ਕੌਰ ਬਤੌਰ ਭਾਰਤੀ ਕਪਤਾਨ ਸਭ ਤੋਂ ਜ਼ਿਆਦਾ ਟੀ-20 ਮੈਚਾਂ ਵਿੱਚ ਕਪਤਾਨੀ ਕਰਨ ਵਾਲੀ ਖਿਡਾਰੀ ਬਣ ਗਈ ਹੈ। ਉਨ੍ਹਾਂ ਨੇ ਆਸਟ੍ਰੇਲੀਆ ਦੀ ਮੇਗ ਲੈਨਿੰਗ ਨੂੰ ਇਸ ਮਾਮਲੇ ਵਿੱਚ ਪਿੱਛੇ ਛੱਡ ਦਿੱਤਾ ਹੈ, ਜਿਨ੍ਹਾਂ ਨੇ ਕ੍ਰਿਕਟ ਦੇ ਇਸ ਛੋਟੇ ਫਾਰਮੈਟ ਵਿੱਚ 100 ਮੈਚਾਂ ਦੀ ਕਪਤਾਨੀ ਕੀਤੀ ਹੈ। ਇੰਗਲੈਂਡ ਦੀ ਚਾਲੋਰਟ ਐਡਵਰਸ ਟੀ-20 ਮੈਚ ਵਿੱਚ ਕਪਤਾਨੀ ਕਰਨ ਦੇ ਨਾਲ ਤੀਜੇ ਸਥਾਨ ‘ਤੇ ਹੈ।
ਦੱਸ ਦੇਈਏ ਕਿ ਹਰਮਨਪ੍ਰੀਤ ਕੌਰ ਨੇ ਇਹ ਜੋ ਕਾਰਨਾਮਾ ਕੀਤਾ ਹੈ, ਇਹ ਅੱਜ ਤੱਕ ਕਿਸੇ ਵੀ ਪੁਰਸ਼ ਟੀ-20 ਵਿੱਚ ਨਹੀਂ ਹੋਇਆ ਹੈ। ਆਰੋਨ ਫਿੰਚ ਨੇ ਟੀ-20 ਇੰਟਰਨੈਸ਼ਨਲ ਵਿੱਚ ਆਪਣੀ ਟੀਮ ਦੇ ਲਈ ਕੁੱਲ 76 ਮੈਚਾਂ ਵਿੱਚ ਕਪਤਾਨੀ ਕੀਤੀ ਹੈ। ਇਸਦੇ ਬਾਅਦ ਦੂਜੇ ਨੰਬਰ ‘ਤੇ ਭਾਰਤ ਦੇ ਸਾਬਕਾ ਕਪਤਾਨ ਐਮਐੱਸ ਧੋਨੀ ਦਾ ਨਾਮ ਸ਼ਾਮਿਲ ਹੈ, ਜਿਨ੍ਹਾਂ ਨੇ 72 ਮੈਚਾਂ ਵਿੱਚ ਭਾਰਤੀ ਟੀਮ ਦੀ ਅਗਵਾਈ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ : –