ਦੁਬਈ ‘ਚ ਅੱਜ ਚੈਂਪੀਅਨਸ ਟਰਾਫੀ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੂੰ ਆਪਣੇ ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦਕਿ ਭਾਰਤ ਨੇ ਆਪਣਾ ਪਹਿਲਾ ਮੈਚ ਬੰਗਲਾਦੇਸ਼ ਖਿਲਾਫ਼ ਜਿੱਤਿਆ ਸੀ। ਅਜਿਹੇ ‘ਚ ਭਾਰਤੀ ਟੀਮ ਦੀ ਨਜ਼ਰ ਲਗਾਤਾਰ ਦੂਜਾ ਮੈਚ ਜਿੱਤ ਕੇ ਸੈਮੀਫਾਈਨਲ ਲਈ ਕੁਆਲੀਫਾਈ ਕਰਨ ‘ਤੇ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਭਾਰਤ ਖਿਲਾਫ ਮਹਾਨ ਮੈਚ ‘ਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੇ ਕਪਤਾਨ ਰਿਜ਼ਵਾਨ ਨੇ ਪਲੇਇੰਗ-11 ‘ਚ ਬਦਲਾਅ ਕੀਤਾ ਹੈ। ਜ਼ਖਮੀ ਫਖਰ ਜ਼ਮਾਨ ਦੀ ਜਗ੍ਹਾ ਇਮਾਮ ਉਲ ਹੱਕ ਖੇਡ ਰਹੇ ਹਨ। ਇਸ ਦੇ ਨਾਲ ਹੀ ਭਾਰਤੀ ਕਪਤਾਨ ਰੋਹਿਤ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਰੋਹਿਤ ਨੇ ਕਿਹਾ ਕਿ ਉਹ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰਨਗੇ।
ਵਨਡੇ ‘ਚ ਹੁਣ ਤੱਕ ਦੋਵੇਂ ਟੀਮਾਂ ਕੁੱਲ 135 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਸ ‘ਚੋਂ ਭਾਰਤ ਨੇ 57 ਅਤੇ ਪਾਕਿਸਤਾਨ ਨੇ 73 ਮੈਚ ਜਿੱਤੇ ਹਨ। ਜਦੋਂ ਕਿ ਦੋਵਾਂ ਟੀਮਾਂ ਵਿਚਾਲੇ 5 ਮੈਚ ਬੇ-ਨਤੀਜਾ ਰਹੇ ਹਨ। ਦੋਵਾਂ ਟੀਮਾਂ ਵਿਚਾਲੇ ਨਿਰਪੱਖ ਸਥਾਨ ‘ਤੇ 77 ਵਨਡੇ ਮੈਚ ਖੇਡੇ ਗਏ ਹਨ। ਇਸ ਦੌਰਾਨ ਭਾਰਤ ਨੇ 34 ਮੈਚ ਜਿੱਤੇ ਹਨ ਅਤੇ ਪਾਕਿਸਤਾਨ ਨੇ 40 ਮੈਚ ਜਿੱਤੇ ਹਨ। ਤਿੰਨ ਮੈਚਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ।
ਇਹ ਵੀ ਪੜ੍ਹੋ : ਡੰਕੀ ਰੂਟ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਕੰਬੋਡੀਆ ‘ਚ ਮੌਤ, USA ਜਾਣ ਲਈ ਏਜੰਟ ਨੂੰ ਦਿੱਤੇ ਸੀ 25 ਲੱਖ ਰੁਪਏ
ਟੀਮ ਇੰਡੀਆ ਪਲੇਇੰਗ ਇਲੈਵਨ: : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ।
ਪਾਕਿਸਤਾਨ ਪਲੇਇੰਗ ਇਲੈਵਨ: ਇਮਾਮ-ਉਲ-ਹੱਕ, ਬਾਬਰ ਆਜ਼ਮ, ਸਾਊਦ ਸ਼ਕੀਲ, ਮੁਹੰਮਦ ਰਿਜ਼ਵਾਨ (ਵਿਕੇਟ/ਕਪਤਾਨ), ਸਲਮਾਨ ਆਗਾ, ਤੈਯਬ ਤਾਹਿਰ, ਖੁਸ਼ਦਿਲ ਸ਼ਾਹ, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹਰਿਸ ਰਾਊਫ, ਅਬਰਾਰ ਅਹਿਮਦ।
ਵੀਡੀਓ ਲਈ ਕਲਿੱਕ ਕਰੋ -:
