ICC ਚੈਂਪੀਅਨਜ਼ ਟਰਾਫ਼ੀ ਦਾ ਫਾਈਨਲ ਅੱਜ ਐਤਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਦੁਪਹਿਰ 2 ਵਜੇ ਟਾਸ ਹੋਵੇਗਾ ਅਤੇ 2.30 ਵਜੇ ਮੈਚ ਸ਼ੁਰੂ ਹੋਵੇਗਾ। ਫਾਈਨਲ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੱਥੇ ਦੋਵੇਂ ਟੀਮਾਂ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਟੂਰਨਾਮੈਂਟ ਵਿੱਚ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ।
ਹਾਲਾਂਕਿ, ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਦਾ ਖ਼ਿਤਾਬੀ ਮੈਚ ਵਿੱਚ ਵੱਡਾ ਹੱਥ ਹੈ, ਕਿਉਂਕਿ ਪਿਛਲੇ ਹਫ਼ਤੇ ਭਾਰਤ ਨੇ ਲੀਗ ਪੜਾਅ ਦੇ ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ ਸੀ। ਭਾਰਤ ਨੇ ਪਹਿਲੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਸੀ, ਜਦਕਿ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 50 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਪੱਕੀ ਕੀਤੀ ਸੀ।
ਟੂਰਨਾਮੈਂਟ ਦੇ ਇਤਿਹਾਸ ਵਿੱਚ ਦੂਜੀ ਵਾਰ ਇਹ ਦੋਵੇਂ ਟੀਮਾਂ ਖ਼ਿਤਾਬੀ ਮੁਕਾਬਲੇ ਵਿੱਚ ਆਹਮੋ-ਸਾਹਮਣੇ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ 2000 ਵਿੱਚ ਹੋਏ ਫਾਈਨਲ ਵਿੱਚ ਭਾਰਤ ਨੂੰ ਹਰਾਇਆ ਸੀ। ਭਾਰਤੀ ਟੀਮ ਪੰਜਵੀਂ ਵਾਰ ਇਸ ਵੱਕਾਰੀ ਮੁਕਾਬਲੇ ਦੇ ਫਾਈਨਲ ਵਿੱਚ ਪੁੱਜੀ ਹੈ। ਭਾਰਤ 5 ਵਾਰ ਚੈਂਪੀਅਨਸ ਟਰਾਫੀ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਹੈ।
ਇਹ ਵੀ ਪੜ੍ਹੋ : ਪੁਲਿਸ ਨੇ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਕੀਤਾ ਗ੍ਰਿਫਤਾਰ, ਸੁਨੰਦਾ ਸ਼ਰਮਾ ਨੇ ਲਾਏ ਸਨ ਧੋਖਾਧੜੀ ਦੇ ਇਲਜ਼ਾਮ
ਭਾਰਤ ਨੇ 2013 ਵਿੱਚ ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤਿਆ ਸੀ ਅਤੇ ਹੁਣ ਉਹ ਇੱਕ ਹੋਰ ਆਈਸੀਸੀ ਖਿਤਾਬ ਜੋੜਨ ਲਈ ਉਤਸੁਕ ਹੋਵੇਗਾ। ਦੂਜੇ ਪਾਸੇ ਨਿਊਜ਼ੀਲੈਂਡ ਦੀ ਟੀਮ ਹੈ, ਜੋ ਪਿਛਲੇ ਚਾਰ ਆਈ.ਸੀ.ਸੀ. ਫਾਈਨਲ ਹਾਰ ਚੁੱਕੀ ਹੈ। ਹਾਲਾਂਕਿ ਇਸ ਵਾਰ ਟੀਮ ਫਾਈਨਲ ਰੇਖਾ ਪਾਰ ਕਰਨਾ ਚਾਹੇਗੀ।
ਵੀਡੀਓ ਲਈ ਕਲਿੱਕ ਕਰੋ -:
