ਇੱਕ ਵਾਰ ਫਿਰ ਕ੍ਰਿਕਟ ਪ੍ਰਸ਼ੰਸਕਾਂ ਨੂੰ ਇਸ ਸਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੜਾ ਮੁਕਾਬਲਾ ਦੇਖਣ ਨੂੰ ਮਿਲੇਗਾ । ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਇਹ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ । ਇਸ ਮੈਚ ਦੀਆਂ ਟਿਕਟਾਂ ਨੂੰ ਲੈ ਕੇ ਪ੍ਰਸ਼ੰਸਕਾਂ ਵਿਚਾਲੇ ਜੰਮ ਕੇ ਮਾਰਾਮਾਰੀ ਦੇਖਣ ਨੂੰ ਮਿਲੀ ।
ਇਸ ਸਾਲ ਅਕਤੂਬਰ-ਨਵੰਬਰ ਵਿੱਚ ਆਸਟ੍ਰੇਲੀਆ ਦੀ ਮੇਜ਼ਬਾਨੀ ਵਿੱਚ ਟੀ-20 ਵਿਸ਼ਵ ਕੱਪ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਆਗਾਜ਼ 16 ਅਕਤੂਬਰ ਨੂੰ ਹੋਵੇਗਾ ਅਤੇ ਫਾਈਨਲ ਮੈਚ 13 ਨਵੰਬਰ ਨੂੰ ਖੇਡਿਆ ਜਾਵੇਗਾ । ਟੀ-20 ਵਿਸ਼ਵ ਕੱਪ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਦੇਖਣ ਨੂੰ ਮਿਲੇਗਾ । ਇਸ ਨੂੰ ਲੈ ਕੇ ਕ੍ਰਿਕਟ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ । ਭਾਰਤ-ਪਾਕਿ ਮੈਚ ਦੀਆਂ ਟਿਕਟਾਂ ਦੀ ਮਾਰਾਮਾਰੀ ਸ਼ੁਰੂ ਹੋ ਗਈ ਹੈ । ਮੈਚ ਤੋਂ 3 ਮਹੀਨੇ ਪਹਿਲਾਂ ਹੀ ਲਗਭਗ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਹਨ।
ਇਹ ਵੀ ਪੜ੍ਹੋ: ਵੱਡੀ ਖਬਰ: ਬਟਾਲਾ ਦੇ MLA ਸ਼ੈਰੀ ਕਲਸੀ ਦੇ PA ਤੇ ਤਾਏ ਦੇ ਮੁੰਡੇ ਸਣੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ
ਟੀ-20 ਵਿਸ਼ਵ ਕੱਪ 2022 ਭਾਰਤ ਅਤੇ ਪਾਕਿਸਤਾਨ ਵਿਚਾਲੇ 23 ਅਕਤੂਬਰ ਨੂੰ ਮੁਕਾਬਲਾ ਹੋਵੇਗਾ । ਇਹ ਮੈਚ ਹੁਣ ਤੋਂ ਹਾਊਸਫੁਲ ਹੋ ਗਿਆ ਹੈ। ਇਹ ਜਾਣਕਾਰੀ ਟੂਰਿਜ਼ਮ ਆਸਟ੍ਰੇਲੀਆ ਅਤੇ ਹੋਰ ਕਈ ਟਰੈਵਲ ਏਜੰਟਾਂ ਤੋਂ ਮਿਲੀ ਹੈ । ਖਬਰਾਂ ਮੁਤਾਬਕ ਟੀ-20 ਵਿਸ਼ਵ ਕੱਪ 2022 ਦੇ ਫਾਈਨਲ ਦੀਆਂ ਟਿਕਟਾਂ ਵੀ ਲਗਭਗ ਪੂਰੀ ਤਰ੍ਹਾਂ ਵਿਕ ਗਈਆਂ ਹਨ ।
ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ 2022 ਵਿੱਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਪਣਾ ਪਹਿਲਾ ਮੈਚ ਇੱਕ-ਦੂਜੇ ਖ਼ਿਲਾਫ਼ ਖੇਡਣਗੀਆਂ । ਇਹ ਰੋਮਾਂਚਕ ਮੁਕਾਬਲਾ 23 ਅਕਤੂਬਰ ਨੂੰ ਮੈਲਬੌਰਨ ਕ੍ਰਿਕਟ ਗਰਾਊਂਡ ‘ਤੇ ਖੇਡਿਆ ਜਾਵੇਗਾ । ਇਸ ਤੋਂ ਪਹਿਲਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਵਿੱਚ ਵੀ ਇੱਕ ਮੈਚ ਖੇਡਿਆ ਜਾਵੇਗਾ । ਏਸ਼ੀਆ ਕੱਪ ਇਸ ਵਾਰ ਸ਼੍ਰੀਲੰਕਾ ਵਿੱਚ ਖੇਡਿਆ ਜਾਣਾ ਹੈ, ਹਾਲਾਂਕਿ ਹਾਲੇ ਤੱਕ ਇਸ ਦੇ ਸ਼ਡਿਊਲ ਦਾ ਐਲਾਨ ਨਹੀਂ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: