ਭਾਰਤ ਤੇ ਅਫਗਾਨਿਸਤਾਨ ਦੇ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ ਬੈਂਗਲੁਰੂ ਵਿੱਚ ਖੇਡਿਆ ਜਾਵੇਗਾ । ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਮੁਕਾਬਲਾ ਸ਼ਾਮ 7 ਵਜੇ ਸ਼ੁਰੂ ਹੋਵੇਗਾ । ਮੈਚ ਲਈ ਟਾਸ ਸ਼ਾਮ 6.30 ਵਜੇ ਹੋਵੇਗਾ। ਭਾਰਤੀ ਟੀਮ ਨੇ ਸ਼ੁਰੂਆਤੀ ਦੋਵੇਂ ਮੁਕਾਬਲੇ ਜਿੱਤ ਕੇ ਸੀਰੀਜ਼ ਵਿੱਚ 2-0 ਨਾਲ ਬੜ੍ਹਤ ਬਣਾਈ ਹੋਈ ਹੈ । ਟੀਮ ਇੰਡੀਆ ਨੇ ਸ਼ੁਰੂਆਤੀ ਦੋਵੇਂ ਮੈਚ 6-6 ਵਿਕਟਾਂ ਨਾਲ ਜਿੱਤੇ। ਇਸ ਲੈਅ ਨੂੰ ਬਰਕਰਾਰ ਰੱਖਦੇ ਹੋਏ ਟੀਮ ਇੰਡੀਆ ਆਖਰੀ ਮੈਚ ਵਿੱਚ ਕਲੀਨ ਸਵੀਪ ਦੇ ਇਰਾਦੇ ਨਾਲ ਉਤਰੇਗੀ ।
ਜੂਨ ਵਿੱਚ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਇਹ ਟੀਮ ਇੰਡੀਆ ਦਾ ਆਖਰੀ ਟੀ-20 ਇੰਟਰਨੈਸ਼ਨਲ ਮੁਕਾਬਲਾ ਹੈ । ਇਸਦੇ ਬਾਅਦ ਭਾਰਤੀ ਟੀਮ ਇੰਗਲੈਂਡ ਨਾਲ 5 ਟੈਸਟ ਮੈਚ ਖੇਡੇਗੀ ਤੇ ਫਿਰ IPL ਸ਼ੁਰੂ ਹੋ ਜਾਵੇਗਾ । IPL ਦੇ ਮਈ ਦੇ ਤੀਜੇ ਹਫਤੇ ਤੱਕ ਚੱਲਣ ਦੀ ਉਮੀਦ ਹੈ । ਟੂਰਨਾਮੈਂਟ ਦੇ ਠੀਕ ਬਾਅਦ ਇੱਕ ਜੂਨ ਤੋਂ ਹੀ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਟੀ-20 ਵਿਸ਼ਵ ਕੱਪ ਵੀ ਸ਼ੁਰੂ ਹੋ ਜਾਵੇਗਾ ।
ਜੇਕਰ ਇੱਥੇ ਦੋਹਾਂ ਟੀਮਾਂ ਦੇ ਹੈੱਡ ਟੂ ਹੈੱਡ ਮੁਕਾਬਲਿਆਂ ਦੀ ਗੱਲ ਕੀਤੀ ਜਾਵੇ ਤਾਂ ਅਫਗਾਨਿਸਤਾਨ ਦੀ ਟੀਮ ਭਾਰਤ ਨੂੰ ਹੁਣ ਤੱਕ ਕਿਸੇ ਵੀ ਫਾਰਮੇਟ ਵਿੱਚ ਨਹੀਂ ਹਰਾ ਸਕੀ । ਦੋਹਾਂ ਟੀਮਾਂ ਵਿਚਾਲੇ ਹੁਣ ਤੱਕ 12 ਇੰਟਰਨੈਸ਼ਨਲ ਮੈਚ ਖੇਡੇ ਗਏ ਹਨ । ਇਨ੍ਹਾਂ ਵਿੱਚੋਂ 10 ਮੈਚ ਭਾਰਤੀ ਟੀਮ ਨੇ ਜਿੱਤੇ ਹਨ । ਇੱਕ-ਇੱਕ ਮੈਚ ਟਾਈ ਤੇ ਬੇਨਤੀਜਾ ਰਿਹਾ । ਭਾਰਤ ਨੇ 7 ਵਿੱਚੋਂ 6 ਟੀ-20 ਜਿੱਤੇ, ਜਿਨ੍ਹਾਂ ਵਿੱਚੋਂ ਇੱਕ ਬੇਨਤੀਜਾ ਵੀ ਰਿਹਾ ।
ਇਹ ਵੀ ਪੜ੍ਹੋ: ਪੰਜਾਬ ‘ਚ ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ, 7 ਜ਼ਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ
ਜੇਕਰ ਇੱਥੇ ਬੈਂਗਲੁਰੂ ਦੀ ਪਿਚ ਦੀ ਗੱਲ ਕੀਤੀ ਜਾਵੇ ਤਾਂ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਹਿੰਦਾ ਹੈ । ਇਸ ਤੋਂ ਇਲਾਵਾ ਇੱਥੇ ਤੇਜ਼ ਗੇਂਦਬਾਜ਼ਾਂ ਨੂੰ ਮਦਦ ਮਿਲਦੀ ਹੈ । ਛੋਟੀ ਬਾਊਂਡਰੀ ਹੋਣ ਕਾਰਨ ਬੱਲੇਬਾਜ਼ ਇੱਥੇ ਵੱਡੇ-ਵੱਡੇ ਸ਼ਾਟ ਲਗਾਉਂਦੇ ਹਨ । ਅਜਿਹੇ ਵਿੱਚ ਭਾਰਤ-ਅਫਗਾਨਿਸਤਾਨ ਦੇ ਵਿਚਾਲੇ ਹੋਣ ਵਾਲਾ ਮੈਚ ਹਾਈ-ਸਕੋਰਿੰਗ ਹੋ ਸਕਦਾ ਹੈ। ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਕੁੱਲ 9 ਟੀ-20 ਇੰਟਰਨੈਸ਼ਨਲ ਮੈਚ ਖੇਡੇ ਗਏ । ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 3 ਤੇ ਚੇਜ਼ ਕਰਨ ਵਾਲੀ ਟੀਮ ਨੇ 5 ਮੈਚ ਜਿੱਤੇ, ਜਦਕਿ ਇੱਕ ਮੈਚ ਬੇਨਤੀਜਾ ਵੀ ਰਿਹਾ ।
ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼ਿਵਮ ਦੂਬੇ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਮੁਕੇਸ਼ ਕੁਮਾਰ ਅਤੇ ਅਰਸ਼ਦੀਪ ਸਿੰਘ।
ਅਫਗਾਨਿਸਤਾਨ: ਇਬਰਾਹਿਮ ਜ਼ਾਦਰਾਨ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਅਜ਼ਮਤੁੱਲਾ ਓਮਰਜ਼ਈ, ਨਜੀਬੁੱਲਾ ਜਾਦਰਾਨ, ਮੁਹੰਮਦ ਨਬੀ, ਕਰੀਮ ਜਨਤ, ਗੁਲਬਦੀਨ ਨਾਇਬ, ਨਵੀਨ-ਉਲ-ਹੱਕ, ਫਜ਼ਲਹਕ ਫਾਰੂਕੀ, ਨੂਰ ਅਹਿਮਦ ਅਤੇ ਮੁਜੀਬ ਉਰ ਰਹਿਮਾਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”