IND vs AUS 3rd Test : ਸਿਡਨੀ ਕ੍ਰਿਕਟ ਮੈਦਾਨ ਵਿੱਚ ਇੰਡੀਆ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਲੜੀ ਦਾ ਤੀਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਸਿਡਨੀ ਟੈਸਟ ਦੇ ਤੀਜੇ ਦਿਨ ਦੇ ਅੰਤ ਤੱਕ ਆਸਟ੍ਰੇਲੀਆ ਨੇ ਆਪਣੀ ਦੂਸਰੀ ਪਾਰੀ ਵਿੱਚ ਦੋ ਵਿਕਟਾਂ ਦੇ ਨੁਕਸਾਨ ‘ਤੇ 103 ਦੌੜਾਂ ਬਣਾਈਆਂ ਹਨ। ਆਸਟ੍ਰੇਲੀਆ ਨੇ ਵੀ ਭਾਰਤ ਉੱਤੇ 197 ਦੌੜਾਂ ਦੀ ਬੜ੍ਹਤ ਹਾਸਿਲ ਕਰ ਲਈ ਹੈ। ਆਸਟ੍ਰੇਲੀਆ ਨੇ ਪਹਿਲੀ ਪਾਰੀ ਵਿੱਚ 338 ਦੌੜਾਂ ਬਣਾਈਆਂ ਸਨ। ਉਸ ਨੇ ਪਹਿਲੀ ਪਾਰੀ ਵਿੱਚ ਭਾਰਤ ਨੂੰ 244 ਦੌੜਾਂ ‘ਤੇ ਢੇਰ ਕਰ ਦਿੱਤਾ ਅਤੇ ਦੂਜੀ ਪਾਰੀ ਵਿੱਚ 94 ਦੌੜਾਂ ਦੀ ਲੀਡ ਨਾਲ ਮੈਦਾਨ ‘ਤੇ ਉੱਤਰੀ ਹੈ।
ਤੀਜੇ ਦਿਨ ਦੀ ਸਮਾਪਤੀ ਤੱਕ ਸਟੀਵ ਸਮਿਥ 29 ਅਤੇ ਮਾਰਨਸ ਲਾਬੂਸ਼ਨ 47 ਦੌੜਾਂ ਬਣਾ ਕੇ ਖੇਡ ਰਹੇ ਹਨ। ਆਸਟ੍ਰੇਲੀਆ ਨੇ ਡੇਵਿਡ ਵਾਰਨਰ (13) ਅਤੇ ਵਿਲ ਪਕੋਵਸਕੀ (10) ਦੀਆਂ ਵਿਕਟਾਂ ਗੁਆ ਦਿੱਤੀਆਂ ਹਨ। ਭਾਰਤ ਲਈ ਮੁਹੰਮਦ ਸਿਰਾਜ ਅਤੇ ਰਵੀਚੰਦਰਨ ਅਸ਼ਵਿਨ ਨੇ ਇੱਕ-ਇੱਕ ਵਿਕਟ ਲਿਆ ਹੈ। ਦੱਸ ਦੇਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਟੈਸਟ ਮੈਚਾਂ ਦੀ ਲੜੀ 1-1 ਨਾਲ ਬਰਾਬਰ ਹੈ। ਆਸਟ੍ਰੇਲੀਆ ਕੋਲ ਸਿਡਨੀ ਟੈਸਟ ਜਿੱਤ ਕੇ ਬਾਰਡਰ-ਗਾਵਸਕਰ ਟਰਾਫੀ ‘ਚ ਲੀਡ ਕਰਨ ਦਾ ਚੰਗਾ ਮੌਕਾ ਹੈ।