ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਬਾਰਡਰ-ਗਾਵਸਕਰ ਟਰਾਫੀ ਵਿਚਾਲੇ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ, 1 ਮਾਰਚ ਤੋਂ ਧਰਮਸ਼ਾਲਾ ‘ਚ ਖੇਡੇ ਜਾਣ ਵਾਲੇ ਤੀਜੇ ਟੈਸਟ ਨੂੰ ਸ਼ਿਫਟ ਕਰ ਦਿੱਤਾ ਗਿਆ ਹੈ। BCCI ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਹੁਣ ਇਹ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾਵੇਗਾ। BCCI ਮੁਤਾਬਕ ਧਰਮਸ਼ਾਲਾ ਸਟੇਡੀਅਮ ਦਾ ਆਊਟਫੀਲਡ ਠੰਢ ਕਾਰਨ ਤਿਆਰ ਨਹੀਂ ਕੀਤਾ ਗਿਆ ਹੈ, ਜਿਸ ਕਰਕੇ ਇਸ ਸਥਾਨ ਨੂੰ ਇੰਦੌਰ ਤਬਦੀਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਨਵੀਂ ਨਿਕਾਸੀ ਪ੍ਰਣਾਲੀ ਲਈ ਧਰਮਸ਼ਾਲਾ ਸਟੇਡੀਅਮ ਦੀ ਪਿੱਚ ਨੂੰ ਛੱਡ ਕੇ ਪੂਰੇ ਆਊਟਫੀਲਡ ਦੀ ਖੁਦਾਈ ਕੀਤੀ ਗਈ ਸੀ। ਉਸ ਤੋਂ ਬਾਅਦ ਇੱਥੇ ਆਉਟਫੀਲਡ ਵਿੱਚ ਨਵੇਂ ਸਿਰੇ ਤੋਂ ਘਾਹ ਲਾਇਆ ਗਿਆ ਸੀ, ਪਰ ਮੌਸਮ ਖਰਾਬ ਹੋਣ ਕਾਰਨ ਇਹ ਘਾਹ ਪੂਰੀ ਤਰ੍ਹਾਂ ਤਿਆਰ ਨਹੀਂ ਹੋ ਸਕਿਆ ਹੈ। ਅਜਿਹੇ ਹਾਲਾਤ ਵਿੱਚ ਅੰਤਰਰਾਸ਼ਟਰੀ ਮੈਚ ਕਰਵਾਉਣ ਦੇ ਮਾਮਲੇ ਵਿੱਚ ਕ੍ਰਿਕਟਰਾਂ ਦੇ ਸੱਟ ਲੱਗਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਕਾਰਨ ਘਟਨਾ ਸਥਾਨ ਨੂੰ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 3 Idiots ਫਿਲਮ ਦੀ ਤਰ੍ਹਾਂ Whatsapp ਕਾਲ ਦੀ ਮਦਦ ਨਾਲ ਗਰਭਵਤੀ ਔਰਤ ਨੇ ਬੱਚੀ ਨੂੰ ਦਿੱਤਾ ਜਨਮ!
BCCI ਦੇ ਕਿਊਰੇਟਰ ਤਾਪੋਸ਼ ਚੈਟਰਜੀ ਦੀ ਰਿਪੋਰਟ ‘ਚ ਆਊਟਫੀਲਡ ਦੀ ਤਿਆਰੀ ਨਾ ਹੋਣ ਕਾਰਨ ਐਤਵਾਰ ਨੂੰ ਸਥਾਨ ਬਦਲਣ ਦੀ ਪੁਸ਼ਟੀ ਕੀਤੀ ਗਈ ਸੀ ਪਰ ਨਵੇਂ ਸਥਾਨ ਦਾ ਫੈਸਲਾ ਨਹੀਂ ਕੀਤਾ ਗਿਆ ਸੀ। ਦੱਸ ਦੇਈਏ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਹੁਣ ਤੱਕ ਦੋ ਅੰਤਰਰਾਸ਼ਟਰੀ ਟੈਸਟ ਮੈਚ ਹੋ ਚੁੱਕੇ ਹਨ। ਪਹਿਲਾ ਟੈਸਟ 2016 ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ ਸੀ। ਇਸ ਦੇ ਨਾਲ ਹੀ 2019 ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਟੈਸਟ ਹੋਇਆ ਸੀ। ਭਾਰਤ ਨੇ ਦੋਵੇਂ ਮੈਚ ਜਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
