ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਮਨਪਸੰਦ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਨਵੰਬਰ ਨੂੰ ਆਹਮੋ-ਸਾਹਮਣੇ ਹੋਣਗੀਆਂ । ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ‘ਤੇ ਦੁਪਹਿਰ 2 ਵਜੇ ਸ਼ੁਰੂ ਹੋਵੇਗਾ । ਟਾਸ ਦੁਪਹਿਰ 1:30 ਵਜੇ ਹੋਵੇਗਾ । ਦੋਵੇਂ ਟੀਮਾਂ ਲੀਗ ਪੜਾਅ ਦੇ 36 ਮੈਚਾਂ ਦੀ ਸਮਾਪਤੀ ਤੋਂ ਬਾਅਦ ਅੰਕ ਸੂਚੀ ਵਿੱਚ ਪਹਿਲੇ ਅਤੇ ਦੂਜੇ ਸਥਾਨ ‘ਤੇ ਹਨ।
ਦੋਵੇਂ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ । ਭਾਰਤ ਦੇ 14 ਅਤੇ ਦੱਖਣੀ ਅਫਰੀਕਾ ਦੇ 12 ਅੰਕ ਹਨ । ਅਜਿਹੇ ਵਿੱਚ ਅੱਜ ਦਾ ਮੈਚ ਜਿੱਤਣ ਵਾਲੀ ਟੀਮ ਨੰਬਰ-1 ਦੀ ਸਥਿਤੀ ‘ਤੇ ਰਹੇਗੀ ਅਤੇ ਇਸ ਸਥਾਨ ‘ਤੇ ਲੀਗ ਪੜਾਅ ਵੀ ਖਤਮ ਕਰ ਸਕਦੀ ਹੈ । ਭਾਰਤ ਟੂਰਨਾਮੈਂਟ ਵਿੱਚ ਇਕਲੌਤੀ ਅਜਿਹੀ ਟੀਮ ਹੈ, ਜਿਸ ਨੇ 7 ਵਿੱਚੋਂ 7 ਮੈਚ ਜਿੱਤੇ ਹਨ। ਉੱਥੇ ਹੀ ਦੂਜੇ ਪਾਸੇ ਦੱਖਣੀ ਅਫਰੀਕਾ ਨੇ 7 ਮੈਚਾਂ ਵਿੱਚੋਂ 6 ਮੈਚ ਜਿੱਤੇ ਹਨ ਅਤੇ ਸਿਰਫ ਇੱਕ ਮੈਚ ਹਾਰਿਆ ਹੈ ।
ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਟੀਮਾਂ ਪਹਿਲੀ ਵਾਰ 1992 ਵਨਡੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਆਹਮੋ-ਸਾਹਮਣੇ ਹੋਈਆਂ ਸਨ, ਜਦੋਂ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਦੋਂ ਤੋਂ ਲੈ ਕੇ 2011 ਤੱਕ ਦੋਵੇਂ ਵਿਸ਼ਵ ਕੱਪ ਵਿੱਚ 3 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੇ ਹਨ, ਤਿੰਨੋਂ ਮੈਚ ਦੱਖਣੀ ਅਫਰੀਕਾ ਨੇ ਜਿੱਤੇ ਹਨ। ਉੱਥੇ ਹੀ 2015 ਅਤੇ 2019 ਵਿੱਚ ਦੋਵੇਂ 2 ਮੈਚਾਂ ਵਿੱਚ ਇੱਕ-ਦੂਜੇ ਦਾ ਸਾਹਮਣਾ ਕੀਤਾ ਅਤੇ ਹਰ ਵਾਰ ਟੀਮ ਇੰਡੀਆ ਨੇ ਜਿੱਤ ਦਰਜ ਕੀਤੀ ਸੀ । ਯਾਨੀ ਅੱਜ ਦਾ ਮੈਚ ਜਿੱਤਣ ਤੋਂ ਬਾਅਦ ਟੀਮ ਇੰਡੀਆ ਟੂਰਨਾਮੈਂਟ ਵਿੱਚ ਦੱਖਣੀ ਅਫਰੀਕਾ ‘ਤੇ ਜਿੱਤ ਦੀ ਹੈਟ੍ਰਿਕ ਲਗਾ ਲਵੇਗੀ । ਵਨਡੇ ਵਿੱਚ ਦੋਵਾਂ ਟੀਮਾਂ ਵਿਚਾਲੇ 90 ਮੈਚ ਖੇਡੇ ਗਏ । ਭਾਰਤ ਨੇ 37 ਮੈਚਾਂ ਵਿੱਚ ਜਿੱਤ ਦਰਜ ਕੀਤੀ ਅਤੇ ਦੱਖਣੀ ਅਫਰੀਕਾ ਨੇ 50 ਵਿੱਚ ਜਿੱਤ ਦਰਜ ਕੀਤੀ ਹੈ, ਜਦਕਿ ਤਿੰਨ ਮੈਚਾਂ ਦਾ ਵੀ ਕੋਈ ਨਤੀਜਾ ਨਹੀਂ ਨਿਕਲਿਆ ।
ਜੇਕਰ ਇੱਥੇ ਪਿਚ ਦੀ ਗੱਲ ਕੀਤੀ ਜਾਵੇ ਤਾਂ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਦੀ ਵਿਕਟ ਬੱਲੇਬਾਜ਼ੀ ਲਈ ਹਮੇਸ਼ਾ ਮਦਦਗਾਰ ਰਹੀ ਹੈ । ਇਸ ਵਿਸ਼ਵ ਕੱਪ ਵਿੱਚ ਹੁਣ ਤੱਕ 2 ਮੈਚ ਖੇਡੇ ਜਾ ਚੁੱਕੇ ਹਨ । ਇੱਥੇ ਕੁੱਲ 33 ਵਨਡੇ ਖੇਡੇ ਗਏ ਹਨ। ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 19 ਮੈਚ ਜਿੱਤੇ ਹਨ ਅਤੇ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 13 ਮੈਚ ਜਿੱਤੇ ਹਨ । ਇੱਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ । ਇਸ ਮੈਦਾਨ ‘ਤੇ ਸਭ ਤੋਂ ਵੱਧ ਸਕੋਰ 404 ਦੌੜਾਂ ਹੈ, ਜੋ ਭਾਰਤ ਨੇ 2014 ਵਿੱਚ ਸ਼੍ਰੀਲੰਕਾ ਖਿਲਾਫ ਬਣਾਇਆ ਸੀ। ਕੋਲਕਾਤਾ ਵਿੱਚ ਐਤਵਾਰ ਨੂੰ ਮੌਸਮ ਸਾਫ ਰਹੇਗਾ। ਇੱਥੇ ਮੀਂਹ ਦੀ ਸੰਭਾਵਨਾ 4% ਹੈ । ਇਸ ਦੌਰਾਨ ਹਵਾ ਦੀ ਰਫ਼ਤਾਰ 11 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਨਮੀ ਲਗਭਗ 36% ਰਹੇਗੀ। ਤਾਪਮਾਨ 23 ਤੋਂ 33 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ।
ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ(ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ(ਵਿਕਟਕੀਪਰ), ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ,ਮੁਹੰਮਦ ਸ਼ਮੀ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸਿਰਾਜ।
ਦੱਖਣੀ ਅਫਰੀਕਾ: ਟੇਂਬਾ ਬਾਵੁਮਾ(ਕਪਤਾਨ), ਕਵਿੰਟਨ ਡੀ ਕਾਕ(ਵਿਕਟਕੀਪਰ), ਰਾਸੀ ਵਾਨ ਡਰ ਡਸਨ, ਐਡਨ ਮਾਰਕਰਮ, ਹੇਨਰਿਕ ਕਲਾਸਨ, ਡੇਵਿਡ ਮਿਲਰ, ਮਾਰਕੋ ਯਾਨਸਨ, ਕੇਸ਼ਵ ਮਹਾਰਾਜ, ਜੋਰਾਲਡ ਕੂਟਜੀ, ਕਗਿਸੋ ਰਬਾਡਾ ਤੇ ਲੁੰਗੀ ਐਨਗਿਡੀ।
ਵੀਡੀਓ ਲਈ ਕਲਿੱਕ ਕਰੋ : –