ਭਾਰਤ ਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਪੱਲੇਕਲੇ ਵਿੱਚ ਖੇਡਿਆ ਜਾਵੇਗਾ। ਪਹਿਲਾ ਮੁਕਾਬਲਾ ਵੀ ਇੱਥੇ ਖੇਡਿਆ ਗਿਆ ਸੀ। ਪਹਿਲੇ ਮੈਚ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 43 ਦੌੜਾਂ ਨਾਲ ਹਰਾਇਆ ਸੀ। ਭਾਰਤ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 1-0 ਨਾਲ ਅੱਗੇ ਹੈ। 27 ਜੁਲਾਈ ਤੋਂ 7 ਅਗਸਤ ਤੱਕ ਚੱਲਣ ਵਾਲੇ ਇਸ ਦੌਰੇ ਵਿੱਚ ਟੀਮ ਇੰਡੀਆ 3-3 ਮੈਚਾਂ ਦੀ ਟੀ-20 ਤੇ ਵਨਡੇ ਸੀਰੀਜ਼ ਖੇਡੇਗੀ।
ਭਾਰਤੀ ਟੀਮ ਨੇ ਆਖਰੀ ਵਾਰ 2021 ਵਿੱਚ ਸ਼੍ਰੀਲੰਕਾ ਦਾ ਦੌਰਾ ਕੀਤਾ ਸੀ। ਟੀਮ ਨੇ 3 ਵਨਡੇ ਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਸੀ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ 2-1 ਨਾਲ ਜਿੱਤੀ ਸੀ। ਟੀ-20 ਸੀਰੀਜ਼ ਵਿੱਚ ਭਾਰਤ ਨੂੰ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ: ਜਲੰਧਰ : ਮੇਲਾ ਦੇਖਣ ਗਿਆ ਸੀ ਪਰਿਵਾਰ, ਮਗਰੋਂ 10ਵੀਂ ‘ਚ ਪੜ੍ਹਦੇ ਨੌਜਵਾਨ ਨੇ ਚੁੱਕ ਲਿਆ ਵੱਡਾ ਕਦਮ
ਜੇਕਰ ਇੱਥੇ ਪਿਚ ਦੀ ਗੱਲ ਕੀਤੀ ਜਾਵੇ ਤਾਂ ਪੱਲੇਕਲੇ ਸਟੇਡੀਅਮ ਦੀ ਪਿਚ ‘ਤੇ ਸ਼ੁਰੂਆਤ ਵਿੱਚ ਪੇਸਰਾਂ ਨੂੰ ਮਦਦ ਮਿਲਦੀ ਹੈ। ਜਿਵੇਂ-ਜਿਵੇਂ ਖੇਡ ਅੱਗੇ ਵਧਦੀ ਹੈ ਪਿਚ ਬੱਲੇਬਾਜ਼ਾਂ ਨੂੰ ਸਪੋਰਟ ਕਰਨ ਲੱਗਦੀ ਹੈ। ਦੂਜੀ ਪਾਰੀ ਵਿੱਚ ਇਸ ਪਿਚ ‘ਤੇ ਦੌੜਾਂ ਬਣਾਉਣਾ ਹੋਰ ਵੀ ਆਸਾਨ ਹੋ ਜਾਵੇਗਾ। ਅਜਿਹੇ ਵਿੱਚ ਇਸ ਪਿਚ ‘ਤੇ ਟਾਸ ਜਿੱਤਣ ਵਾਲਾ ਕਪਤਾਨ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕਰ ਸਕਦਾ ਹੈ। ਇੱਥੇ ਹੁਣ ਤੱਕ 24 ਟੀ-20 ਇੰਟਰਨੈਸ਼ਨਲ ਮੈਚ ਖੇਡੇ ਗਏ ਹਨ। 13 ਵਾਰ ਪਹਿਲਾਂ ਬੱਲੇਬਾਜ਼ੀ ਕਰਨ ਵਾਲਿਆਂ ਟੀਮਾਂ ਨੇ ਜਿੱਤ ਹਾਸਿਲ ਕੀਤੀ ਹੈ। 9 ਮੈਚਾਂ ਵਿੱਚ ਬਾਅਦ ਵਿੱਚ ਬੱਲੇਬਾਜ਼ੀ ਕਰਦੇ ਹੋਏ ਟੀਮਾਂ ਨੂੰ ਜਿੱਤ ਮਿਲੀ ਹੈ, ਜਦਕਿ ਇੱਕ ਮੈਚ ਬੇਨਤੀਜਾ ਰਿਹਾ ਹੈ।
ਦੋਹਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ (ਵਿਕਟਕੀਪਰ), ਰਿੰਕੂ ਸਿੰਘ, ਸ਼ਿਵਮ ਦੂਬੇ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ ਤੇ ਮੁਹੰਮਦ ਸਿਰਾਜ।
ਸ਼੍ਰੀਲੰਕਾ: ਚਰਿਥ ਅਸਲਾਂਕਾ(ਕਪਤਾਨ), ਪਥੁਮ ਨਿਸਾਂਕਾ, ਕੁਸਲ ਮੇਂਡਿਸ (ਵਿਕਟਕੀਪਰ), ਕੁਸਲ ਪਰੇਰਾ, ਕਾਮਿੰਦੁ ਮੇਂਡਿਸ, ਦਾਸੁਨ ਸ਼ਨਾਕਾ, ਵਾਨਿੰਦੁ ਹਸਰੰਗਾ, ਮਹੀਸ਼ ਥੀਕਸ਼ਾਨਾ, ਅਸਿਥ ਫਰਨਾਂਡੋ, ਦਿਲਸ਼ਾਨ ਮਦੁਸ਼ੰਕਾ ਤੇ ਮਥੀਸ਼ਾ ਪਥਿਰਾਨਾ।
ਵੀਡੀਓ ਲਈ ਕਲਿੱਕ ਕਰੋ -: