ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ। ਟੀਮ ਇੰਡੀਆ ਇਸ ਸੀਰੀਜ਼ ‘ਚ 3-1 ਨਾਲ ਅੱਗੇ ਹੈ ਅਤੇ ਸੀਰੀਜ਼ ਵੀ ਆਪਣੇ ਨਾਮ ਕਰ ਲਈ ਹੈ। ਜ਼ਿੰਬਾਬਵੇ ਨੇ ਸੀਰੀਜ਼ ਦਾ ਪਹਿਲਾ ਮੈਚ 13 ਦੌੜਾਂ ਨਾਲ ਜਿੱਤਿਆ ਸੀ । ਇਸ ਤੋਂ ਬਾਅਦ ਟੀਮ ਇੰਡੀਆ ਨੇ ਵਾਪਸੀ ਕੀਤੀ। ਦੂਜਾ ਮੈਚ 100 ਦੌੜਾਂ ਨਾਲ, ਤੀਜਾ 23 ਦੌੜਾਂ ਨਾਲ ਅਤੇ ਚੌਥਾ 10 ਵਿਕਟਾਂ ਨਾਲ ਜਿੱਤਿਆ।
ਪੰਜਵੇਂ ਅਤੇ ਆਖਰੀ ਟੀ-20 ਮੈਚ ‘ਚ ਭਾਰਤੀ ਪਲੇਇੰਗ ਇਲੈਵਨ ‘ਚ ਬਦਲਾਅ ਦੀ ਗੁੰਜਾਇਸ਼ ਘੱਟ ਹੈ। ਇਸ ਦੌਰੇ ‘ਤੇ ਭਾਰਤ ਵੱਲੋਂ ਤੁਸ਼ਾਰ ਦੇਸ਼ਪਾਂਡੇ, ਰਿਆਨ ਪਰਾਗ, ਅਭਿਸ਼ੇਕ ਸ਼ਰਮਾ, ਧਰੁਵ ਜੁਰੇਲ ਅਤੇ ਸਾਈ ਸੁਦਰਸ਼ਨ ਸਮੇਤ 5 ਖਿਡਾਰੀਆਂ ਨੇ ਭਾਰਤ ਲਈ ਡੈਬਿਊ ਕੀਤਾ ਹੈ। ਦੇਸ਼ਪਾਂਡੇ ਨੇ ਚੌਥੇ ਮੈਚ ਤੋਂ ਆਪਣੇ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਕੀਤੀ। ਤੁਸ਼ਾਰ ਨੇ ਆਪਣੇ ਪਹਿਲੇ ਮੈਚ ਵਿੱਚ ਇੱਕ ਵਿਕਟ ਲਈ।
ਇਹ ਵੀ ਪੜ੍ਹੋ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਜੇਕਰ ਇੱਥੇ ਪਿਚ ਦੀ ਗੱਲ ਕੀਤੀ ਜਾਵੇ ਤਾਂ ਹਰਾਰੇ ਸਪੋਰਟਸ ਕਲੱਬ ਦੀਆਂ ਪਿੱਚਾਂ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਲਈ ਅਨੁਕੂਲ ਹਨ। ਹਰਾਰੇ ਵਿੱਚ ਹੁਣ ਤੱਕ 45 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ। ਇਸ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 26 ਮੈਚ ਜਿੱਤੇ ਹਨ । ਇੱਥੇ 24 ਮੈਚ ਟਾਸ ਜਿੱਤਣ ਵਾਲੀ ਟੀਮ ਨੇ ਜਿੱਤੇ ਹਨ । ਇੱਥੇ ਟਾਸ ਜਿੱਤਣ ਤੋਂ ਬਾਅਦ ਮੈਚ ਜਿੱਤਣ ਦੀ ਸੰਭਾਵਨਾ 54.55% ਹੈ।
ਜੇਕਰ ਇੱਥੇ ਚੌਥੇ ਮੈਚ ਦੀ ਗੱਲ ਕਰੀਏ ਤਾਂ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਨਾਬਾਦ 93 ਦੌੜਾਂ ਅਤੇ ਕਪਤਾਨ ਸ਼ੁਭਮਨ ਗਿੱਲ ਦੀਆਂ ਨਾਬਾਦ 58 ਦੌੜਾਂ ਨਾਲ ਪਹਿਲੀ ਵਿਕਟ ਲਈ ਦੋਵਾਂ ਵਿਚਾਲੇ 156 ਦੌੜਾਂ ਦੀ ਨਾਬਾਦ ਸਾਂਝੇਦਾਰੀ ਦੀ ਬਦੌਲਤ ਭਾਰਤ ਨੇ ਚੌਥਾ ਟੀ-20 ਅੰਤਰਰਾਸ਼ਟਰੀ ਮੈਚ ਜਿੱਤ ਲਿਆ । ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ਵਿੱਚ 3-1 ਦੀ ਬੜ੍ਹਤ ਬਣਾ ਲਈ ਹੈ।
ਦੋਹਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਅਭਿਸ਼ੇਕ ਸ਼ਰਮਾ, ਰੁਤੂਰਾਜ ਗਾਇਕਵਾੜ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੂਬੇ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਤੁਸ਼ਾਰ ਦੇਸ਼ਪਾਂਡੇ ਅਤੇ ਖਲੀਲ ਅਹਿਮਦ।
ਜ਼ਿੰਬਾਬਵੇ: ਅਲੈਗਜ਼ੈਂਡਰ ਰਜ਼ਾ (ਕਪਤਾਨ), ਤਦਿਵਨਾਸ਼ੇ ਮਰੂਮਾਨੀ, ਵੇਸਲੇ ਮਧਵਰੇ, ਬ੍ਰਾਇਨ ਬੇਨੇਟ, ਡਿਓਨ ਮਾਇਰਸ, ਜੋਨਾਥਨ ਕੈਂਪਬੇਲ, ਕਲਾਈਵ ਮਦਾਂਦੇ (ਵਿਕਟਕੀਪਰ), ਵੇਲਿੰਗਟਨ ਮਸਾਕਾਦਜ਼ਾ, ਰਿਚਰਡ ਨਗਾਰਾਵਾ, ਬਲੇਸਿੰਗ ਮੁਜ਼ਾਰਬਾਨੀ ਤੇਂਦਾਈ ਚਤਾਰਾ।
ਵੀਡੀਓ ਲਈ ਕਲਿੱਕ ਕਰੋ -: