ਟੀਮ ਇੰਡੀਆ ਅਤੇ ਜ਼ਿੰਬਾਬਵੇ ਵਿਚਾਲੇ 5 ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਪਿਛਲੇ ਹਫਤੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਇੰਡੀਆ ਪਹਿਲਾ ਮੈਚ 13 ਦੌੜਾਂ ਨਾਲ ਹਾਰ ਗਈ ਸੀ। ਟੀਮ ਸੀਰੀਜ਼ ਵਿੱਚ 0-1 ਨਾਲ ਪਿੱਛੇ ਹੈ। ਭਾਰਤੀ ਟੀਮ ਐਤਵਾਰ ਨੂੰ ਹੋਣ ਵਾਲੇ ਇਸ ਮੈਚ ਨਾਲ ਸੀਰੀਜ਼ ਵਿੱਚ ਵਾਪਸੀ ਕਰਨਾ ਚਾਹੇਗੀ। ਪਹਿਲੇ ਮੈਚ ਵਿੱਚ ਇੰਡੀਆ ਵੱਲੋਂ ਰਿਯਾਨ ਪਰਾਗ, ਅਭਿਸ਼ੇਕ ਸ਼ਰਮਾ ਅਤੇ ਧਰੁਵ ਜੁਰੇਲ ਨੇ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ, ਪਰ ਉਹ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਤਿੰਨਾਂ ਨੇ ਮਿਲ ਕੇ 8 ਦੌੜਾਂ ਬਣਾਈਆਂ । ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਦੋਵੇਂ ਟੀਮਾਂ 9 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਜਿਸ ਵਿੱਚੋਂ ਭਾਰਤ ਨੇ 6 ਮੈਚ ਤੇ ਜਦਕਿ ਜ਼ਿੰਬਾਬਵੇ ਨੇ 3 ਮੈਚ ਜਿੱਤੇ ਹਨ।
ਜ਼ਿੰਬਾਬਵੇ ਵਿੱਚ ਭਾਰਤ ਦਾ ਰਿਕਾਰਡ ਸ਼ਾਨਦਾਰ ਹੈ। ਟੀਮ ਇੰਡੀਆ ਅਜੇ ਤੱਕ ਉੱਥੇ ਕੋਈ ਟੀ-20 ਸੀਰੀਜ਼ ਨਹੀਂ ਹਾਰੀ ਹੈ । 2015 ਵਿੱਚ ਦੋਵਾਂ ਟੀਮਾਂ ਵਿਚਾਲੇ ਖੇਡੀ ਗਈ ਦੋ ਮੈਚਾਂ ਦੀ ਲੜੀ 1-1 ਨਾਲ ਡਰਾਅ ਰਹੀ ਸੀ। ਜਦੋਂ ਕਿ 2010 ਵਿੱਚ ਭਾਰਤੀ ਟੀਮ ਨੇ ਜ਼ਿੰਬਾਬਵੇ ਵਿੱਚ 2 ਮੈਚਾਂ ਦੀ ਲੜੀ ਵਿੱਚ ਮੇਜ਼ਬਾਨ ਟੀਮ ਨੂੰ 2-0 ਨਾਲ ਹਰਾਇਆ ਸੀ। ਦੋਵਾਂ ਟੀਮਾਂ ਵਿਚਾਲੇ ਆਖਰੀ ਟੀ-20 ਸੀਰੀਜ਼ 2016 ਵਿੱਚ ਖੇਡੀ ਗਈ ਸੀ। ਉਸ ਸਮੇਂ ਭਾਰਤੀ ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਸਨ । ਭਾਰਤ ਸੀਰੀਜ਼ ਦੇ ਪਹਿਲੇ ਮੈਚ ਵਿੱਚ ਹਾਰ ਗਿਆ ਸੀ। ਪਰ ਇਸ ਤੋਂ ਬਾਅਦ ਟੀਮ ਇੰਡੀਆ ਨੇ ਵਾਪਸੀ ਕੀਤੀ ਸੀ ਅਤੇ ਆਖਰੀ ਦੋ ਮੈਚ ਜਿੱਤ ਕੇ ਸੀਰੀਜ਼ 2-1 ਨਾਲ ਜਿੱਤ ਲਈ ਸੀ ।
ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ
ਜੇਕਰ ਇੱਥੇ ਪਿਚ ਦੀ ਗੱਲ ਕੀਤੀ ਜਾਵੇ ਤਾਂ ਹਰਾਰੇ ਸਪੋਰਟਸ ਕਲੱਬ ਵਿੱਚ ਹੁਣ ਤੱਕ 42 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ। ਜਿਸ ਵਿੱਚ ਹੁਣ ਤੱਕ 23 ਮੈਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ ਜਿੱਤੇ ਹਨ । ਪਰ ਇੱਥੇ 23 ਮੈਚਾਂ ਵਿੱਚ ਕਿਸੇ ਵੀ ਟੀਮ ਦੇ ਕਪਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ । ਇੱਥੇ ਟਾਸ ਜਿੱਤਣ ਤੋਂ ਬਾਅਦ ਮੈਚ ਜਿੱਤਣ ਦੀ ਸੰਭਾਵਨਾ 53.7% ਹੈ । ਹਰਾਰੇ ਦੀਆਂ ਪਿੱਚਾਂ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੋਵਾਂ ਲਈ ਫਾਇਦੇਮੰਦ ਹੈ। ਅਜਿਹੇ ਵਿੱਚ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰ ਸਕਦੀ ਹੈ।
ਦੱਸ ਦੇਈਏ ਕਿ ਇਸ ਦੌਰੇ ਵਿੱਚ ਸਿਰਫ 3 ਭਾਰਤੀ ਖਿਡਾਰੀ ਅਜਿਹੇ ਹਨ, ਜੋ ਟੀ-20 ਵਿਸ਼ਵ ਕੱਪ 2024 ਦਾ ਹਿੱਸਾ ਸਨ। ਇਹ ਤਿੰਨੇ ਖਿਡਾਰੀ ਸੀਰੀਜ਼ ਦੇ ਪਹਿਲੇ 2 ਮੈਚ ਨਹੀਂ ਖੇਡਣਗੇ। ਤੂਫਾਨ ਬੇਰਿਲ ਕਾਰਨ ਬਾਰਬਾਡੋਸ ਵਿੱਚ ਫਸੇ ਯਸ਼ਸਵੀ ਜੈਸਵਾਲ, ਸੰਜੂ ਸੈਮਸਨ ਅਤੇ ਸ਼ਿਵਮ ਦੂਬੇ ਵੀਰਵਾਰ ਨੂੰ ਘਰ ਪਰਤ ਆਏ ਹਨ । ਅਜਿਹੇ ਵਿੱਚ ਬੀਸੀਸੀਆਈ ਨੇ ਜ਼ਿੰਬਾਬਵੇ ਦੇ ਖਿਲਾਫ ਪਹਿਲੇ 2 ਟੀ-20 ਮੈਚਾਂ ਲਈ 3 ਨਵੇਂ ਖਿਡਾਰੀਆਂ ਨੂੰ ਬਦਲਿਆ ਹੈ । ਸਲਾਮੀ ਬੱਲੇਬਾਜ਼ ਸਾਈ ਸੁਦਰਸ਼ਨ, ਵਿਕਟਕੀਪਰ ਜਿਤੇਸ਼ ਸ਼ਰਮਾ ਅਤੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਰਿਪਲੇਸਮੈਂਟ ਦੇ ਲਈ ਚੁਣਿਆ ਗਿਆ ਹੈ।
ਸੰਭਾਵਿਤ ਪਲੇਇੰਗ XI
ਭਾਰਤ: ਸ਼ੁਭਮਨ ਗਿੱਲ (ਕਪਤਾਨ), ਅਭਿਸ਼ੇਕ ਸ਼ਰਮਾ, ਰੁਤੂਰਾਜ ਗਾਇਕਵਾੜ, ਰਿੰਕੂ ਸਿੰਘ, ਰਿਯਾਨ ਪਰਾਗ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ, ਹਰਸ਼ਿਤ ਰਾਣਾ ਅਤੇ ਮੁਕੇਸ਼ ਕੁਮਾਰ।
ਜ਼ਿੰਬਾਬਵੇ: ਸਿਕੰਦਰ ਰਜ਼ਾ (ਕਪਤਾਨ), ਕੈਯਾ ਇਨੋਸੈਂਟ, ਡਾਯੋਨ ਮਾਇਰਸ, ਵੇਸਲੇ ਮਾਧੇਵੇਰ, ਬ੍ਰਾਇਨ ਬੇਨੇਟ, ਕੈਂਪਬੇਲ ਜੋਨਾਥਨ, ਤੇਂਡਾਈ ਚਤਾਰਾ, ਲਿਊਕ ਜੋਂਗਵੇ, ਵੇਲਿੰਗਟਨ ਮਸਾਕਾਦਜ਼ਾ, ਬ੍ਰੈਂਡਨਮਾਵੁਤਾ, ਮੁਜ਼ਾਰਬਾਨੀ ਬਲੇਸਿੰਗ।
ਵੀਡੀਓ ਲਈ ਕਲਿੱਕ ਕਰੋ -: