ਟੀਮ ਇੰਡੀਆ ਨੇ ਸ਼ਨੀਵਾਰ ਨੂੰ ਜ਼ਿੰਬਾਬਵੇ ਨੂੰ ਚੌਥੇ ਟੀ-20 ਮੈਚ ਵਿੱਚ 10 ਵਿਕਟਾਂ ਨਾਲ ਹਰਾ ਦਿੱਤਾ। ਇਹ ਭਾਰਤੀ ਟੀਮ ਦੀ ਇਸ ਸੀਰੀਜ਼ ਵਿੱਚ ਲਗਾਤਾਰ ਤੀਜੀ ਜਿੱਤ ਹੈ। ਉਸ ਜਿੱਤ ਦੇ ਨਾਲ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ਵਿੱਚ 3-1 ਦੀ ਬੜ੍ਹਤ ਨਾਲ ਸੀਰੀਜ਼ ਵੀ ਆਪਣੇ ਨਾਮ ਕਰ ਲਈ ਹੈ। ਹਰਾਰੇ ਸਪੋਰਟਸ ਕਲੱਬ ਵਿੱਚ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ। ਜ਼ਿੰਬਾਬਵੇ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਬਣਾਈਆਂ। ਇਸਦੇ ਜਵਾਬ ਵਿੱਚ ਭਾਰਤ ਨੇ 15.2 ਓਵਰਾਂ ਵਿੱਚ 15.2 ਓਵਰਾਂ ਵਿੱਚ ਬਿਨ੍ਹਾਂ ਕੋਈ ਵਿਕਟ ਗਵਾਏ ਟੀਚੇ ਨੂੰ ਹਾਸਿਲ ਕਰ ਲਿਆ। ਇਸ ਸੀਰੀਜ਼ ਦਾ ਪੰਜਵਾਂ ਮੁਕਾਬਲਾ 14 ਜੁਲਾਈ ਨੂੰ ਖੇਡਿਆ ਜਾਵੇਗਾ।
ਜ਼ਿੰਬਾਬਵੇ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੂੰ ਸਲਾਮੀ ਜੋੜੀ ਨੇ ਤੇਜ਼ ਸ਼ੁਰੂਆਤ ਦਿੱਤੀ। ਭਾਰਤ ਨੇ 4 ਓਵਰਾਂ ਵਿੱਚ ਹੀ 50 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਸੀ। ਭਾਰਤ ਲਈ ਜੈਸਵਾਲ ਨੇ ਸਿਰਫ 29 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ । ਜੈਸਵਾਲ ਦਾ ਅਰਧ ਸੈਂਕੜਾ ਪੂਰਾ ਕਰਨ ਤੋਂ ਬਾਅਦ ਗਿੱਲ ਨੇ ਵੀ ਹੱਥ ਖੋਲ੍ਹ ਦਿੱਤੇ। ਭਾਰਤ ਨੇ 10 ਓਵਰਾਂ ਬਾਅਦ 100 ਦਾ ਅੰਕੜਾ ਪਾਰ ਕਰ ਲਿਆ ਸੀ । ਮੈਚ ਵਿੱਚ ਕਪਤਾਨ ਗਿੱਲ ਨੇ 39 ਗੇਂਦਾਂ ਵਿੱਚ 6 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 58 ਦੌੜਾਂ ਦੀ ਨਾਬਾਦ ਪਾਰੀ ਖੇਡੀ। ਉਥੇ ਹੀ ਜੈਸਵਾਲ ਨੇ 53 ਗੇਂਦਾਂ ‘ਤੇ 13 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 93 ਦੌੜਾਂ ਦੀ ਨਾਬਾਦ ਪਾਰੀ ਖੇਡੀ।
ਇਹ ਵੀ ਪੜ੍ਹੋ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਇਸ ਤੋਂ ਪਹਿਲਾਂ ਜ਼ਿੰਬਾਬਵੇ ਨੇ ਭਾਰਤ ਖਿਲਾਫ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਬਣਾਈਆਂ ਅਤੇ ਟੀਮ ਇੰਡੀਆ ਨੂੰ ਜਿੱਤ ਲਈ 153 ਦੌੜਾਂ ਦਾ ਟੀਚਾ ਦਿੱਤਾ। ਜ਼ਿੰਬਾਬਵੇ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਿਕੰਦਰ ਰਜ਼ਾ ਰਹੇ, ਜਿਨ੍ਹਾਂ ਨੇ 46 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਤੋਂ ਇਲਾਵਾ ਤਾਦਿਵਨਾਸ਼ੇ ਮਾਰੂਮਨੀ ਨੇ 32 ਦੌੜਾਂ ਅਤੇ ਵੇਸਲੇ ਮਧੇਵੇਰੇ ਨੇ 25 ਦੌੜਾਂ ਦੀ ਪਾਰੀ ਖੇਡੀ । ਭਾਰਤ ਲਈ ਖਲੀਲ ਅਹਿਮਦ ਨੇ 2 ਵਿਕਟਾਂ ਹਾਸਿਲ ਕੀਤੀਆਂ।
ਟੀਮਾਂ ਦੀ ਪਲੇਇੰਗ ਇਲੈਵਨ
ਭਾਰਤ: ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ (ਕਪਤਾਨ), ਅਭਿਸ਼ੇਕ ਸ਼ਰਮਾ, ਰੂਤੁਰਾਜ ਗਾਇਕਵਾੜ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਤੁਸ਼ਾਰ ਦੇਸ਼ਪਾਂਡੇ, ਖਲੀਲ ਅਹਿਮਦ।
ਜ਼ਿੰਬਾਬਵੇ: ਬ੍ਰਾਇਨ ਬੇਨੇਟ, ਡਾਯੋਨ ਮਾਇਰਸ, ਸਿਕੰਦਰ ਰਜ਼ਾ (ਕਪਤਾਨ), ਜੋਨਾਥਨ ਕੈਂਪਬੈਲ, ਫਰਾਜ਼ ਅਕਰਮ, ਕਲਾਈਵ ਮਦਾਂਡੇ (ਵਿਕਟਕੀਪਰ), ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਾਰਬਾਨੀ, ਤੇਂਡਾਈ ਚਤਾਰਾ।
ਵੀਡੀਓ ਲਈ ਕਲਿੱਕ ਕਰੋ -: