ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਦੀ ਮੌਤ ਦੀ ਖਬਰ ਪੂਰੇ ਦੇਸ਼ ਵਿੱਚ ਅੱਗ ਦੀ ਤਰ੍ਹਾਂ ਫੈਲ ਗਈ। ਦੇਸ਼ ਦੀਆਂ ਤਮਾਮ ਹਸਤੀਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉੱਥੇ ਹੀ ਹਰਭਜਨ, ਯੁਵਰਾਜ ਤੇ ਸਿਖਰ ਧਵਨ ਸਣੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਆਪਣੇ ਟਵਿੱਟਰ ‘ਤੇ ਲਿਖਿਆ,”ਸਿੱਧੂ ਮੂਸੇ ਵਾਲਾ ਬਾਰੇ ਸੁਣ ਕੇ ਹੈਰਾਨ ਹਾਂ, ਬਾਬਾਜੀ ਉਨ੍ਹਾਂ ਨੂੰ ਆਪਣੇ ਚਰਨੀ ਲਾਉਣ । ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ ਹੈ।

ਇਸ ਤੋਂ ਇਲਾਵਾ ਸਾਬਕਾ ਭਾਰਤੀ ਬੱਲੇਬਾਜ਼ ਯੁਵਰਾਜ ਸਿੰਘ ਨੇ ਟਵੀਟ ਕੀਤਾ ਕਿ ਸਿੱਧੂ ਮੂਸੇਵਾਲਾ ਬਹੁਤ ਜਲਦੀ ਚਲੇ ਗਏ । ਇਹ ਦਿਲ ਦਹਿਲਾਉਣ ਵਾਲੀ ਖ਼ਬਰ ਹੈ। ਸਤਿਨਾਮ ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਭਾਰਤੀ ਬੱਲੇਬਾਜ਼ ਸ਼ਿਖਰ ਧਵਨ ਨੇ ਟਵੀਟ ਵੀ ਕਰਦਿਆਂ ਲਿਖਿਆ,” ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸਦਮੇ ਵਿੱਚ ਹਾਂ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਟਰਮ ਕਰਵਾਉਣ ਤੋਂ ਕੀਤੀ ਨਾਂਹ, NIA ਤੋਂ ਜਾਂਚ ਕਰਵਾਉਣ ਦੀ ਮੰਗ
ਦੱਸ ਦੇਈਏ ਕਿ ਪੰਜਾਬ ਦੇ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਯਾਨੀ ਕਿ ਸ਼ਨੀਵਾਰ ਨੂੰ ਹੀ ਕੁਝ ਲੋਕਾਂ ਦੀ ਸੁਰੱਖਿਆ ਖਤਮ ਕੀਤੀ ਸੀ, ਜਿਸ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਿਲ ਸੀ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
