Indian Cricketer Harbhajan Singh: ਖੇਤੀਬਾੜੀ ਕਾਨੂੰਨਾਂ ਖਿਲਾਫ ਸੜਕ ‘ਤੇ ਉਤਰਨ ਵਾਲੇ ਕਿਸਾਨਾਂ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਗੇਂਦਬਾਜ਼ ਹਰਭਜਨ ਸਿੰਘ ਦਾ ਸਮਰਥਨ ਮਿਲਿਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕੀਤਾ ਕਿ ਕਿਸਾਨ ਸਾਡਾ ਅੰਨਦਾਤਾ ਹੈ। ਸਾਨੂੰ ਅੰਨਦਾਤਾ ਨੂੰ ਥੋੜ੍ਹਾ ਸਮਾਂ ਦੇਣਾ ਚਾਹੀਦਾ ਹੈ। ਇਸ ਤੋਂ ਅੱਗੇ ਹਰਭਜਨ ਸਿੰਘ ਨੇ ਕਿਹਾ ਕਿ ਕੀ ਇਹ ਸਹੀ ਨਹੀਂ ਹੋਵੇਗਾ। ਪੁਲਿਸ ਟਕਰਾਅ ਤੋਂ ਬਗੈਰ ਕਿਸਾਨਾਂ ਦੀ ਗੱਲ ਨਹੀਂ ਸੁਣ ਸਕਦੇ? ਕਿਰਪਾ ਕਰਕੇ ਕਿਸਾਨ ਨੂੰ ਵੀ ਸੁਣੋ। ਜੈ ਹਿੰਦ। ਦੱਸ ਦੇਈਏ ਕਿ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਸੜਕ ‘ਤੇ ਆ ਗਏ ਹਨ । ਉਹ ਸਰਕਾਰ ਤੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਿੱਲੀ ਵਿੱਚ ਦਾਖਲ ਹੋਣ ਨੂੰ ਲੈ ਕੇ ਪੁਲਿਸ ਨਾਲ ਝੜਪ ਵੀ ਹੋਈ । ਇੱਕ ਪਾਸੇ ਜਿੱਥੇ ਕਿਸਾਨ ਦਿੱਲੀ ਵਿੱਚ ਦਾਖਲ ਹੋਣ ‘ਤੇ ਅੜੇ ਰਹੇ ਤਾਂ ਉੱਥੇ ਹੀ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਪਾਰ ਕਰਨ ਤੋਂ ਰੋਕਿਆ । ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ। ਇਸ ਸਭ ਦੇ ਬਾਵਜੂਦ ਕਿਸਾਨ ਅੜੇ ਰਹੇ । ਅਖੀਰ ਵਿੱਚ ਪ੍ਰਸ਼ਾਸਨ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ ਅਤੇ ਉਨ੍ਹਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣੀ ਪਈ ।
ਦੱਸ ਦੇਈਏ ਕਿ ਹਰਿਆਣਾ ਦੇ ਰਸਤੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਮਿਲ ਗਈ, ਪਰ ਉਹ ਅਜੇ ਵੀ ਸਿੰਘੁ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਐਮਐਸਪੀ ਬਾਰੇ ਕੁਝ ਸਪੱਸ਼ਟ ਨਹੀਂ ਕਰਦੀ, ਤਦ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।
ਇਹ ਵੀ ਦੇਖੋ: “ਜੇ ਇਸ ਅਪਾਹਿਜ ਕਿਸਾਨ ਦੀਆਂ ਲਾਹਨਤਾਂ ਸੁਣਕੇ ਵੀ ਮੋਦੀ ਨੂੰ ਸ਼ਰਮ ਨਾ ਆਈ ਤਾਂ ਭਾਜਪਾਈ ਡੁੱਬ ਕੇ ਮਰ ਜਾਣ”