ਟੋਕੀਓ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਆਪਣੇ ਜੇਤੂ ਸਫ਼ਰ ਨੂੰ ਬਰਕਰਾਰ ਰੱਖਿਆ ਹੈ। ਮਨਪ੍ਰੀਤ ਸਿੰਘ ਦੀ ਕਪਤਾਨੀ ਹੇਠ ਟੀਮ ਨੇ ਗਰੁੱਪ-ਏ ਦਾ ਆਖਰੀ ਮੈਚ ਵੀ ਜਿੱਤ ਲਿਆ ਹੈ।
ਭਾਰਤੀ ਟੀਮ ਨੇ ਮੇਜ਼ਬਾਨ ਜਾਪਾਨ ਨੂੰ 5-3 ਨਾਲ ਹਰਾ ਕੇ ਆਖਰੀ ਮੈਚ ਵਿੱਚ ਜਿੱਤ ਦਰਜ ਕੀਤੀ ਹੈ। ਆਸਟ੍ਰੇਲੀਆ ਤੋਂ ਦੂਜਾ ਮੈਚ ਹਾਰਨ ਤੋਂ ਬਾਅਦ ਭਾਰਤੀ ਟੀਮ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਇਸ ਜਿੱਤ ਦੇ ਨਾਲ ਟੀਮ ਇੰਡੀਆ ਗਰੁੱਪ-ਏ ਵਿੱਚ ਦੂਜੇ ਸਥਾਨ ‘ਤੇ ਰਹੀ ਅਤੇ ਹੁਣ ਕੁਆਰਟਰ ਫਾਈਨਲ ਵਿੱਚ ਗਰੁੱਪ ਬੀ ਦੀ ਤੀਸਰੀ ਸਥਾਨ ਦੀ ਟੀਮ ਦਾ ਸਾਹਮਣਾ ਕਰੇਗੀ।
ਇਹ ਵੀ ਪੜ੍ਹੋ : ਮਹਿੰਗਾਈ ਦੇ ਮੁੱਦੇ ‘ਤੇ ਰਾਹੁਲ ਗਾਂਧੀ ਨੇ ਕਿਹਾ – ‘ਇਹ ਮੋਦੀ ਸਰਕਾਰ ਦੀ ਅੰਨ੍ਹੇਵਾਹ ਟੈਕਸ ਵਸੂਲੀ, ਕਿਸੇ ਨੂੰ ਫਾਇਦਾ…’
ਟੋਕੀਓ ਓਲੰਪਿਕਸ ਦਾ ਅੱਜ 8 ਵਾਂ ਦਿਨ ਹੈ। ਇਸ ਤੋਂ ਪਹਿਲਾ ਭਾਰਤੀ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਨੇ ਜਾਪਾਨ ਦੀ ਅਕਾਨੇ ਯਾਮਾਗੁਚੀ ਨੂੰ 21-13, 22-20 ਨਾਲ ਹਰਾ ਕੇ ਟੋਕੀਓ ਓਲੰਪਿਕਸ ਦੇ ਮਹਿਲਾ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ।
ਇਹ ਵੀ ਦੇਖੋ : ਇਸ ਥਾਂ ਹੋ ਜਾਣਗੀਆਂ ਟੈਸ਼ਨਾਂ ਦੂਰ, ਕਿਸੇ ਸਵਰਗ ਨਾਲੋਂ ਘੱਟ ਨਹੀਂ ਇਹ ਥਾਂ! | Nanital Tour