ipl 2020 nada: ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਯੂਏਈ ਵਿੱਚ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਨਮੂਨੇ ਲੈਣੇ ਸ਼ੁਰੂ ਕਰ ਦਿੱਤੇ ਹਨ। ਨਾਡਾ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਨਾਡਾ ਨੇ ਆਪਣੇ ਅਧਿਕਾਰਕ ਹੈਂਡਲ ਤੋਂ ਟਵੀਟ ਕੀਤਾ, “ਨਾਡਾ ਇੰਡੀਆ ਨੇ ਆਈਪੀਐਲ 2020 ਵਿੱਚ ਹਿੱਸਾ ਲੈਣ ਵਾਲੇ ਕ੍ਰਿਕਟਰਾਂ ਦੇ ਡੋਪ ਟੈਸਟ ਲਈ ਦੁਬਈ ਵਿੱਚ ਨਮੂਨੇ ਇਕੱਠੇ ਕਰਨ ਵਾਲੇ ਕਰਮਚਾਰੀਆਂ ਨੂੰ ਕੰਮ ‘ਤੇ ਲਾ ਦਿੱਤਾ ਹੈ। ਅਸੀਂ ਪਹਿਲਾਂ ਹੀ ਆਈਪੀਐਲ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਅਤੇ ਅੰਤਰਰਾਸ਼ਟਰੀ ਕ੍ਰਿਕਟਰਾਂ ਦਾ ਡੋਪ ਟੈਸਟ ਸ਼ੁਰੂ ਕਰ ਦਿੱਤਾ ਹੈ। ”
ਜਦੋਂ ਨਾਡਾ ਦੇ ਡਾਇਰੈਕਟਰ ਜਨਰਲ ਨਵੀਨ ਅਗਰਵਾਲ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, “ਡੋਪ ਟੈਸਟ ਲਈ ਖਿਡਾਰੀਆਂ ਦੇ ਨਮੂਨੇ ਲੈਣ ਦੀ ਪ੍ਰਕਿਰਿਆ ਕੁੱਝ ਦਿਨ ਪਹਿਲਾਂ ਸ਼ੁਰੂ ਹੋ ਗਈ ਹੈ। ਮੈਂ ਹੋਰ ਟਿੱਪਣੀ ਨਹੀਂ ਕਰਨਾ ਚਾਹੁੰਦਾ।” ਸੰਯੁਕਤ ਅਰਬ ਅਮੀਰਾਤ ਵਿੱਚ 19 ਸਤੰਬਰ ਤੋਂ ਸ਼ੁਰੂ ਹੋਏ ਆਈਪੀਐਲ ਦਾ ਅੱਧਾ ਸਫ਼ਰ ਖ਼ਤਮ ਹੋ ਗਿਆ ਹੈ। ਹੁਣ ਤੱਕ ਸਾਰੀਆਂ ਟੀਮਾਂ ਸੱਤ ਮੈਚ ਖੇਡ ਚੁੱਕੀਆਂ ਹਨ। ਇਸ ਸਮੇਂ ਮੁੰਬਈ ਇੰਡੀਅਨਜ਼ ਪੰਜ ਜਿੱਤਾਂ ਦੇ ਨਾਲ ਚੋਟੀ ‘ਤੇ ਹੈ ਜਦੋਂਕਿ ਦਿੱਲੀ ਡੇਅਰਡੇਵਿਲਸ ਇੱਕੋ ਜਿਹੀ ਜਿੱਤ ਨਾਲ ਦੂਜੇ ਸਥਾਨ ‘ਤੇ ਹੈ। ਮੁੰਬਈ-ਦਿੱਲੀ-ਬੰਗਲੌਰ ਨੇ ਪੰਜ ਮੈਚ ਜਿੱਤੇ, ਕੋਲਕਾਤਾ ਨੇ ਚਾਰ ਅਤੇ ਹੈਦਰਾਬਾਦ ਅਤੇ ਰਾਜਸਥਾਨ ਨੇ ਤਿੰਨ-ਤਿੰਨ ਮੈਚ ਜਿੱਤੇ ਹਨ।