ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੇ ਪੰਜਵੇਂ ਟੈਸਟ ਮੈਚ ‘ਚ ਇੰਗਲੈਂਡ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਇਤਿਹਾਸ ਰਚ ਦਿੱਤਾ ਹੈ। ਜੇਮਸ ਐਂਡਰਸਨ ਟੈਸਟ ਕ੍ਰਿਕਟ ‘ਚ 700 ਵਿਕਟਾਂ ਲੈਣ ਵਾਲੇ ਦੁਨੀਆਂ ਦੇ ਪਹਿਲੇ ਤੇਜ਼ ਗੇਂਦਬਾਜ਼ ਬਣ ਗਏ ਹਨ। ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਭਾਰਤ ਖਿਲਾਫ ਚੱਲ ਰਹੇ ਪੰਜਵੇਂ ਟੈਸਟ ਦੇ ਤੀਜੇ ਦਿਨ ਡਰਸਨ ਨੇ ਕੁਲਦੀਪ ਯਾਦਵ ਨੂੰ ਆਊਟ ਕਰਕੇ ਇਹ ਉਪਲਬਧੀ ਹਾਸਲ ਕੀਤੀ।
ਜੇਮਸ ਐਂਡਰਸਨ ਟੈਸਟ ਕ੍ਰਿਕਟ ਵਿੱਚ 700 ਜਾਂ ਇਸ ਤੋਂ ਵੱਧ ਵਿਕਟਾਂ ਲੈਣ ਵਾਲੇ ਦੁਨੀਆ ਦੇ ਤੀਜੇ ਗੇਂਦਬਾਜ਼ ਹਨ। ਟੈਸਟ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦਾ ਰਿਕਾਰਡ ਸ਼੍ਰੀਲੰਕਾ ਦੇ ਮਹਾਨ ਆਫ ਸਪਿਨਰ ਮੁਥੱਈਆ ਮੁਰਲੀਧਰਨ ਦੇ ਨਾਂ ਹੈ। ਮੁਰਲੀਧਰਨ ਨੇ 800 ਟੈਸਟ ਵਿਕਟਾਂ ਲਈਆਂ ਹਨ। ਇਸ ਸੂਚੀ ‘ਚ ਦੂਜੇ ਸਥਾਨ ‘ਤੇ ਆਸਟ੍ਰੇਲੀਆ ਦੇ ਮਹਾਨ ਲੈੱਗ ਸਪਿਨਰ ਸ਼ੇਨ ਵਾਰਨ ਦਾ ਕਬਜ਼ਾ ਹੈ। ਮਰਹੂਮ ਸ਼ੇਨ ਵਾਰਨ ਨੇ 708 ਟੈਸਟ ਵਿਕਟਾਂ ਲਈਆਂ ਸਨ।
ਇਹ ਵੀ ਪੜ੍ਹੋ : ਬਸਪਾ ਆਪਣੇ ਦਮ ’ਤੇ ਲੜੇਗੀ ਲੋਕ ਸਭਾ ਚੋਣ, ਮਾਇਆਵਤੀ ਨੇ ਕਿਹਾ- ਕਿਸੇ ਪਾਰਟੀ ਨਾਲ ਨਹੀਂ ਹੋਵੇਗਾ ਗਠਬੰਧਨ
ਭਾਰਤ ਨੇ ਇੰਗਲੈਂਡ ਦੇ ਖਿਲਾਫ ਪੰਜਵੇਂ ਅਤੇ ਆਖਰੀ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਸ਼ਨੀਵਾਰ ਨੂੰ ਆਪਣੀ ਪਹਿਲੀ ਪਾਰੀ ਵਿੱਚ 477 ਦੌੜਾਂ ਬਣਾਈਆਂ। ਇੰਗਲੈਂਡ ਨੇ ਪਹਿਲੀ ਪਾਰੀ ਵਿੱਚ 218 ਦੌੜਾਂ ਬਣਾਈਆਂ ਸਨ ਅਤੇ ਇਸ ਤਰ੍ਹਾਂ ਭਾਰਤ ਨੇ 259 ਦੌੜਾਂ ਦੀ ਵੱਡੀ ਬੜ੍ਹਤ ਹਾਸਲ ਕਰ ਲਈ ਸੀ।
ਵੀਡੀਓ ਲਈ ਕਲਿੱਕ ਕਰੋ -: