ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਦੱਖਣੀ ਅਫਰੀਕਾ ਖਿਲਾਫ 19 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ‘ਚ ਦੋ ਬਦਲਾਅ ਕੀਤੇ ਹਨ। ਟੀਮ ਇੰਡੀਆ ‘ਚ ਆਫ ਸਪਿਨਰ ਜਯੰਤ ਯਾਦਵ ਅਤੇ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੂੰ ਸ਼ਾਮਿਲ ਕੀਤਾ ਗਿਆ ਹੈ।
ਆਫ ਸਪਿਨਰ ਵਾਸ਼ਿੰਗਟਨ ਸੁੰਦਰ ਬੈਂਗਲੁਰੂ ‘ਚ ਕੈਂਪ ਦੌਰਾਨ ਕੋਰੋਨਾ ਪੌਜੇਟਿਵ ਪਾਏ ਗਏ ਸਨ। ਇਸ ਤੋਂ ਬਾਅਦ ਵਾਸ਼ਿੰਗਟਨ ਨੂੰ ਦੱਖਣੀ ਅਫਰੀਕਾ ਖਿਲਾਫ ਵਨਡੇ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਹੁਣ ਵਾਸ਼ਿੰਗਟਨ ਦੀ ਜਗ੍ਹਾ ਆਫ ਸਪਿਨਰ ਜਯੰਤ ਯਾਦਵ ਦੀ ਟੀਮ ‘ਚ ਐਂਟਰੀ ਹੋਈ ਹੈ। ਜਯੰਤ ਨੇ ਅਕਤੂਬਰ 2016 ਵਿੱਚ ਆਪਣਾ ਵਨਡੇ ਡੈਬਿਊ ਕੀਤਾ ਸੀ। ਜਯੰਤ ਨੇ ਭਾਰਤ ਲਈ ਹੁਣ ਤੱਕ ਸਿਰਫ਼ ਇੱਕ ਵਨਡੇ ਮੈਚ ਖੇਡਿਆ ਹੈ।
ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੂੰ ਵੀ ਮੁਹੰਮਦ ਸਿਰਾਜ ਦੇ ਬੈਕਅਪ ਵਜੋਂ ਵਨਡੇ ਟੀਮ ਵਿੱਚ ਸ਼ਾਮਿਲ ਕੀਤਾ ਹੈ। ਸਿਰਾਜ ਹੈਮਸਟ੍ਰਿੰਗ ਦੀ ਸੱਟ ਕਾਰਨ ਕੇਪਟਾਊਨ ‘ਚ ਖੇਡੇ ਜਾ ਰਹੇ ਤੀਜੇ ਟੈਸਟ ‘ਚ ਟੀਮ ਇੰਡੀਆ ਦਾ ਹਿੱਸਾ ਨਹੀਂ ਹਨ। ਭਾਰਤੀ ਵਨਡੇ ਟੀਮ – ਕੇਐਲ ਰਾਹੁਲ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਸ਼ਿਖਰ ਧਵਨ, ਰੁਤੁਰਾਜ ਗਾਇਕਵਾੜ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਵੈਂਕਟੇਸ਼ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਯੁਜਵੇਂਦਰ ਚਾਹਲ , ਆਰ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਦੀਪਕ ਚਾਹਰ, ਪ੍ਰਸਿੱਧ ਕ੍ਰਿਸ਼ਨਾ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਜਯੰਤ ਯਾਦਵ ਅਤੇ ਨਵਦੀਪ ਸੈਣੀ।
ਵੀਡੀਓ ਲਈ ਕਲਿੱਕ ਕਰੋ -: