ਇੰਡੀਅਨ ਪ੍ਰੀਮੀਅਰ ਲੀਗ ਸੀਜ਼ਨ 14 ਦੇ ਦੂਜੇ ਭਾਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਕਿੰਗਜ਼ ਦੀਆ ਮੁਸ਼ਕਿਲਾਂ ਵੱਧ ਗਈਆਂ ਹਨ। ਦਰਅਸਲ ਦੋ ਆਸਟ੍ਰੇਲੀਆਈ ਖਿਡਾਰੀਆਂ ਨੇ ਯੂਏਈ ਵਿੱਚ ਪੰਜਾਬ ਕਿੰਗਜ਼ ਟੀਮ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ ਕਿੰਗਜ਼ ਨੇ ਇਨ੍ਹਾਂ ਵਿੱਚੋਂ ਇੱਕ ਖਿਡਾਰੀ ਦਾ ਬਦਲ ਲੱਭ ਲਿਆ ਹੈ ਜਦਕਿ ਦੂਜੇ ਦੀ ਭਾਲ ਜਾਰੀ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਝਾਏ ਰਿਚਰਡਸਨ ਅਤੇ ਰਿਲੇ ਮੇਰੇਡਿਥ ਯੂਏਈ ਵਿੱਚ ਪੰਜਾਬ ਕਿੰਗਜ਼ ਵਿੱਚ ਸ਼ਾਮਿਲ ਨਹੀਂ ਹੋਣਗੇ। ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਪੰਜਾਬ ਕਿੰਗਜ਼ ਨੇ ਇਸ ਸਾਲ ਦੇ ਸ਼ੁਰੂ ਵਿੱਚ ਵੱਡੀ ਰਕਮ ਦੇ ਕੇ ਖਰੀਦਿਆ ਸੀ। ਰਿਚਰਡਸਨ ਨੂੰ 14 ਕਰੋੜ ਰੁਪਏ ਜਦਕਿ ਮੇਰੇਡਿਥ ਨੂੰ 8 ਕਰੋੜ ਰੁਪਏ ਦਿੱਤੇ ਗਏ ਸਨ। ਪੰਜਾਬ ਕਿੰਗਜ਼ ਦੇ ਇੱਕ ਅਧਿਕਾਰੀ ਨੇ ਕਿਹਾ, “ਝਾਏ ਰਿਚਰਡਸਨ ਅਤੇ ਰਿਲੇ ਮੇਰੇਡਿਥ ਨੇ ਆਈਪੀਐਲ 14 ਦੇ ਬਾਕੀ ਮੈਚਾਂ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਹੈ। ਅਸੀਂ ਇਨ੍ਹਾਂ ਦੋਵਾਂ ਖਿਡਾਰੀਆਂ ਦੇ ਬਦਲ ਦੀ ਭਾਲ ਕਰ ਰਹੇ ਹਾਂ। ਕੋਚ ਅਨਿਲ ਕੁੰਬਲੇ ਦੀ ਸਲਾਹ ‘ਤੇ ਰਿਪਲੇਸਮੈਂਟ ਦਾ ਫੈਸਲਾ ਕੀਤਾ ਜਾਵੇਗਾ।’
ਇਹ ਵੀ ਪੜ੍ਹੋ : ਅਵੰਤੀਪੋਰਾ ‘ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਨੂੰ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ
ਹਾਲਾਂਕਿ, ਪੰਜਾਬ ਕਿੰਗਜ਼ ਨੇ ਵੀਰਵਾਰ ਨੂੰ ਆਸਟ੍ਰੇਲੀਆ ਦੇ ਨਾਥਨ ਐਲਿਸ ਨੂੰ ਬਦਲ ਦੇ ਰੂਪ ਵਿੱਚ ਸਾਈਨ ਕੀਤਾ ਹੈ। ਐਲਿਸ ਹਾਲ ਹੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹੈਟ੍ਰਿਕ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਸੀ। ਪੰਜਾਬ ਕਿੰਗਜ਼ ਨੇ ਐਲਿਸ ਨੂੰ ਕਿਸ ਕੀਮਤ ‘ਤੇ ਖਰੀਦਿਆ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਪੰਜਾਬ ਕਿੰਗਜ਼ ਅਜੇ ਵੀ ਦੂਜੇ ਬਦਲ ਦੀ ਤਲਾਸ਼ ਕਰ ਰਹੀ ਹੈ।
ਇਹ ਵੀ ਦੇਖੋ : ਜੇਕਰ ਤੁਹਾਡਾ ਵੀ ਬੈਂਕ ‘ਚ ਹੈ ਲਾਕਰ ਤਾਂ ਇਹ ਖ਼ਬਰ ਤੁਹਾਡੇ ਲਈ ਖਾਸ ਹੈ, ਕੀ ਡੁੱਬ ਜਾਏਗਾ ਹੈ ਤੁਹਾਡਾ ਪੈਸਾ!